08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਨਤੀਜੇ ਦੇਣ ਵਾਲੇ ਅਧਿਆਪਕ ਸਨਮਾਨਿਤ

ਝਬਾਲ, 7 ਸਤੰਬਰ (ਸੁਖਦੇਵ ਸਿੰਘ)-ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਦੇ ਪਹਿਲਾਂ ਉਪ ਰਾਸ਼ਟਰਪਤੀ ਸਵਾਮੀ ਰਾਧਾ ਕ੍ਰਿਸ਼ਨਨ ਨੂੰ ਯਾਦ ਕੀਤਾ ਗਿਆ।

Ad Position 21
repet_subhas-goyals [Copy P29]
ਸਿੱਖਿਆ ਪ੍ਰਣਾਲੀ ਬਾਰੇ ਚਰਚਾ ਕਰਦੇ ਹੋਏ ਅਧਿਆਪਕ, ਪ੍ਰਿੰਸੀਪਲ ਡਾਕਟਰ ਕਰਨਜੀਤ ਸਿੰਘ ਬੇਦੀ ਅਤੇ (ਹੇਠਾਂ) ਵਿਦਿਆਰਥੀ। ਤਸਵੀਰਾਂ: ਸੁਖਦੇਵ ਸਿੰਘ 08-09-2026
ਝਬਾਲ, 7 ਸਤੰਬਰ (ਸੁਖਦੇਵ ਸਿੰਘ)-ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਦੇ ਪਹਿਲਾਂ ਉਪ ਰਾਸ਼ਟਰਪਤੀ ਸਵਾਮੀ ਰਾਧਾ ਕ੍ਰਿਸ਼ਨਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਬੇਦੀ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਹੀ ਕੌਮ ਦਾ ਨਿਰਮਾਤਾ ਹੁੰਦਾ ਹੈ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਵਿਚ ਅਧਿਆਪਕ ਦੀ ਭੂਮਿਕਾ ਸਭ ਤੋਂ ਵੱਡੀ ਹੈ। ਇਸ ਮੌਕੇ ਡਾ. ਅਮਰਬੀਰ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਸੁਰਿੰਦਰ ਸਿੰਘ ਵਲੋਂ ਨਵੀਨ ਸਿੱਖਿਆ ਪ੍ਰਣਾਲੀ ਚਰਚਾ ਕੀਤੀ ਗਈ। ਇਸ ਮੌਕੇ ਕਾਲਜ ਵਿਚ ਸ਼ਾਨਦਾਰ ਨਤੀਜੇ ਦੇਣ ਵਾਲੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਪ੍ਰਿੰਸੀਪਲ ਡਾ. ਬੇਦੀ ਨੇ ਸਨਮਾਨਿਤ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਿਹਨਤੀ ਅਧਿਆਪਕਾਂ ਸਦਕਾ ਹੀ ਕਾਲਜ ਹਰ ਸਾਲ ਨਵੀਆਂ ਪ੍ਰਾਪਤੀਆਂ ਕਰ ਰਿਹਾ ਹੈ। ਇਸ ਮੌਕੇ ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਅਕਵਿੰਦਰ ਕੌਰ, ਪ੍ਰੋ. ਚੰਦਪ੍ਰੀਤ ਕੌਰ, ਪ੍ਰੋ. ਪਲਵਿੰਦਰ ਕੌਰ, ਪ੍ਰੋ. ਸਿਮਰਜੀਤ ਕੌਰ, ਪ੍ਰੋ. ਕੰਵਲਪ੍ਰੀਤ ਕੌਰ, ਪ੍ਰੋ. ਅੰਮ੍ਰਿਤਪਾਲ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਿਸਲ ਸਤਲੁਜ ਪਾਰਟੀ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਨੂੰ ਯਾਦ ਕੀਤਾ ਅਗਲੀ ਖ਼ਬਰ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਵਲੋਂ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24