ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਚ ਐੱਨ.ਸੀ.ਸੀ. ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ
ਚਵਿੰਡਾ ਦੇਵੀ, 7 ਸਤੰਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ, ਚਵਿੰਡਾ ਦੇਵੀ ਵਿਖੇ ਐੱਨ. ਸੀ.
ਚਵਿੰਡਾ ਦੇਵੀ, 7 ਸਤੰਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ, ਚਵਿੰਡਾ ਦੇਵੀ ਵਿਖੇ ਐੱਨ.ਸੀ.ਸੀ. ਦੇ ਵਿਦਿਆਰਥੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਰੋਪੜ ਵਿਖੇ ਲੱਗੇ ਸਾਲਾਨਾ ਐੱਨ.ਸੀ.ਸੀ. ਸਿਖਲਾਈ ਕੈਂਪ ਵਿਚ ਸਫ਼ਲਤਾਪੂਰਵਕ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੀ ਅਨੁਸ਼ਾਸਨ, ਮਿਹਨਤ ਅਤੇ ਦੇਸ਼ ਸੇਵਾ ਪ੍ਰਤੀ ਸਮਰਪਿਤ ਭਾਵਨਾ ਦੀ ਸ਼ਲਾਘਾ ਕੀਤੀ ਗਈ। ਰੋਪੜ ਵਿਖੇ ਆਯੋਜਿਤ ਕੈਂਪ ਦੌਰਾਨ ਕੈਡਿਟਾਂ ਨੂੰ ਪਰੇਡ, ਡ੍ਰਿੱਲ, ਹਥਿਆਰਾਂ ਦੀ ਮੁੱਢਲੀ ਜਾਣਕਾਰੀ, ਲੀਡਰਸ਼ਿਪ, ਟੀਮ ਵਰਕ, ਸਰੀਰਕ ਤੰਦਰੁਸਤੀ, ਆਫ਼ਤ ਪ੍ਰਬੰਧਨ ਅਤੇ ਦੇਸ਼ ਭਗਤੀ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਦੀ ਸਿਖਲਾਈ ਦਿੱਤੀ ਗਈ। ਕੈਂਪ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪਹੁੰਚਣ ’ਤੇ ਐੱਨ.ਸੀ.ਸੀ. ਕੈਡਿਟਾਂ ਦਾ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਚੇਅਰਮੈਨ ਅਸ਼ਵਨੀ ਕਪੂਰ, ਐੱਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਕੈਡਿਟਾਂ ਨੂੰ ਸਰਟੀਫਿਕੇਟ ਭੇਟ ਕੀਤੇ । ਪ੍ਰਿੰ: ਨਿਤਿਕਾ ਸੇਠੀ ਨੇ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਜ਼ਿੰਮੇਵਾਰ ਅਤੇ ਦੇਸ਼ ਭਗਤ ਨਾਗਰਿਕ ਵਜੋਂ ਤਿਆਰ ਕਰਨਾ ਵੀ ਹੈ। ਉਨ੍ਹਾਂ ਕੈਡਿਟਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਉੱਚੀਆਂ ਪ੍ਰਾਪਤੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ, ਪੀ.ਆਈ. ਸਟਾਫ਼, ਅਧਿਆਪਕ ਗੁਰਜੀਤ ਸਿੰਘ, ਬਲਜੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸਨ।