12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

4 ਕਿਲੋ 814 ਗ੍ਰਾਮ ਅਫ਼ੀਮ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ 4 ਕਿਲੋ 814 ਗ੍ਰਾਮ ਅਫੀਮ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਤਰਨ ਤਾਰਨ, 11 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ 4 ਕਿਲੋ 814 ਗ੍ਰਾਮ ਅਫੀਮ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਰੋਹੀ ਪੁਲਿਸ ਜਮਸਤਪੁਰ ਤੋਂ ਸੁਖਦੇਵ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਅਤੇ 510 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਮੰਡੀ ਝਬਾਲ ਕਲਾਂ ਤੋਂ ਗੁਰਲਾਲ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸੋਹਲ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਗਸ਼ਤ ਦੌਰਾਨ ਹਰਦੇਵ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਜਾਮਾਰਾਏ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਵਲੋਂ ਭਿੱਖੀਵਿੰਡ ਦੇ ਸਟੇਡੀਅਮ ਤੋਂ ਸੋਹਨ ਲਾਲ ਪੁੱਤਰ ਹੰਸ ਰਾਜ ਵਾਸੀ ਚੇਲਾ ਕਲੋਨੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਸ.ਆਈ. ਵਿਕੇਸ਼ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਪਿੰਡ ਚੂਸਲੇਵੜ ਤੋਂ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਬਲਵੰਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀਅਨ ਜੋਤੀਸ਼ਾਹ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਵਲੋਂ ਪਿੰਡ ਰਾਜੋਕੇ ਆਦਿ ਪਿੰਡਾਂ ਨੂੰ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਬੀ.ਐੱਸ.ਐੱਫ ਦੇ 142 ਬਟਾਲੀਅਨ ਦੇ ਇੰਸਪੈਕਟਰ ਰਾਜ ਕੁਮਾਰ ਨੇ ਉਨ੍ਹਾਂ ਨੂੰ ਸੂੁਚਨਾ ਦਿੱਤੀ ਕਿ ਡਰੋਨ ਦੀ ਹਰਕਤ ਹੋਈ ਹੈ ਅਤੇ ਤੁਰੰਤ ਉਹ ਡਰੋਨ ਵਾਲੀ ਲੁਕੇਸ਼ਨ ’ਤੇ ਪੁੱਜੇ ਤਾਂ ਉਥੋਂ ਇਕ ਪੈਕੇਟ ਮਿਲਿਆ ਜਿਸ ਨੂੰ ਜਦੋਂ ਖੋਲ ਕੇ ਚੈਕ ਕੀਤਾ ਗਿਆ ਤਾਂ ਉਸ ਵਿਚੋਂ 972 ਗ੍ਰਾਮ ਅਫੀਮ ਬਰਾਮਦ ਹੋਈ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਐੱਚ.ਓ. ਦਿਲਬਾਗ ਸਿੰਘ ਪਿੰਡ ਮਾੜੀਮੇਘਾ ਆਦਿ ਪਿੰਡਾਂ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਫੋਨ ’ਤੇ ਸੂਚਨਾ ਮਿਲੀ ਕਿ ਇਲਾਕੇ ਵਿਚ ਡਰੋਨ ਦੀ ਹਰਕਤ ਹੋਈ ਹੈ ਤਾਂ ਤੁਰੰਤ ਉਹ ਡਰੋਨ ਵਾਲੀ ਲੁਕੇਸ਼ਨ ’ਤੇ ਪੁਲਿਸ ਪਾਰਟੀ ਸਮੇਤ ਪਹੁੰਚ ਗਏ, ਜਿਨ੍ਹਾਂ ਵਲੋਂ ਸਰਚ ਦੌਰਾਨ ਇਕ ਪੈਕੇਟ ਬਰਾਮਦ ਕੀਤਾ ਗਿਆ, ਜਿਸ ਵਿਚੋਂ 842 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਭਿੱਖੀਵਿੰਡ, ਦਿਆਲਪੁਰ, ਸ਼ਬਾਜਪੁਰ ਦੇ ਆਟੋ ਰਿਕਸ਼ਾ ਪੂਰੀ ਤਰ੍ਹਾਂ ਰਹੇ ਹੜਤਾਲ ’ਤੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਮੀਟਿੰਗ ਹੋਈ
Ad Position 24