09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਹਥਿਆਰਾਂ ਨਾਲ ਲੈਸ ਹੋ ਕੇ ਵਿਅਕਤੀ ਨੂੰ ਮਾਰੀਆਂ ਸੱਟਾਂ

ਤਰਨ ਤਾਰਨ, 8 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਕੱਚਾ ਪੱਕਾ ਵਿਖੇ ਅਵਤਾਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕੱਚਾ ਪੱਕਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਖੇਤਾਂ ਵਿਚ ਸਪਰੇਅ ਕਰਕੇ ਵਾਪਿਸ ਆ ਰਿਹਾ ਸੀ ਤਾਂ ਰਸਤੇ ਵਿਚ ਧੀਰਾ ਸਿੰਘ ਪੁੱਤਰ ਜੈਮਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਧੀਰਾ ਸਿੰਘ, ਗੁਰਪ੍ਰਤਾਪ ਸਿੰਘ ਪੁੱਤਰ ਧੀਰਾ ਸਿੰਘ ਵਾਸੀਆਨ ਕੱਚਾ ਪੱਕਾ ਨੇ ਉਸ ਨੂੰ ਘੇਰ ਕੇ ਹਥਿਆਰਾਂ ਨਾਲ ਲੈਸ ਹੋ ਕੇ ਉਸ ਉਪਰ ਹਮਲਾ ਕਰਕੇ ਉਸ ਨੂੰ ਸੱਟਾਂ ਮਾਰ ਦਿੱਤੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਤਰਨ ਤਾਰਨ, 8 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਕੱਚਾ ਪੱਕਾ ਵਿਖੇ ਅਵਤਾਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕੱਚਾ ਪੱਕਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਖੇਤਾਂ ਵਿਚ ਸਪਰੇਅ ਕਰਕੇ ਵਾਪਿਸ ਆ ਰਿਹਾ ਸੀ ਤਾਂ ਰਸਤੇ ਵਿਚ ਧੀਰਾ ਸਿੰਘ ਪੁੱਤਰ ਜੈਮਲ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਧੀਰਾ ਸਿੰਘ, ਗੁਰਪ੍ਰਤਾਪ ਸਿੰਘ ਪੁੱਤਰ ਧੀਰਾ ਸਿੰਘ ਵਾਸੀਆਨ ਕੱਚਾ ਪੱਕਾ ਨੇ ਉਸ ਨੂੰ ਘੇਰ ਕੇ ਹਥਿਆਰਾਂ ਨਾਲ ਲੈਸ ਹੋ ਕੇ ਉਸ ਉਪਰ ਹਮਲਾ ਕਰਕੇ ਉਸ ਨੂੰ ਸੱਟਾਂ ਮਾਰ ਦਿੱਤੀਆਂ। ਵਜ੍ਹਾ ਰੰਜਿਸ਼ ਇਹ ਹੈ ਕਿ ਉਸ ਦੇ ਘਰ ਵੱਲ ਨੂੰ ਜੋ ਪੱਕਾ ਪਹਿਆ ਜਾਂਦਾ ਸੀ, ਉਸ ਉਪਰ ਧੀਰਾ ਸਿੰਘ ਆਪਣਾ ਝੂਠਾ ਦਾਅਵਾ ਪੇਸ਼ ਕਰਦਾ ਸੀ ਅਤੇ ਉਸ ਪਹੇ ਨੂੰ ਢਾਹੁਣ ਬਾਰੇ ਕਹਿੰਦਾ ਸੀ ਅਤੇ ਉਸ ਵਲੋਂ ਇਸਦਾ ਵਿਰੋਧ ਕੀਤਾ ਜਾਂਦਾ ਸੀ, ਜਿਸ ਨੂੰ ਲੈ ਕੇ ਉਸ ਨਾਲ ਉਕਤ ਵਿਅਕਤੀਆਂ ਨੇ ਕੁੱਟਮਾਰ ਕੀਤੀ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ 13 ਦੀ ਪੰਜਾਬ ਬਚਾਓ ਰੈਲੀ ਲਈ ਪਿੰਡ ਕੱਲ੍ਹਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਜੂਆ ਖਿਡਾ ਰਿਹਾ ਵਿਅਕਤੀ ਕਾਬੂ
Ad Position 24