09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਡੀ.ਸੀ. ਦਫ਼ਤਰ ਵਿਖੇ ਰੋਸ ਧਰਨਾ

ਤਰਨ ਤਾਰਨ, 8 ਸਤੰਬਰ (ਇਕਬਾਲ ਸਿੰਘ ਸੋਢੀ)-ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਜਿਵੇਂ 2. 59 ਦਾ ਗੁਣਾਕ, ਕੈਸ਼ਲੈਸ ਸਕੀਮ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ, ਡੀ.

Ad Position 21
repet_subhas-goyals [Copy P29]
ਕਿਸਾਨ ਜਥੇਬੰਦੀਆਂ ਨੇ ਦਿੱਤਾ ਸਮਰਥਨ, 12 ਸਤੰਬਰ ਨੂੰ ਈ.ਟੀ.ਓ. ਹਰਭਜਨ ਸਿੰਘ ਦੀ ਕੋਠੀ ਦਾ ਕੀਤਾ ਜਾਏਗਾ ਘਿਰਾਓ 09-09-2026
ਤਰਨ ਤਾਰਨ, 8 ਸਤੰਬਰ (ਇਕਬਾਲ ਸਿੰਘ ਸੋਢੀ)-ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਜਿਵੇਂ 2.59 ਦਾ ਗੁਣਾਕ, ਕੈਸ਼ਲੈਸ ਸਕੀਮ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਦੇਣ, 15 ਜਨਵਰੀ 2015 ਅਤੇ 17 ਜੁਲਾਈ 2020 ਦਾ ਪੱਤਰ ਰੱਦ ਕਰਨ ਏ.ਸੀ.ਪੀ. ਸਕੀਮ ਬਹਾਲ ਕਰਨ, ਮਿਡ-ਡੇ-ਮੀਲ ਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਸੀ, ਪਰ ਮੁੱਖ ਮੰਤਰੀ ਦੇ ਵਲੋਂ ਦਿੱਤੀ ਹੋਈ ਮੀਟਿੰਗ ਕਰਨ ਤੋਂ ਭੱਜਣ ਤੋਂ ਬਾਅਦ 30 ਅਗਸਤ 2026 ਨੂੰ ਲੁਧਿਆਣਾ ਵਿਖੇ ਅਹਿਮ ਮੀਟਿੰਗ ਕਰਕੇ ਤਿੱਖੇ ਸੰਘਰਸ਼ਾਂ ਦਾ ਐਲਾਨ ਕਰ ਦਿੱਤਾ ਗਿਆ। ਇਸੇ ਤਹਿਤ ਡੀ.ਸੀ. ਦਫ਼ਤਰ ਤਰਨ ਤਾਰਨ ਵਿਖੇ ਵਿਸ਼ਾਲ ਧਰਨਾ ਲਾਇਆ ਗਿਆ, ਜਿਸ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੂਰਨ ਸਮਰਥਨ ਦਿੱਤਾ। ਇਸ ਮੌਕੇ ਜ਼ਿਲ੍ਹਾ ਤਰਨ ਤਰਨ ਦੇ ਕਨਵੀਨਰ ਸੁਖਪ੍ਰੀਤ ਸਿੰਘ ਪੰਨੂੰ, ਗੁਰਸੇਵਕ ਸਿੰਘ ਪ੍ਰਧਾਨ ਪੀ.ਐਸ.ਐਮ.ਯੂ., ਅੰਗਰੇਜ਼ ਸਿੰਘ ਜਨਰਲ ਸਕੱਤਰ ਪੀ.ਐਸ.ਐਮ.ਯੂ., ਜਸਪਾਲ ਸਿੰਘ ਵਿੱਤ ਸਕੱਤਰ, ਰਜਵੰਤ ਸਿੰਘ ਬਾਗੜੀਆਂ ਪ੍ਰਧਾਨ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ, ਅਜੀਤ ਸਿੰਘ ਫਤਿਹ ਚੱਕ ਪ੍ਰਧਾਨ ਪੈਨਸ਼ਨ ਯੂਨੀਅਨ, ਬਲਦੇਵ ਸਿੰਘ ਕੱਲਾ ਪ੍ਰਧਾਨ ਪੈਨਸ਼ਨ ਯੂਨੀਅਨ, ਮਾ. ਸਤਵਿੰਦਰ ਸਿੰਘ ਪ੍ਰਧਾਨ ਪੈਨਸ਼ਨ ਯੂਨੀਅਰ, ਅਜਮੇਰ ਸਿੰਘ ਕੱਲਾ ਪੈਨਸ਼ਨ ਯੂਨੀਅਨ, ਨਵਦੀਪ ਸਿੰਘ ਜਨਰਲ ਸਕੱਤਰ ਪੀ.ਆਰ.ਟੀ.