14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜ਼ਿਲ੍ਹਾ ਪੁਲਿਸ ਵਲੋਂ ਪਿਸਟਲ ਅਤੇ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਟਲ ਅਤੇ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਟਲ ਅਤੇ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਗਸ਼ਤ ਦੌਰਾਨ ਲਵਪ੍ਰੀਤ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀ ਤੁੜ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁੱਲ ਨਹਿਰ ਗੇਟ ਜਵੰਦਪੁਰ ਤੋਂ ਸਰਬਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਸਰਾਂ ਤਲਵੰਡੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰੀਟ ਸਮੇਤ ਪਿੰਡ ਰਾਮੂਵਾਲ ਤੋਂ ਕਰਨਪ੍ਰੀਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਗਜਲ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਅਤੇ 32 ਬੋਰ ਪਿਸਟਲ ਅਤੇ 3 ਕਾਰਤੂਸ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੇੱਸ.ਆਈ. ਵਰਿਆਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਫਰਮਾਨ ਸਿੰਘ ਪੁੱਤਰ ਪ੍ਰਗਟ ਸਿੰਘ, ਸ਼ੁੱਭਜੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀਅਨ ਲੱਧੂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਐੱਸ.ਆਈ. ਰੋਹਾਨ ਸਿੰਘ ਸੋਢੀ ਨੇ ਗਸ਼ਤ ਦੌਰਾਨ ਪਿੰਡ ਠੱਠੀਆ ਮਹੰਤਾਂ ਦੇ ਸਟੇਡੀਅਮ ਤੋਂ ਚਰਨਜੀਤ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਸਰਹਾਲੀ, ਗੁਰਜੰਟ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਸੁਹਾਵਾ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਰਲੀ ਪਿੰਡ ਤੋਂ ਬੱਸ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਅਗਲੀ ਖ਼ਬਰ ਅੱਜ ਦਾਣਾ ਮੰਡੀ ਗੋਇੰਦਵਾਲ ਸਾਹਿਬ ’ਚ ਗਰਜਣਗੇ ਬਾਦਲ - ਔਲਖ, ਲਹੌਰੀਆ
Ad Position 24