
ਤਰਨ ਤਾਰਨ, 8 ਸਤੰਬਰ (ਹਰਿੰਦਰ ਸਿੰਘ)– ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਨਗਰ ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ 13 ਸਤੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਕੱਲ੍ਹਾ ਵਿਖੇ ਵਰਕਰ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਿਸ ਮੌਕੇ ਰਮਨਦੀਪ ਸੇਰੋ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਸਮੂਹ ਅਕਾਲੀ ਵਰਕਰਾਂ ਨੂੰ 13 ਸਤੰਬਰ ਦੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਦਾ ਮੰਚ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ। ਜੇਕਰ ਹਰ ਵਰਗ ਚੱਟਾਨ ਵਾਂਗ ਅਕਾਲੀ ਦਲ ਦੇ ਨਾਲ ਖੜ੍ਹਾ ਹੋਵੇਗਾ ਤਾਂ ਇਹ ਸਰਕਾਰਾਂ ਦੇ ਲੋਕਾਂ ਪ੍ਰਤੀ ਬੇਰੁਖੇ ਰਵੱਈਏ ਦਾ ਲੋਕਤੰਤਰਿਕ ਢੰਗ ਨਾਲ ਜਵਾਬ ਹੋਵੇਗਾ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤਾਂ ਲਈ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਕਿਉਕਿ ਪੰਜਾਬ ਲਈ ਇਕੋ ਇਕ ਰਾਜਨੀਤਿਕ ਧਿਰ ਸ਼੍ਰੋਮਣੀ ਅਕਾਲੀ ਦਲ ਹੀ ਹੱਕਾ ਦੀ ਅਵਾਜ ਬੁਲੰਦ ਕਰ ਸਕਦੀ ਹੈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਪ੍ਰਿੰਸ, ਐਚ.ਐਸ ਕੋਹਲੀ, ਜਗਦੀਪ ਸਿੰਘ ਮਿੰਟੂ, ਮਾਸਟਰ ਬਲਦੇਵ ਸਿੰਘ ਸਰਕਲ ਪ੍ਰਧਾਨ, ਸੁਖਦੇਵ ਸਿੰਘ ਸਾਬਕਾ ਸੰਮਤੀ ਮੈਂਬਰ, ਸਰਪੰਚ ਗੁਰਸਿਮਰਤਪਾਲ ਕੌਰ ਮੈਂਬਰ ਮੇਜਰ ਸਿੰਘ, ਸੁੱਚਾ ਸਿੰਘ, ਸੁਖਵੰਤ ਸਿੰਘ ਬਿੱਲਾ ਪ੍ਰਧਾਨ, ਅਵਤਾਰ ਸਿੰਘ, ਸਤਨਾਮ ਸਿੰਘ, ਪਰਮਿੰਦਰ ਕੌਰ ਸਾਬਕਾ ਮੈਂਬਰ, ਦਲਬੀਰ ਸਿੰਘ, ਲਾਭ ਸਿੰਘ, ਧਰਮਿੰਦਰ ਸਿੰਘ, ਸਵਿੰਦਰ ਸਿੰਘ, ਗੁਰਦੇਵ ਸਿੰਘ, ਸੁਲੱਖਣ ਸਿੰਘ ਪ੍ਰੀਤੀ ਪ੍ਰਧਾਨ ਐਸ.ਸੀ ਵਿੰਗ, ਜਗਬੀਰ ਸਿੰਘ, ਜਤਿੰਦਰ ਸਿੰਘ, ਦਿਲਪ੍ਰੀਤ ਸਿੰਘ, ਦਵਿੰਦਰ ਸਿੰਘ, ਜੱਸਾ ਸਿੰਘ ਸਾਬਕਾ ਮੈਂਬਰ ਆਦਿ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ।