12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ’ਚ ਮਾਰੀਆਂ ਮੱਲਾਂ

ਹਰੀਕੇ ਪੱਤਣ, 11 ਸਤੰਬਰ (ਸੰਜੀਵ ਕੁੰਦਰਾ)- ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਵਿਦਿਆਰਥੀਆਂ ਨੇ 70ਵੀਆਂ ਪੰਜਾਬ ਰਾਜ ਜ਼ੋਨ ਪੱਧਰੀ ਖੇਡਾਂ 2026-27 ਦੇ ਨੌਸ਼ਹਿਰਾ ਜ਼ੋਨ ਦੇ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੰਪਲਜੀਤ ਨੇ ਦੱਸਿਆ ਕਿ ਨੌਸ਼ਹਿਰਾ ਜ਼ੋਨ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਮੁਕਾਬਲਿਆਂ ਵਿਚ ਭਾਗ ਲਿਆ, ਜਿਨ੍ਹਾਂ ਵਿਚ ਸਕੂਲ ਦੇ ਅੰਡਰ-19 ਗਰੁੱਪ ਵਿਚ ਰਮਨਦੀਪ ਕੌਰ ਨੇ 400 ਮੀ.

Ad Position 21
repet_subhas-goyals [Copy P29]
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਪੰਪਲਜੀਤ ਤੇ ਸਕੂਲ ਸਟਾਫ਼। ਤਸਵੀਰ: ਕੁੰਦਰਾ 12-09-2026
ਹਰੀਕੇ ਪੱਤਣ, 11 ਸਤੰਬਰ (ਸੰਜੀਵ ਕੁੰਦਰਾ)- ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਦੇ ਵਿਦਿਆਰਥੀਆਂ ਨੇ 70ਵੀਆਂ ਪੰਜਾਬ ਰਾਜ ਜ਼ੋਨ ਪੱਧਰੀ ਖੇਡਾਂ 2026-27 ਦੇ ਨੌਸ਼ਹਿਰਾ ਜ਼ੋਨ ਦੇ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੰਪਲਜੀਤ ਨੇ ਦੱਸਿਆ ਕਿ ਨੌਸ਼ਹਿਰਾ ਜ਼ੋਨ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਮੁਕਾਬਲਿਆਂ ਵਿਚ ਭਾਗ ਲਿਆ, ਜਿਨ੍ਹਾਂ ਵਿਚ ਸਕੂਲ ਦੇ ਅੰਡਰ-19 ਗਰੁੱਪ ਵਿਚ ਰਮਨਦੀਪ ਕੌਰ ਨੇ 400 ਮੀ. ਦੌੜ ਅਤੇ ਨਵਦੀਪ ਸਿੰਘ ਨੇ ਜੈਵਲਿਨ ਥ੍ਰੋਅ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ । ਅੰਡਰ-17 ਗਰੁੱਪ ਦੇ ਡਿਸਕਸ ਥ੍ਰੋਅ ਮੁਕਾਬਲਿਆਂ ਵਿਚ ਉਂਕਾਰਪ੍ਰੀਤ ਸਿੰਘ ਪਹਿਲਾ ਅਤੇ ਯੁਵਰਾਜ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। 100 ਮੀ. ਦੌੜ ਮੁਕਾਬਲਿਆਂ ਵਿਚ ਗੁਰਕੀਰਤ ਸਿੰਘ ਨੇ ਪਹਿਲਾ ਅਤੇ ਸਮਰਪ੍ਰੀਤ ਸਿੰਘ ਨੇ ਦੂਸਰਾ, 200 ਮੀ. ਦੌੜ ਵਿਚ ਹਿਮਾਂਸ਼ੂ ਖੁੱਲਰ, 400 ਮੀ. ਦੌੜ ਵਿਚ ਜਗਦੀਪ ਸਿੰਘ ਅਤੇ 800 ਮੀ. ਦੌੜ ਵਿਚ ਮਹਿਤਾਬ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ । ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੰਪਲਜੀਤ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ । ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਸਮੁੱਚੇ ਸਟਾਫ, ਵਿਦਿਆਰਥੀਆਂ ਤੇ ਡੀ.ਪੀ. ਅਧਿਆਪਕ ਗੁਰਪ੍ਰੀਤ ਸਿੰਘ ਅਤੇ ਸ੍ਰੀਮਤੀ ਸੋਨੀਆ ਦੇਵੀ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਭੇਜੀ ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਤੇ ਹੋਰ ਮਿਹਨਤ ਕਰਨ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਘੰਟਿਆਂਬੱਧੀ ਬਿਜਲੀ ਕੱਟਾਂ ਕਾਰਨ ਲੋਕਾਂ ’ਚ ਹਾਹਕਾਰ, ਪਾਣੀ ਨਾ ਮਿਲਣ ਕਾਰਨ ਸੁੱਕ ਰਹੀ ਹੈ ਝੋਨੇ ਦੀ ਫ਼ਸਲ ਅਗਲੀ ਖ਼ਬਰ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਬਰਬਾਦ ਹੋ ਰਹੀ ਹੈ- ਪ੍ਰਧਾਨ ਡੱਲ
Ad Position 24