ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦੇ ਇੰਚਾਰਜ ਬਣਨ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ - ਸਾ. ਵਿਧਾਇਕ ਸਿੱਕੀ
ਫਤਿਆਬਾਦ, 7 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਾਂਹ ਵਧੂ ਸੋਚ ਸਦਕਾ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾ ਕੇ ਬੜਾ ਵੱਡਾ ਕਦਮ ਚੁੱਕਿਆ ਹੈ, ਜਿਸ ਸਦਕਾ ਸੂਬੇ ਵਿਚ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਰਮਨਜੀਤ ਸਿੱਕੀ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦੇ ਇੰਚਾਰਜ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਫਤਿਆਬਾਦ, 7 ਸਤੰਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਾਂਹ ਵਧੂ ਸੋਚ ਸਦਕਾ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾ ਕੇ ਬੜਾ ਵੱਡਾ ਕਦਮ ਚੁੱਕਿਆ ਹੈ, ਜਿਸ ਸਦਕਾ ਸੂਬੇ ਵਿਚ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਰਮਨਜੀਤ ਸਿੱਕੀ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦੇ ਇੰਚਾਰਜ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਾਇਲਟ ਇਕ ਤਜਰਬੇਕਾਰ, ਨੌਜਵਾਨ ਅਤੇ ਜੁਝਾਰੂ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਸਰਗਰਮੀ ਨਾਲ ਲੋਕਾਂ ਦੇ ਮੁੱਦੇ ਉਠਾਏਗੀ। ਸਿੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਲਈ ਆਵਾਜ਼ ਬੁਲੰਦ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੇ ਤਜਰਬੇ ਅਤੇ ਸੰਗਠਨਾਤਮਕ ਸਮਰੱਥਾ ਦਾ ਲਾਭ ਪੰਜਾਬ ਕਾਂਗਰਸ ਨੂੰ ਮਿਲੇਗਾ ਅਤੇ ਪਾਰਟੀ ਦੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ।