10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

13 ਦੀ ਗੋਇੰਦਵਾਲ ਸਾਹਿਬ ਦਾਣਾ ਮੰਡੀ ਵਿਖੇ ਹੋਣ ਵਾਲੀ ਰੈਲੀ ਬੰਨ੍ਹੇਗੀ ਅਕਾਲੀ ਸਰਕਾਰ ਦਾ ਮੁੱਢ - ਔਲਖ,

ਗੋਇੰਦਵਾਲ ਸਾਹਿਬ, 9 ਸਤੰਬਰ (ਸਕੱਤਰ ਸਿੰਘ ਅਟਵਾਲ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਲਈ ਹਲਕਾ ਖਡੂਰ ਸਾਹਿਬ ਦੀ ਸੀਨੀਅਰ ਲੀਡਰਸ਼ਿਪ ਪੱਬਾਂ ਭਾਰ ਹੋਈ ਹੈ, ਜਿਸ ’ਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਪੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਗੋਇੰਦਵਾਲ ਸਾਹਿਬ, 9 ਸਤੰਬਰ (ਸਕੱਤਰ ਸਿੰਘ ਅਟਵਾਲ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਲਈ ਹਲਕਾ ਖਡੂਰ ਸਾਹਿਬ ਦੀ ਸੀਨੀਅਰ ਲੀਡਰਸ਼ਿਪ ਪੱਬਾਂ ਭਾਰ ਹੋਈ ਹੈ, ਜਿਸ ’ਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਪੀ.ਏ.ਸੀ. ਮੈਂਬਰ ਸਿਕੰਦਰ ਸਿੰਘ ਵਰਾਣਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਿਆਨ ਸਿੰਘ ਸ਼ਾਹਬਾਜ਼ਪੁਰ, ਜਨਰਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਾਹੌਰੀਆ ਤੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਡਿਆਲ ਵਲੋਂ ਸਾਂਝੇ ਬਿਆਨ ਵਿਚ ਕਿਹਾ ਗਿਆ ਕਿ 13 ਸਤੰਬਰ ਦੀ ਰੈਲੀ ਲਈ ਹਲਕਾ ਖਡੂਰ ਸਾਹਿਬ ਵਰਕਰਾਂ ਵਿਚ ਭਰਪੂਰ ਜੋਸ਼ ਪਾਇਆ ਜਾ ਰਿਹਾ ਹੈ ਅਤੇ ਹਰ ਵਰਕਰ ਇਕ ਤਿਓਹਾਰ ਦੀ ਤਰ੍ਹਾਂ 13 ਸਤੰਬਰ ਦੀ ਉਡੀਕ ਕਰ ਰਿਹਾ ਹੈ, ਜਿਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਹਰ ਵਰਕਰ ਨੂੰ ਸੰਬੋਧਨ ਕਰਨਗੇ। ਆਗੂਆਂ ਨੇ ਕਿਹਾ ਕਿ ਇਹ ਰੈਲੀ ਮਾਝੇ ਵਿਚ ਹੋਣ ਵਾਲੀਆਂ ਹੁਣ ਤੱਕ ਦੀਆ ਵੱਡੀਆਂ ਰੈਲੀਆਂ ਵਿਚ ਆਪਣੀ ਜਗ੍ਹਾ ਬਣਾਏਗੀ । ਇਸ ਮੌਕੇ ਸਤਨਾਮ ਸਿੰਘ, ਗੁਰਮੁਖ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੁੱਲਰ ਪਿੰਡ ’ਚ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ 13 ਦੀ ਅਕਾਲੀ ਦਲ ਦੀ ਰੈਲੀ ਪਿਛਲੇ ਸਾਰੇ ਰਿਕਾਰਡਾਂ ਨੂੰ ਪਾਵੇਗੀ ਮਾਤ - ਰਮਨਦੀਪ ਕੌਰ, ਬਿੱਲਾ ਸ਼ੇਰੋਂ
Ad Position 24