10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਭਰੋਵਾਲ ਦੀ ਅਗਵਾਈ ’ਚ ਗੁਲਜਾਰ ਸਿੰਘ ਦੀ ਮੌਤ ਦੇ ਵਿਰੋਧ ’ਚ ਭਾਜਪਾ ਵਰਕਰਾਂ ਨੇ ਹਰਪਾਲ ਚੀਮਾ ਦਾ ਪੁਤਲਾ ਫੂਕਿਆ

ਗੋਇੰਦਵਾਲ ਸਾਹਿਬ, 9 ਸਤੰਬਰ (ਸਕੱਤਰ ਸਿੰਘ ਅਟਵਾਲ)-ਭਾਰਤੀ ਜਨਤਾ ਪਾਰਟੀ ਦੀ ਹਾਈਕਮਾਨ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਦੇ ਨਿਰਦੇਸ਼ਾਂ ਅਨੁਸਾਰ ਗੋਇੰਦਵਾਲ ਸਾਹਿਬ ਵਿਖੇ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵਲੋਂ ਗੁਲਜਾਰ ਸਿੰਘ ਦੀ ਮੌਤ ਦੇ ਵਿਰੋਧ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਵਰਕਰਾਂ ਨੇ ਥਾਣੇ ਵਾਲੇ ਚੌਂਕ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਗੋਇੰਦਵਾਲ ਸਾਹਿਬ, 9 ਸਤੰਬਰ (ਸਕੱਤਰ ਸਿੰਘ ਅਟਵਾਲ)-ਭਾਰਤੀ ਜਨਤਾ ਪਾਰਟੀ ਦੀ ਹਾਈਕਮਾਨ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਦੇ ਨਿਰਦੇਸ਼ਾਂ ਅਨੁਸਾਰ ਗੋਇੰਦਵਾਲ ਸਾਹਿਬ ਵਿਖੇ ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵਲੋਂ ਗੁਲਜਾਰ ਸਿੰਘ ਦੀ ਮੌਤ ਦੇ ਵਿਰੋਧ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਵਰਕਰਾਂ ਨੇ ਥਾਣੇ ਵਾਲੇ ਚੌਂਕ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ। ਇਸ ਮੌਕੇ ਭਾਜਪਾ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾਉਣ ਵਾਲੇ ਹਰ ਵਿਅਕਤੀ ਦੀ ਗੱਲ ਸਰਕਾਰ ਨੂੰ ਗੰਭੀਰਤਾ ਨਾਲ ਸੁਣਨੀ ਚਾਹੀਦੀ ਹੈ। ਭਰੋਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਬੋਲਣ ਵਾਲਿਆਂ ਨੂੰ ਹੌਸਲਾ ਦੇਣ ਦੀ ਲੋੜ ਹੈ ਨਾ ਕਿ ਉਨ੍ਹਾਂ ਨੂੰ ਜਲੀਲ ਜਾਂ ਨਿਰਾਸ਼ ਕਰਨ ਦੀ। ਭਰੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਕਈ ਪਰਿਵਾਰ ਅੱਜ ਵੀ ਨਸ਼ਿਆਂ ਕਾਰਨ ਤਬਾਹ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਨ ਵਾਲੀ ਗੰਭੀਰ ਸਮੱਸਿਆ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਨਹੀਂ ਹੋਣਗੇ। ਇਸ ਮੌਕੇ ਸਰਕਲ ਪ੍ਰਧਾਨ ਨਰਿੰਦਰ ਸਿੰਘ, ਭੁਪਿੰਦਰ ਸਿੰਘ ਚਤਰੱਥ, ਰਾਜਵਿੰਦਰ ਸਿੰਘ ਧੂੰਦਾ, ਤਰਸੇਮ ਸਿੰਘ ਛਾਪੜੀ, ਸੁਖਵਿੰਦਰ ਸਿੰਘ ਠੇਕੇਦਾਰ, ਵਰਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ, ਲਵਪ੍ਰੀਤ ਸਿੰਘ, ਜਗਮੋਹਨ ਸਿੰਘ, ਦਿਲਬਾਗ ਸਿੰਘ, ਜਸਪਾਲ ਸਿੰਘ, ਰੂਪ ਸਿੰਘ, ਗੁਰਿੰਦਰ ਸਿੰਘ, ਅਰਸ਼ਦੀਪ ਸਿੰਘ, ਕਰਨਦੀਪ ਸਿੰਘ, ਗੁਰਜੰਟ ਸਿੰਘ, ਸੁਰਜੀਤ ਸਿੰਘ ਆਦਿ ਵਰਕਰ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦਾ ਜਬਰੀ ਸਸਕਾਰ ਕਰਨ ਦੀ ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਜ਼ੋਰਦਾਰ ਨਿੰਦਾ ਅਗਲੀ ਖ਼ਬਰ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਕਰਨ ਵਾਲਾ ਕਾਬੂ
Ad Position 24