ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਸਖੀਆਂ ਦੀ ਵਿਸ਼ਾਲ ਮੀਟਿੰਗ ਕਰਵਾਈ
ਬਾਬਾ ਬਕਾਲਾ ਸਾਹਿਬ, 7 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਵੱਲੋਂ ਸਥਾਨਕ ਰੰਧਾਵਾ ਰੈਸਟੋਰੈਂਟ ਬਾਬਾ ਬਕਾਲਾ ਸਾਹਿਬ ਵਿਖੇ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਕੰਮ ਕਰ ਰਹੀਆਂ ਸਖੀਆਂ ਦੀ ਇਕ ਵਿਸ਼ਾਲ ਮੀਟਿੰਗ ਕਰਵਾਈ ਗਈ ।
ਬਾਬਾ ਬਕਾਲਾ ਸਾਹਿਬ, 7 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਵੱਲੋਂ ਸਥਾਨਕ ਰੰਧਾਵਾ ਰੈਸਟੋਰੈਂਟ ਬਾਬਾ ਬਕਾਲਾ ਸਾਹਿਬ ਵਿਖੇ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਕੰਮ ਕਰ ਰਹੀਆਂ ਸਖੀਆਂ ਦੀ ਇਕ ਵਿਸ਼ਾਲ ਮੀਟਿੰਗ ਕਰਵਾਈ ਗਈ । ਮੀਟਿੰਗ ਵਿਚ ਹਲਕੇ ਦੀਆਂ ਸਖੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਦੀ ਇਸ ਲੋਕ-ਪੱਖੀ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਦਾ ਅਹਿਦ ਲਿਆ । ਇਸ ਮੌਕੇ ਸੰਬੋਧਿਨ ਕਰਦਿਆਂ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ‘ਮਾਵਾਂ- ਧੀਆਂ ਸਤਿਕਾਰ ਯੋਜਨਾ ਰਾਹੀਂ ਸਰਕਾਰ ਨੇ ਆਪਣੀ ਆਖਰੀ ਗਰੰਟੀ ਵੀ ਪੂਰੀ ਕਰ ਦਿੱਤੀ ਹੈ, ਜਿਸ ਨਾਲ ਵਿਰੋਧੀਆਂ ਪਾਸੋਂ ਬੇਵਜ੍ਹਾ ਵਿਰੋਧ ਕਰਨ ਦੇ ਸਾਰੇ ਮੁੱਦੇ ਖੋਹੇ ਗਏ ਹਨ । ਇਸ ਮੌਕੇ ਪੰਜਾਬ ਦੀ ਵਾਈਸ ਪ੍ਰਧਾਨ ਮੈਡਮ ਸੀਮਾ ਸੋਢੀ, ਮਾਝਾ ਜ਼ੋਨ ਪ੍ਰਧਾਨ ਸੁਖਬੀਰ ਕੌਰ, ਜ਼ਿਲ੍ਹਾ ਪ੍ਰਧਾਨ ਗੀਤਾ ਗਿੱਲ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੀ ਪ੍ਰਧਾਨ ਸ਼ਰਨਜੀਤ ਕੌਰ ਸਮੇਤ ਬਲਾਕ ਪ੍ਰਧਾਨਾਂ, ਪਿੰਡ ਪ੍ਰਧਾਨਾਂ ਅਤੇ ਵੱਡੀ ਗਿਣਤੀ ਵਿੱਚ ਸਖੀਆਂ ਨੇ ਹਾਜ਼ਰੀ ਭਰੀ।