14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਵੇਖਦੇ ਹੋਏ ਸਰਕਾਰ ਝੋਨੇ ਦੀ ਸਰਕਾਰੀ ਖ਼ਰੀਦ 15 ਤੋਂ ਸ਼ੁਰੂ ਕਰੇ - ਅੱਲੋਵਾਲ, ਮੀਆਂਵਿੰਡ

ਮੀਆਂਵਿੰਡ, 12 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਖਡੂਰ ਸਾਹਿਬ ਦੇ ਪ੍ਰਧਾਨ ਸੁਖਚੈਨ ਸਿੰਘ ਅੱਲੋਵਾਲ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਪਿੰਡ ਅੱਲੋਵਾਲ ਦੇ ਗੁਰਦੁਆਰਾ ਚੜਦੀ ਪੱਤੀ ਵਿਖੇ ਹੋਈ। ਇਸ ਮੌਕੇ ਸੁਖਚੈਨ ਸਿੰਘ ਅੱਲੋਵਾਲ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਮੀਆਂਵਿੰਡ ਨੇ ਗੱਲਬਾਤ ਕਰਦੇ ਹੋਏ ਪੰਜਾਬ ਸਰਕਾਰ ਦੀ ਝੋਨੇ ਦੀ ਖਰੀਦ ਨੀਤੀ ‘ਤੇ ਗੰਭੀਰ ਸਵਾਲ ਚੁੱਕੇ।

Ad Position 21
repet_subhas-goyals [Copy P29]
ਪਿੰਡ ਨਾਰਲੀ ਤੋਂ ਸ਼ਰਧਾਲੂਆਂ ਦੀ ਬੱਸ ਸ਼੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣ ਮੌਕੇ। ਤਸਵੀਰ–ਜੱਜ 13-09-2026
ਮੀਆਂਵਿੰਡ, 12 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੋਨ ਖਡੂਰ ਸਾਹਿਬ ਦੇ ਪ੍ਰਧਾਨ ਸੁਖਚੈਨ ਸਿੰਘ ਅੱਲੋਵਾਲ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਪਿੰਡ ਅੱਲੋਵਾਲ ਦੇ ਗੁਰਦੁਆਰਾ ਚੜਦੀ ਪੱਤੀ ਵਿਖੇ ਹੋਈ। ਇਸ ਮੌਕੇ ਸੁਖਚੈਨ ਸਿੰਘ ਅੱਲੋਵਾਲ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਮੀਆਂਵਿੰਡ ਨੇ ਗੱਲਬਾਤ ਕਰਦੇ ਹੋਏ ਪੰਜਾਬ ਸਰਕਾਰ ਦੀ ਝੋਨੇ ਦੀ ਖਰੀਦ ਨੀਤੀ ‘ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਆਖਿਆ ਕਿ ਇਸ ਸਾਲ ਸਰਕਾਰ ਵਲੋਂ ਝੋਨੇ ਦੀ ਲਵਾਈ ਦੀ ਤਰੀਕ ਪਿਛਲੇ ਸਾਲ ਨਾਲੋਂ ਪਹਿਲਾਂ ਦਿੱਤੀ ਗਈ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਹਾਲੇ ਤੱਕ ਸਰਕਾਰ ਦਾ ਕੋਈ ਵੀ ਅਧਿਕਾਰਤ ਬਿਆਨ ਜਾਂ ਐਲਾਨ ਸਾਹਮਣੇ ਨਹੀਂ ਆਇਆ। ਉਨ੍ਹਾਂ ਚੇਤੇ ਕਰਵਾਇਆ ਕਿ ਪਿਛਲੇ ਸਾਲ ਝੋਨੇ ਦੀ ਲਵਾਈ ਲੇਟ ਹੋਣ ਦੇ ਬਾਵਜੂਦ ਸਰਕਾਰ ਨੇ 15-16 ਸਤੰਬਰ ਤੱਕ ਖਰੀਦ ਦਾ ਐਲਾਨ ਕਰ ਦਿੱਤਾ ਸੀ ਪਰ ਇਸ ਵਾਰ ਸਰਕਾਰ ਦੀ ਚੁੱਪ ਕਿਸਾਨਾਂ ਲਈ ਵੱਡੀ ਚਿੰਤਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਕਿਸਾਨ ਲਗਪਗ ਪੰਜ ਦਿਨਾਂ ਤੋਂ ਆਪਣੀ ਫ਼ਸਲ ਮੰਡੀਆਂ ਵਿਚ ਲੈ ਕੇ ਜਾ ਰਹੇ ਹਨ ਪਰ ਪ੍ਰਾਈਵੇਟ ਖਰੀਦਾਦਾਰਾਂ ਵਲੋਂ ਉਨ੍ਹਾਂ ਦੀ ਫ਼ਸਲ ਦੋ ਹਜ਼ਾਰ ਦੇ ਕਰੀਬ ਖ੍ਰੀਦੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਤਕਰੀਬਨ ਸਾਢੇ ਚਾਰ ਤੋੰ 5 ਸੋ ਦੇ ਕਰੀਬ ਪਰ ਕੁਵਿੰਟਲ ਘਾਟਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ 15 ਸਤੰਬਰ ਤੱਕ ਝੋਨੇ ਦੀ ਸਰਕਾਰੀ ਖਰੀਦ ਮੰਡੀਆਂ ਵਿਚ ਸ਼ੁਰੂ ਕਰਵਾਵੇ ਤਾਂ ਜੋ ਕਰਜ਼ੇ ਦੀ ਪੰਡ ਥੱਲੇ ਦੱਬੇ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਖਨੌਰੀ ਬਾਰਡਰ ਤੇ ਲੱਗੇ ਧਰਨੇ ਦੌਰਾਨ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ਇਸ ਕਰਕੇ 14 ਸਤੰਬਰ ਨੂੰ ਸਾਰੇ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲੱਗਣਗੇ। ਇਸ ਮੌਕੇ ਖਜਾਨਚੀ ਸੂਬੇਦਾਰ ਗੁਰਜਿੰਦਰ ਸਿੰਘ ਅੱਲੋਵਾਲ, ਬਿੱਕਰ ਸਿੰਘ ਸੱਕਿਆਂਵਾਲੀ, ਸਿਮਰਪ੍ਰੀਤ ਸਿੰਘ ਏਕਲਗੱਡਾ, ਗੁਲਜਾਰ ਸਿੰਘ ਮੀਆਂਵਿੰਡ, ਸੰਤੋਖ ਸਿੰਘ ਅੱਲੋਵਾਲ, ਸੰਦੀਪ ਸਿੰਘ ਸੋਨੂੰ ਅੱਲੋਵਾਲ, ਭਗਵੰਤ ਸਿੰਘ ਬਦੇਸ਼ਾ, ਮੁਖਤਿਆਰ ਸਿੰਘ ਬਦੇਸ਼ਾ, ਗੁਰਤੇਜ ਸਿੰਘ ਸੱਕਿਆਂਵਾਲੀ, ਨੰਬਰਦਾਰ ਕੁਲਦੀਪ ਸਿੰਘ, ਸ਼ਿੰਦਰ ਸਿੰਘ, ਦਿਲਬਾਗ ਸਿੰਘ ਬਾਗਾ, ਸੂਬੇਦਾਰ ਕਸ਼ਮੀਰ ਸਿੰਘ ਆਦਿ ਕਿਸਾਨ ਆਗੂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਟਰਾਲੀ ਚੋਰ ਬੈਨਰ ਲਗਾਉਣ ਦੀ ਸ਼ੁਰੂਆਤ ਅਗਲੀ ਖ਼ਬਰ ਧਰਮ ਪਰਿਵਰਤਨ ਵਿਰੁੱਧ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਲਹਿਰ ਖੜੀ ਕਰੇਗੀ–ਪੀਰ ਮੁਹੰਮਦ
Ad Position 24