9 ਦੇ ਕਿਸਾਨ ਮੇਲੇ ’ਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਕਿਸਾਨ - ਡਾ. ਪਰਵਿੰਦਰ ਸਿੰਘ
ਤਰਨ ਤਾਰਨ, 7 ਸਤੰਬਰ (ਇਕਬਾਲ ਸਿੰਘ ਸੋਢੀ)–ਪੀ. ਏ.
ਤਰਨ ਤਾਰਨ, 7 ਸਤੰਬਰ (ਇਕਬਾਲ ਸਿੰਘ ਸੋਢੀ)–ਪੀ.ਏ.ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਅਤੇ ਬੀਜ ਫਾਰਮ ਉਸਮਾਂ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ 9 ਸਤੰਬਰ ਦਿਨ ਬੁੱਧਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਹਾੜ੍ਹੀ ਦੇ ਕਿਸਾਨ ਮੇਲਿਆਂ ਦੀ ਲੜੀ ਤਹਿਤ ਪਹਿਲਾ ਕਿਸਾਨ ਮੇਲਾ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ-ਜਹਾਂਗੀਰ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਲਾਇਆ ਜਾ ਰਿਹਾ ਹੈ। ਇਸ ਮੇਲੇ ਦਾ ਉਦੇਸ਼ ਵਿਗਿਆਨਿਕ ਢੰਗ ਅਪਣਾਓ, ਖੇਤੀ ਆਮਦਨ ਵਧਾਓਹੋਵੇਗਾ। ਉਨ੍ਹਾਂ ਦੱਸਿਆ ਕਿ ਉਪ-ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ। ਇਸ ਮੇਲੇ ਦੌਰਾਨ ਹਾੜ੍ਹੀ ਰੁੱਤ ਵਿਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਡਾ. ਪਰਵਿੰਦਰ ਸਿੰਘ ਵੱਲੋਂ ਕਿਸਾਨ ਵੀਰਾਂ ਨੂੰ ਕਿਸਾਨ ਮੇਲੇ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ ਗਈ। ਇਸ ਮੇਲੇ ਵਿਚ ਵੱਖ-ਵੱਖ ਵਿਭਾਗ ਜਿਵੇਂ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਖੇਤੀ ਮਸ਼ੀਨਰੀ ਆਦਿ ਹਿੱਸਾ ਲੈਣਗੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਾਰੇ ਵਿਭਾਗ ਪ੍ਰਦਰਸ਼ਨੀਆਂ ਲਗਾਉਣਗੇ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ।