08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸੀ-ਪਾਈਟ ਕੈਂਪ ਪੱਟੀ ਵਿਖੇ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

ਪੱਟੀ, 7 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸੀ-ਪਾਈਟ ਕੈਂਪ ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਸੇਵਾਮੁਕਤ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਫੋਰਸਾਂ ਵਿੱਚ 25487 ਪੋਸਟਾਂ ਸੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਪੱਟੀ, 7 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸੀ-ਪਾਈਟ ਕੈਂਪ ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਸੇਵਾਮੁਕਤ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਵੱਖ-ਵੱਖ ਫੋਰਸਾਂ ਵਿੱਚ 25487 ਪੋਸਟਾਂ ਸੀ. ਏ.ਪੀ.ਐਫ਼ (ਜੀ.ਡੀ), ਬੀ.ਐਸ.ਐਫ਼,ਸੀ.ਆਈ.ਐਸ.ਐਫ਼, ਸੀ.ਆਰ. ਪੀ. ਐਫ਼, ਐਸ.ਐਸ.ਬੀ, ਆਈ.ਟੀ. ਬੀ.ਪੀ, ਏ.ਆਰ. ਐਸ.ਐਸ.ਐਫ਼ ਅਤੇ ਐਨ.ਆਈ.ਏ ਲਈ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਪੋਸਟਾਂ ਲਈ ਰਜਿਸਟ੍ਰੇਸ਼ਨ ਸਤੰਬਰ ਅਤੇ ਅਕਤੂਬਰ 2026 ਵਿਚ ਹੋਣ ਜਾ ਰਹੀ ਹੈ। ਇਨ੍ਹਾਂ ਪੋਸਟਾਂ ਵਿਚੋਂ ਕੇਵਲ ਲੜਕਿਆਂ ਨੂੰ ਕੈਂਪ ਵਿਖੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੀ-ਪਾਈਟ ਕੈਂਪ ਪੱਟੀ ਵਿਖੇ ਤਰਨ ਤਾਰਨ ਜ਼ਿਲ੍ਹੇ ਦੇ ਯੁਵਕ ਜਿਨ੍ਹਾਂ ਨੇ ਉਪਰੋਕਤ ਪੋਸਟਾਂ ਲਈ ਲਿਖਤੀ ਅਤੇ ਫਿਜ਼ੀਕਲ ਦੀ ਤਿਆਰੀ ਕਰਨੀ ਹੈ, ਉਹ ਜਲਦੀ ਤੋਂ ਜਲਦੀ ਸਵੇਰੇ ਸਾਢੇ ਵਜੇ ਤੋਂ ਸਾਢੇ 11 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ ਪੱਟੀ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਯੁਵਕ ਸੀ-ਪਾਈਟ ਕੈਪ ਪੱਟੀ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਦਸ਼ਤਾਵੇਜ਼ ਨਾਲ ਲੈ ਕੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਉਪਰੋਕਤ ਕਿਸੇ ਵੀ ਭਰਤੀ, ਜਿਸ ਲਈ ਆਨਲਾਈਨ ਅਪਲਾਈ ਕੀਤਾ ਹੈ , ਉਸਦੀ ਫੋਟੋ ਸਟੇਟ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜ਼ੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖ਼ਾਤੇ ਦੀ ਫੋਟੋ ਸਟੇਟ ਕਾਪੀ (ਖ਼ਾਤਾ ਚਾਲੂ ਹਾਲਤ ਵਿੱਚ ਹੋਵੇ) ਅਤੇ ਇਕ ਪਾਸਪੋਰਟ ਸਾਈਜ਼ ਦੀ ਫੋਟੋ, ਇਕ ਕਾਪੀ, ਇਕ ਪੈੱਨ, ਖਾਣੇ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ 10 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਪੰਜਾਬ ਸਰਕਾਰ 15 ਤੋਂ ਝੋਨੇ ਦੀ ਖਰੀਦ ਸ਼ੁਰੂ ਕਰੇ -ਮੀਆਂਵਿੰਡ, ਭਲੋਜਲਾ
Ad Position 24