13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਲ ਇੰਡੀਆ ਸਕੂਲ ਐਸੋਸੀਏਸ਼ਨ ਵਲੋਂ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਦੀਆਂ ਅਧਿਆਪਕਾਵਾਂ ਦਾ ਸਨਮਾਨ

ਮੀਆਂਵਿੰਡ, 12 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਆਲ ਇੰਡੀਆ ਸਕੂਲ ਐਸੋਸੀਏਸ਼ਨ ਵਲੋਂ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਇਕ ਸ਼ਾਨਦਾਰ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਬਾਬਾ ਹਰਨਾਮ ਸਿੰਘ ਧੁੰਮਾਂ ਦੇ ਆਸ਼ੀਰਵਾਦ ਨਾਲ ਕਰਵਾਏ ਗਏ ਇਸ ਸਨਮਾਨ ਸਮਾਰੋਹ ਵਿਚ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ ‘ਵਿਦਿਆ ਜੋਤ ਸਨਮਾਨ’ ਨਾਲ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮੀਆਂਵਿੰਡ, 12 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਆਲ ਇੰਡੀਆ ਸਕੂਲ ਐਸੋਸੀਏਸ਼ਨ ਵਲੋਂ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਇਕ ਸ਼ਾਨਦਾਰ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਬਾਬਾ ਹਰਨਾਮ ਸਿੰਘ ਧੁੰਮਾਂ ਦੇ ਆਸ਼ੀਰਵਾਦ ਨਾਲ ਕਰਵਾਏ ਗਏ ਇਸ ਸਨਮਾਨ ਸਮਾਰੋਹ ਵਿਚ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੀਆਂ ਸ਼ਖ਼ਸੀਅਤਾਂ ਨੂੰ ‘ਵਿਦਿਆ ਜੋਤ ਸਨਮਾਨ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਦੀਆਂ ਅਧਿਆਪਕਾਵਾਂ ਨਵਪ੍ਰੀਤ ਕੌਰ, ਵਰਿੰਦਰ ਕੌਰ ਅਤੇਜਸਬੀਰ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ, ਮਿਹਨਤ ਅਤੇ ਸਮਰਪਣ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਅਧਿਆਪਕਾਵਾਂ ਵਲੋਂ ਵਿਦਿਆਰਥੀਆਂ ਦੀ ਸਿੱਖਿਆ, ਅਨੁਸ਼ਾਸਨ, ਚੰਗੇ ਸੰਸਕਾਰ, ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਅਤੇ ਸਮੁੱਚੇ ਸਕੂਲ ਪਰਿਵਾਰ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦੀ ਅਸਲ ਪਹਿਚਾਣ ਉਸ ਦੇ ਵਿਦਿਆਰਥੀਆਂ ਦੀ ਸਫ਼ਲਤਾ ਅਤੇ ਉਨ੍ਹਾਂ ਦੇ ਚੰਗੇ ਚਰਿੱਤਰ ਵਿੱਚ ਹੁੰਦੀ ਹੈ। ਉਨ੍ਹਾਂ ਆਲ ਇੰਡੀਆ ਸਕੂਲ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਨਮਾਨ ਅਧਿਆਪਕਾਂ ਦੇ ਹੌਸਲੇ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਹੋਰ ਵੀ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਜਗਪ੍ਰੀਤ ਕੌਰ ਨੇ ਕਿਹਾ ਕਿ ਸਕੂਲ ਦੀ ਤਰੱਕੀ ਹਮੇਸ਼ਾ ਸਮੂਹ ਸਟਾਫ਼ ਦੀ ਸਾਂਝੀ ਮਿਹਨਤ ਦਾ ਨਤੀਜਾ ਹੁੰਦੀ ਹੈ। ਉਨ੍ਹਾਂ ਨੇ ਸਨਮਾਨਿਤ ਅਧਿਆਪਕਾਵਾਂ ਮੈਡਮ ਨਵਪ੍ਰੀਤ ਕੌਰ, ਮੈਡਮ ਵਰਿੰਦਰ ਕੌਰ ਅਤੇ ਮੈਡਮ ਜਸਬੀਰ ਕੌਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ। ਇਸ ਮੌਕੇ ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਆਲ ਇੰਡੀਆ ਸਕੂਲ ਐਸੋਸੀਏਸ਼ਨ ਵਲੋਂ ਕੀਤੇ ਗਏ ਇਸ ਸਨਮਾਨ ਸਮਾਰੋਹ ਦੀ ਸ਼ਲਾਘਾ ਕਰਦਿਆਂ ਸਨਮਾਨਿਤ ਅਧਿਆਪਕਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੈਡਮ ਨਵਪ੍ਰੀਤ ਕੌਰ , ਮੈਡਮ ਵਰਿੰਦਰ ਕੌਰ ਅਤੇ ਮੈਡਮ ਜਸਬੀਰ ਕੌਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀ ਜਾ ਰਹੀ ਮਿਹਨਤ ਅਤੇ ਸਮਰਪਣ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਕੂਲ ਦੀ ਤਰੱਕੀ ਵਿੱਚ ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਅਤੇ ਸਮੁੱਚੇ ਸਟਾਫ਼ ਦੀ ਮਿਹਨਤ ਦਾ ਵਿਸ਼ੇਸ਼ ਯੋਗਦਾਨ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਦੂਜੀ ਵਾਰ ਪ੍ਰਧਾਨ ਚੁਣੇ ਐਡਵੋਕੇਟ ਜੇ.ਐਸ ਢਿੱਲੋਂ ਦੀ ਜਿੱਤ ’ਤੇ ਇਲਾਕਾ ਵਾਸੀਆਂ ਵਲੋਂ ਖੁਸ... ਅਗਲੀ ਖ਼ਬਰ ਬਿਜਲੀ ਦੇ ਕੱਟਾਂ ਕਾਰਨ ਝੋਨੇ ਦੀ ਪੱਕੀ ਫਸਲ ਹੋ ਰਹੀ ਤਬਾਹ - ਜਵੰਦਾ
Ad Position 24