10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਸ੍ਰੀ ਆਖੰਡ ਪਾਠ ਸਾਹਿਬ ਕਰਵਾਇਆ

ਝਬਾਲ, 9 ਸਤੰਬਰ (ਸਰਬਜੀਤ ਸਿੰਘ)-ਸੰਤ ਬਾਬਾ ਖੜਕ ਸਿੰਘ ਜੀ ਤੇ ਸੰਤ ਬਾਬਾ ਦਰਸ਼ਨ ਸਿੰਘ ਜੀ ਦੁਆਰਾ ਸਥਾਪਿਤ ਤੇ ਮੌਜੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਵਲੋਂ ਸੰਤ ਬਾਬਾ ਖੜਕ ਸਿੰਘ ਜੀ ਦੇ ਸਥਾਨ ਗੁਰਦੁਆਰਾ ਸੰਤ ਨਿਵਾਸ ਅੰਗੀਠਾ ਸਾਹਿਬ ਵਿਖੇ ਅਖੰਡ ਪਾਠ ਕਰਵਾਇਆ ਗਿਆ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਅਰਦਾਸ ਵਿਚ ਸ਼ਾਮਿਲ ਹੋ ਕੇ ਕਾਲਜ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਗਿਆ।

Ad Position 21
repet_subhas-goyals [Copy P29]
ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦੇ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਅਤੇ ਹੋਰਾਂ ਨੂੰ ਸਨਮਾਨਿਤ ਕਰਦੇ ਬਾਬਾ ਭੋਲਾ ਸਿੰਘ ਅਤੇ ਬੈਠੇ ਹੋਏ ਕਾਲਜ ਸਟਾਫ਼ ਅਤੇ ਵਿਦਿਆਰਥੀ। ਤਸਵੀਰਾਂ: ਗੱਗੋਬੂਹਾ 10-09-2026
ਝਬਾਲ, 9 ਸਤੰਬਰ (ਸਰਬਜੀਤ ਸਿੰਘ)-ਸੰਤ ਬਾਬਾ ਖੜਕ ਸਿੰਘ ਜੀ ਤੇ ਸੰਤ ਬਾਬਾ ਦਰਸ਼ਨ ਸਿੰਘ ਜੀ ਦੁਆਰਾ ਸਥਾਪਿਤ ਤੇ ਮੌਜੂਦਾ ਸਰਪ੍ਰਸਤ ਬਾਬਾ ਸੰਤੋਖ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਵਲੋਂ ਸੰਤ ਬਾਬਾ ਖੜਕ ਸਿੰਘ ਜੀ ਦੇ ਸਥਾਨ ਗੁਰਦੁਆਰਾ ਸੰਤ ਨਿਵਾਸ ਅੰਗੀਠਾ ਸਾਹਿਬ ਵਿਖੇ ਅਖੰਡ ਪਾਠ ਕਰਵਾਇਆ ਗਿਆ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਅਰਦਾਸ ਵਿਚ ਸ਼ਾਮਿਲ ਹੋ ਕੇ ਕਾਲਜ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਨਵੇਂ ਸੈਸ਼ਨ ਦੀ ਸ਼ੁਰੂਆਤ ਲਈ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਗਿਆ। ਗੁਰਦੁਆਰਾ ਅੰਗੀਠਾ ਸਾਹਿਬ ਦੇ ਪ੍ਰਬੰਧਕ ਬਾਬਾ ਭੋਲਾ ਸਿੰਘ ਨੇ ਪ੍ਰਿੰਸੀਪਲ ਡਾ. ਕਰਨਜੀਤ ਸਿੰਘ ਅਤੇ ਸੁਪਰੀਡੈਂਟ ਤੇਜਿੰਦਰ ਸਿੰਘ, ਡਾ. ਅਮਰਬੀਰ ਸਿੰਘ ਨੂੰ ਸਿਰੋਪਾਓ ਦੀ ਬਖਸ਼ਿਸ਼ ਭੇਟ ਕੀਤੀ ਗਈ। ਇਸ ਮੌਕੇ ਪ੍ਰੋ. ਸੁਰਿੰਦਰ ਸਿੰਘ, ਪ੍ਰੋ. ਇੰਦਰਜੀਤ ਸਿੰਘ, ਪ੍ਰੋ. ਅੰਮ੍ਰਿਤਪਾਲ ਸਿੰਘ, ਸੁਖਬੀਰ ਸਿੰਘ, ਪ੍ਰੋ. ਸੁਖਪਾਲ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਅਕਵਿੰਦਰ ਕੌਰ, ਪ੍ਰੋ. ਪਲਵਿੰਦਰ ਕੌਰ, ਪ੍ਰੋ. ਸਿਮਰਨਜੀਤ ਕੌਰ, ਪ੍ਰੋ. ਕਵਲਜੀਤ ਕੌਰ, ਪ੍ਰੋ. ਚੰਦਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਤੀ ਨਾਲ ਠੱਗੀ ਮਾਰਨ ਵਾਲੀ ਪਤਨੀ ਅਤੇ ਉਸ ਦੇ ਮਾਪਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਏ.ਟੀ.ਓ. ਮਨਿੰਦਰ ਸਿੰਘ ਨੇ ਕਸਬਾ ਖਾਲੜਾ’ ’ਚ ਥ੍ਰੀ ਵੀਲਰਾਂ ਦੀ ਜਾਂਚ ਦੌਰਾਨ ਚਲਾਨ ਕੱਟੇ
Ad Position 24