ਖਿਡੌਣਾ ਪਿਸਟਲ ਸਮੇਤ 2 ਵਿਅਕਤੀ ਗ੍ਰਿਫ਼ਤਾਰ
ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ ਅਤੇ ਐਕਟਿਵਾ ’ਤੇ ਸਵਾਰ ਹੋ ਕੇ ਆ ਰਹੇ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਪਾਸੋਂ ਇਕ ਖਿਡੌਣਾ ਪਿਸਟਲ ਵੀ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ.
ਤਰਨ ਤਾਰਨ, 7 ਸਤੰਬਰ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ ਅਤੇ ਐਕਟਿਵਾ ’ਤੇ ਸਵਾਰ ਹੋ ਕੇ ਆ ਰਹੇ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਪਾਸੋਂ ਇਕ ਖਿਡੌਣਾ ਪਿਸਟਲ ਵੀ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ.ਐੱਸ.ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਟੱਕਰ ਸਾਹਿਬ ਗੁਰਦੁਆਰਾ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਅਤੇ ਉਹ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਸ ਸਮੇਂ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ ਅਤੇ ਐਕਟਿਵਾ ’ਤੇ ਸਵਾਰ ਹੋ ਕੇ ਆ ਰਹੇ ਅੰਮ੍ਰਿਤਪਾਲ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਕਾਜੀਕੋਟ ਹਾਲ ਵਾਸੀ ਟੈਂਕੀ ਮੁਹੱਲਾ ਮੁਰਾਦਪੁਰ, ਗੋਬਿੰਦ ਪੁੱਤਰ ਬਲਬੀਰ ਸਿੰਘ ਵਾਸੀ ਕਾਜੀਕੋਟ ਹਾਲ ਵਾਸੀ ਟੈਂਕੀ ਮੁਹੱਲਾ ਮੁਰਾਦਪੁਰਾ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ ਜਦਕਿ ਅੰਮ੍ਰਿਤਪਾਲ ਸਿੰਘ ਵਾਸੀ ਇਕ ਖਿਡੌਣਾ ਪਿਸਟਲ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।