ਸੀ., ਬਿਕਰਮਜੀਤ ਸਿੰਘ ਪੰਜਾਬ ਰੋਡਵੇਜ, ਬਲਜੀਤ ਸਿੰਘ ਪ੍ਰਧਾਨ ਟੀਚਰ ਯੂਨੀਅਨ, ਗੁਰਮੀਤ ਸਿੰਘ ਪ੍ਰਧਾਨ ਮਾਸਟਰ ਕੇਡਰ ਜਗਤਾਰ ਸਿੰਘ, ਸੁਖਚੈਨ ਸਿੰਘ ਪੰਨੂੰ, ਸਾਹਿਬਬੀਰ ਸਿੰਘ ਜਰਨਲ ਸਕੱਤਰ ਪਟਵਾਰ ਯੂਨੀਅਨ, ਸਤਨਾਮ ਸਿੰਘ ਵਰਾਣਾ ਪ੍ਰਧਾਨ ਖੇਤੀਬਾੜੀ ਯੂਨੀਅਨ, ਸੁਖਪਾਲ ਸਿੰਘ ਪ੍ਰਧਾਨ ਖੇਤੀਬਾੜੀ, ਪਲਵਿੰਦਰ ਸਿੰਘ, ਕੁਲਬੀਰ ਸਿੰਘ, ਰਜਨੀਸ਼ ਕੰਜਿਊਮਰ ਕੋਰਟ, ਅੰਗਰੇਜ਼ ਸਿੰਘ, ਗੁਰਮੇਲ ਸਿੰਘ ਅੰਕੜਾ ਵਿਭਾਗ, ਈਸ਼ਵਰ ਕੁਮਾਰ ਕੋਪਰੇਟ ਵਿਭਾਗ, ਗੁਰਜੀਤ ਸਿੰਘ ਸੁਪਰਡੈਂਟ ਸਹਿਕਾਰਤਾ ਵਿਭਾਗ, ਵਿਰਸਾ ਸਿੰਘ ਪੰਨੂੰ, ਹਰਪ੍ਰੀਤ ਸਿੰਘ, ਅਮਰਵੀਰ ਸਿੰਘ, ਪ੍ਰਧਾਨ ਸਰਬਜੀਤ ਸਿੰਘ ਪਟਵਾਰ ਯੂਨੀਅਨ, ਰਤਨ ਸਿੰਘ ਢੰਡ ਉਗਰਾਹਾਂ ਯੂਨੀਅਨ, ਸਿਮਰਨਜੀਤ ਸਿੰਘ ਜਰਨਲ ਸਕੱਤਰ ਪੰਜਾਬ ਰੋਡਵੇਜ, ਪ੍ਰਤਾਪ ਸਿੰਘ ਠੱਠਗੜ੍ਹ, ਡੀ.ਟੀ.ਐਫ. ਅਮਰਦੀਪ ਸਿੰਘ, ਹਰਜੀਤ ਸਿੰਘ ਪਹੂਵਿੰਡ ਅਮਨਦੀਪ ਧਾਰੜ ਸਿਹਤ ਵਿਭਾਗ, ਤਰਸੇਮ ਸਿੰਘ, ਆਦੇਸ਼ਬੀਰ ਸਿੰਘ ਸਿੱਖਿਆ ਵਿਭਾਗ, ਨਰਿੰਦਰ ਸਿੰਘ ਪ੍ਰਧਾਨ ਕਲੈਰੀਕਲ ਯੂਨੀਅਨ, ਨਵਤੇਜ ਸਿੰਘ ਜਨਰਲ ਸਕੱਤਰ, ਸਰਬਜੀਤ ਸਿੰਘ, ਸਵਰਨ ਸਿੰਘ ਸੈਕਟਰੀ ਅਮਰਜੀਤ ਸਿੰਘ, ਅਜੀਤ ਸਿੰਘ ਢੋਟੀਆਂ, ਜੱਸਾ ਸਿੰਘ ਕੱਦਗਿੱਲ, ਜਤਿੰਦਰ ਸਿੰਘ ਡੀ.ਸੀ. ਦਫਤਰ, ਹਰਦਰਸ਼ਨ ਸਿੰਘ ਸੁਪਰਡੈਂਟ, ਗੁਰਬਾਗ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਸੁਲੱਖਣ ਸਿੰਘ, ਗੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਅਸ਼ਵਨੀ ਕੁਮਾਰ ਸੈਣੀ, ਪ੍ਰਧਾਨ ਕਾਰਜ ਸਿੰਘ ਕੈਰੋਂ, ਕੁਲਵਿੰਦਰ ਸਿੰਘ ਪ੍ਰਧਾਨ ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ, ਗਗਨਦੀਪ ਕੌਰ, ਜਸਬੀਰ ਕੌਰ, ਰਮਨਦੀਪ ਕੌਰ, ਦਲਜੀਤ ਕੌਰ, ਹਰਮੀਤ ਕੌਰ, ਸੁਮਨ ਬਾਲਾ, ਸ਼ਸ਼ੀ ਬਾਲਾ, ਪਰਮਿੰਦਰ ਕੌਰ, ਮਾ. ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਪ੍ਰਧਾਨ ਤੇ ਜਨਰਲ ਸਕੱਤਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਸਾਹਿਬ ਦੇ ਸਾਲਾਨਾ ਜੋੜ ‘ਜੱਗ’ ਮੇਲੇ ਸੰਬੰਧੀ ਧਾਰਮਿਕ, ਰਾਜਨੀਤਕ, ਸਭਾ ਸੁਸਾਇਟੀਆਂ ਵਲੋਂ ਭਰਵੀਂ ਮੀਟਿੰਗ ਅਗਲੀ ਖ਼ਬਰ 13 ਦੀ ਪੰਜਾਬ ਬਚਾਓ ਰੈਲੀ ਲਈ ਪਿੰਡ ਕੱਲ੍ਹਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ
Ad Position 24