ਲੋਟਸ ਵੈਲੀ ਸੀਨੀਅਰ ਸਕੂਲ ਵਿਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
ਫਤਿਆਬਾਦ, 7 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁੰਹਮਦ ਖਾਂ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਹ ਦਿਨ ਮਹਾਨ ਸਿੱਖਿਆ ਸ਼ਾਸਤਰੀ, ਦਾਰਸ਼ਨਿਕ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ.
ਫਤਿਆਬਾਦ, 7 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁੰਹਮਦ ਖਾਂ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਹ ਦਿਨ ਮਹਾਨ ਸਿੱਖਿਆ ਸ਼ਾਸਤਰੀ, ਦਾਰਸ਼ਨਿਕ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਸੀ।ਇਸ ਮੌਕੇ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਕੀਤੀ । ਇਸ ਦੌਰਾਨ ਪ੍ਰਾਰਥਨਾ ਅਤੇ ਭਜਨ ਤੋਂ ਬਾਅਦ ਕਵਿਤਾਵਾਂ, ਭਾਸ਼ਣਾਂ ਅਤੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਅਧਿਆਪਕਾਂ ਦੀ ਮਹੱਤਤਾ ਅਤੇ ਨੌਜਵਾਨ ਪੀੜ੍ਹੀ ਦੇ ਨਿਰਮਾਣ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ ਗਿਆ। ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਲਘੂ ਨਾਟਕ ਅਤੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਅਧਿਆਪਕਾਂ ਦਾ ਸਨਮਾਨ ਸਮਾਰੋਹ ਰਿਹਾ। ਸਕੂਲ ਪ੍ਰਬੰਧਕਾਂ ਵਲੋਂ ਲੋਟਸ ਵੈਲੀ ਸੀਨੀਅਰ ਸਕੂਲ ਵਿਚ 10 ਸਾਲ ਤੋਂ ਵੱਧ ਸਮੇਂ ਤੋਂ ਸਮਰਪਿਤ ਸੇਵਾ ਨਿਭਾ ਰਹੇ ਛੇ ਅਧਿਆਪਕਾਂ ਨੂੰ ਉਨ੍ਹਾਂ ਦੀ ਲੰਬੀ ਸੇਵਾ, ਵਚਨਬੱਧਤਾ ਅਤੇ ਸੰਸਥਾ ਪ੍ਰਤੀ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਦੋ ਅਧਿਆਪਕਾਂ ਨੂੰ ਉਨ੍ਹਾਂ ਦੇ ਵਿਦਿਆਰਥੀਆਂ ਵਲੋਂ ਆਪਣੇ-ਆਪਣੇ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਜਤਿੰਦਰ ਕੌਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।