ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਹੋਈ
ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਸ਼ੋ੍ਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦੇ ਦਫ਼ਤਰ ਤਰਨ ਤਾਰਨ ਵਿਖੇ ਤਰਨ ਤਾਰਨ ਜ਼ਿਲ੍ਹਾ ਜਥੇਬੰਦੀ ਦੀ ਜ਼ਰੂਰੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਵਿਚ ਪਾਰਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਅਰ ਅਤੇ ਤਰਨ ਤਾਰਨ ਦੀ ਸੀਨੀਅਰ ਲੀਡਰਸ਼ਿਪ ਵੀ ਸ਼ਾਮਿਲ ਹੋਈ।
ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)-ਸ਼ੋ੍ਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਦੇ ਦਫ਼ਤਰ ਤਰਨ ਤਾਰਨ ਵਿਖੇ ਤਰਨ ਤਾਰਨ ਜ਼ਿਲ੍ਹਾ ਜਥੇਬੰਦੀ ਦੀ ਜ਼ਰੂਰੀ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਵਿਚ ਪਾਰਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਅਰ ਅਤੇ ਤਰਨ ਤਾਰਨ ਦੀ ਸੀਨੀਅਰ ਲੀਡਰਸ਼ਿਪ ਵੀ ਸ਼ਾਮਿਲ ਹੋਈ। ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਹਰਜੀਤ ਸਿੰਘ ਮੀਆਂਪੁਰ ਨੇ ਮੀਟਿੰਗ ਮੌਕੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਅੰਮ੍ਰਿਤਸਰ ਵਿਖੇ ਸਾਰਾਗੜ੍ਹੀ ਸਰਾਂ ਨੇੜ੍ਹੇ 15 ਸਤੰਬਰ ਨੂੰ ਜਮਹੂਰੀਅਤ ਦਿਹਾੜੇ ’ਤੇ ਵੱਡੀ ਇਕੱਤਰਤਾ ਕੀਤੀ ਜਾਵੇਗੀ, ਤਾਂ ਜੋ ਸ਼੍ਰੋਮਣੀ ਕਮੇਟੀ ਦੀਆਂ 14 ਸਾਲ ਤੋਂ ਲਮਕ ਅਵਸਥਾ ਵਿਚ ਪਈਆਂ ਚੋਣਾਂ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾ ਸਕੇ। ਕਾਨਫਰੰਸ ਤੋਂ ਬਾਅਦ ਸਾਰਾਗੜ੍ਹੀ ਸਰਾਂ ਤੋਂ ਅਕਾਲ ਤਖਤ ਸਾਹਿਬ ਸਕੱਤਰੇਤ ਤੱਕ ਮਾਰਚ ਕੀਤਾ ਜਾਵੇਗਾ, ਜਿਸ ਵਿਚ ਸ਼ੋ੍ਮਣੀ ਕਮੇਟੀ ਦੀ ਸਿੱਖਾਂ ਦੀ ਪਾਰਲੀਮੈਂਟ ਦੀ ਜਮੂਹਰੀਅਤ ਬਹਾਲ ਕਰਾਉਣ ਲਈ ਬੈਨਰਾਂ ਨਾਲ ਸਿੱਖ ਸੰਗਤਾਂ ਨੂੰ ਜਾਗਰੂਕ ਕੀਤਾ ਜਾਵੇਗਾ। 15 ਸਤੰਬਰ ਦਾ ਇਹ ਪ੍ਰੋਗਰਾਮ ਕੇਵਲ ਸਿੱਖ ਪਾਰਲੀਮੈਂਟ ਦੀ ਜਮਹੂਰੀਅਤ ਬਹਾਲ ਕਰਾਉਣ ਲਈ ਇਕ ਨੁਕਾਤੀ ਏਜੰਡਾ ’ਤੇ ਹੀ ਹੋਵੇਗਾ। ਇਸ ਮੌਕੇ ਦਲਜੀਤ ਸਿੰਘ ਬਾਜਵਾ ਹਲਕਾ ਇੰਚਾਰਜ ਖਡੂਰ ਸਾਹਿਬ, ਜਸਬੀਰ ਸਿੰਘ ਬੱਚੜੇ ਜਥੇਬੰਦਕ ਸਕੱਤਰ, ਦਿਲਬਾਗ ਸਿੰਘ ਸੇਰੋਂ ਸੀਨੀ. ਮੀਤ ਪ੍ਰਧਾਨ ਜ਼ਿਲ੍ਹਾ ਤਰਨ ਤਾਰਨ, ਨਿਸ਼ਾਨ ਸਿੰਘ ਬਲੇਅਰ, ਜਗਜੀਤ ਸਿੰਘ ਬਲੇਅਰ, ਸਰਵਣ ਸਿੰਘ ਦਿਆਲਪੁਰ, ਗੁਰਲਾਲ ਸਿੰਘ ਆਦਿ ਆਗੂ ਹਾਜ਼ਰ ਸਨ। ਸਾਰੇ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਤਰਨ ਤਾਰਨ ਜ਼ਿਲ੍ਹੇ ਵਿਚੋਂ ਵੱਡੇ ਕਾਫਲੇ ਇਸ ਕਾਨਫਰੰਸ ਵਿਚ ਸ਼ਾਮਿਲ ਹੋਣਗੇ।