12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਖੇਤਾਂ ਨੂੰ ਪਾਣੀ ਲਗਾ ਰਹੇ ਵਿਅਕਤੀ ਨਾਲ ਕੁੱਟਮਾਰ, ਮਾਮਲਾ ਦਰਜ

ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਖੇਤਾਂ ਨੂੰ ਪਾਣੀ ਲਗਾ ਰਹੇ ਵਿਅਕਤੀ ਨਾਲ ਚਾਰ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਗੰਭੀਰ ਜ਼ਖਮੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਥਾਣਾ ਵੈਰੋਵਾਲ ਵਿਖੇ ਗੁਰਿੰਦਰਬੀਰ ਸਿੰਘ ਪੁੱਤਰ ਲੇਟ ਮਨਜੀਤ ਸਿੰਘ ਵਾਸੀ ਜਲਾਲਾਬਾਦ ਨੇ ਸ਼ਿਕਾਇਤ ਕੀਤੀ ਕਿ ਉਹ ਆਪਣੇ ਖੇਤਾਂ ਨੂੰ ਪਾਣੀ ਲਗਾ ਰਿਹਾ ਸੀ ਤਾਂ ਉਸ ਸਮੇਂ ਬਖਸ਼ੀਸ ਸਿੰਘ ਪੁੱਤਰ ਤਰਸੇਮ ਸਿੰਘ, ਗੁਰਮੀਤ ਸਿੰਘ ਪੁੱਤਰ ਤਰਸੇਮ ਸਿੰਘ, ਸਿਕੰਦਰ ਸਿੰਘ ਪੁੱਤਰ ਬਖਸ਼ੀਸ ਸਿੰਘ, ਜਗਰੂਪ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀਅਨ ਜਲਾਲਾਬਾਦ ਉਥੇ ਆਏ ਅਤੇ ਕਿਾਹ ਕਿ ਫੜ ਲਓ ਇਸ ਨੂੰ ਆਪਣੀ ਜ਼ਮੀਨ ਵਿਚੋਂ ਸਾਡੇ ਘਰਾਂ ਨੂੰ ਜਾਂਦੇ ਰਸਤੇ ਵਿਚੋਂ ਪਾਣੀ ਕੱਢਣ ਦਾ ਮਜ਼ਾ ਸਿਖਾ ਦਿਓ ਅਤੇ ਉਸ ਉਪਰ ਹਮਲਾ ਕਰ ਦਿੱਤਾ।

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਤਰਨ ਤਾਰਨ, 11 ਸਤੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਖੇਤਾਂ ਨੂੰ ਪਾਣੀ ਲਗਾ ਰਹੇ ਵਿਅਕਤੀ ਨਾਲ ਚਾਰ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਗੰਭੀਰ ਜ਼ਖਮੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਹੈ। ਥਾਣਾ ਵੈਰੋਵਾਲ ਵਿਖੇ ਗੁਰਿੰਦਰਬੀਰ ਸਿੰਘ ਪੁੱਤਰ ਲੇਟ ਮਨਜੀਤ ਸਿੰਘ ਵਾਸੀ ਜਲਾਲਾਬਾਦ ਨੇ ਸ਼ਿਕਾਇਤ ਕੀਤੀ ਕਿ ਉਹ ਆਪਣੇ ਖੇਤਾਂ ਨੂੰ ਪਾਣੀ ਲਗਾ ਰਿਹਾ ਸੀ ਤਾਂ ਉਸ ਸਮੇਂ ਬਖਸ਼ੀਸ ਸਿੰਘ ਪੁੱਤਰ ਤਰਸੇਮ ਸਿੰਘ, ਗੁਰਮੀਤ ਸਿੰਘ ਪੁੱਤਰ ਤਰਸੇਮ ਸਿੰਘ, ਸਿਕੰਦਰ ਸਿੰਘ ਪੁੱਤਰ ਬਖਸ਼ੀਸ ਸਿੰਘ, ਜਗਰੂਪ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀਅਨ ਜਲਾਲਾਬਾਦ ਉਥੇ ਆਏ ਅਤੇ ਕਿਾਹ ਕਿ ਫੜ ਲਓ ਇਸ ਨੂੰ ਆਪਣੀ ਜ਼ਮੀਨ ਵਿਚੋਂ ਸਾਡੇ ਘਰਾਂ ਨੂੰ ਜਾਂਦੇ ਰਸਤੇ ਵਿਚੋਂ ਪਾਣੀ ਕੱਢਣ ਦਾ ਮਜ਼ਾ ਸਿਖਾ ਦਿਓ ਅਤੇ ਉਸ ਉਪਰ ਹਮਲਾ ਕਰ ਦਿੱਤਾ। ਬਾਅਦ ਵਿਚ ਉਹ ਘਰੇ ਚਲਾ ਗਿਆ ਤਾਂ ਉਕਤ ਵਿਅਕਤੀਆਂ ਨੇ ਉਸਦੇ ਘਰ ਵਿਚ ਦਾਖਲ ਹੋ ਕੇ ਉਸ ਨਾਲ ਕੁੱਟਮਾਰ ਕਰਕੇ ਉਸ ਨੂੰ ਸੱਟਾਂ ਮਾਰ ਕੇ ਫ਼ਰਾਰ ਹੋ ਗਏ। ਉਹ ਸਰਕਾਰੀ ਹਸਪਤਾਲ ਮੀਆਂਵਿੰਡ ਵਿਖੇ ਦਾਖਲ ਰਿਹਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕੰਚਨਪ੍ਰੀਤ ਕੌਰ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਅਗਲੀ ਖ਼ਬਰ ਸੜਕ ਹਾਦਸੇ ’ਚ ਜ਼ਖ਼ਮੀ ਹੋਈ ਕਾਲਜ ਵਿਦਿਆਰਥਣ ਦੀ ਮੌਤ
Ad Position 24