14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਟਰਾਲੀ ਚੋਰ ਬੈਨਰ ਲਗਾਉਣ ਦੀ ਸ਼ੁਰੂਆਤ

ਖੇਮਕਰਨ, 12 ਸਤੰਬਰ (ਰਾਕੇਸ਼ ਕੁਮਾਰ ਬਿੱਲਾ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨ ਮਜ਼ਦੂਰ ਸ਼ਘੰਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਪਿੰਡ ਭੂਰਾ ਕਰੀਮਪੁਰਾ, ਹਲਕਾ ਖੇਮਕਰਨ ਤੋਂ ਪੰਜਾਬ ਸਰਕਾਰ ਦੇ ਵਿਰੋਧ ਵਿਚ ‘ਟਰਾਲੀ ਚੋਰ’ ਦੇ ਬੈਨਰ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਕਿਸਾਨ ਆਗੂਆਂ ਨੇ ਦਸਿਆ ਕਿ ਇਹ ਮੁਹਿੰਮ ਹੁਣ ਸੂਬੇ ਦੇ ਪਿੰਡ-ਪਿੰਡ ਚਲਾਈ ਜਾਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਖੇਮਕਰਨ, 12 ਸਤੰਬਰ (ਰਾਕੇਸ਼ ਕੁਮਾਰ ਬਿੱਲਾ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨ ਮਜ਼ਦੂਰ ਸ਼ਘੰਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਪਿੰਡ ਭੂਰਾ ਕਰੀਮਪੁਰਾ, ਹਲਕਾ ਖੇਮਕਰਨ ਤੋਂ ਪੰਜਾਬ ਸਰਕਾਰ ਦੇ ਵਿਰੋਧ ਵਿਚ ‘ਟਰਾਲੀ ਚੋਰ’ ਦੇ ਬੈਨਰ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਕਿਸਾਨ ਆਗੂਆਂ ਨੇ ਦਸਿਆ ਕਿ ਇਹ ਮੁਹਿੰਮ ਹੁਣ ਸੂਬੇ ਦੇ ਪਿੰਡ-ਪਿੰਡ ਚਲਾਈ ਜਾਵੇਗੀ। ਇਸ ਮੁੱਦੇ ਨੂੰ ਲੈ ਕੇ ਕਿਸਾਨ ਸ਼ਘੰਰਸ਼ ਕਮੇਟੀ ਦੀ ਸਮੁੱਚੀ ਇਕਾਈ ਭੂਰਾ ਕਰੀਮਪੁਰਾ ਵਲੋਂ ਸੰਭੂ ਅਤੇ ਖਨੌਰੀ ਮੋਰਚਿਆਂ ਨਾਲ ਸਬੰਧਤ ਸਮਾਨ ਅਤੇ ਟਰਾਲੀਆਂ ਵਾਪਸ ਕਰਨ ਦੀ ਮੰਗ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ ਗਈ ਤੇ ਸਮਾਨ ਚੋਰੀ ਕਰਨ ਵਾਲਿਆਂ ਵਿਰੁੱਧ ਨਾਅਰੇਬਾਜੀ ਕੀਤੀ ਗਈ। ਜਾਣਕਾਰੀ ਦਿੰਦਿਆਂ ਜ਼ੋਨ ਪ੍ਰਧਾਨ ਦਲਬੀਰ ਸਿੰਘ ਭੂਰਾ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਪਿੰਡ-ਪਿੰਡ ਤੱਕ ਲਿਜਾਇਆ ਜਾਵੇਗਾ ਅਤੇ 14 ਸਤੰਬਰ ਨੂੰ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਇਕਾਈ ਟੀਮ ਵਿਚ ਗੁਰਸਾਬ ਸਿੰਘ, ਭਾਗਜੀਤ ਸਿੰਘ, ਬਚਿੱਤਰ ਸਿੰਘ, ਸੁਖਦੇਵ ਸਿੰਘ, ਗੋਰਾ ਸਿੰਘ , ਗੁਰਜੀਤ ਸਿੰਘ, ਭਗਵੰਤ ਸਿੰਘ, ਅਮਰਜੀਤ ਸਿੰਘ ਫੌਜੀ, ਬੱਗੂ ਭੂਰਾ ਆਦਿ ਸ਼ਾਮਲਿ ਹੋਏ।
Ad Position 22
No active advertisement
ਪਿਛਲੀ ਖ਼ਬਰ ਧੋਖਾਧੜੀ ਨਾਲ ਜਾਇਦਾਦ ਹੜੱਪਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਗਲੀ ਖ਼ਬਰ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਵੇਖਦੇ ਹੋਏ ਸਰਕਾਰ ਝੋਨੇ ਦੀ ਸਰਕਾਰੀ ਖ਼ਰੀਦ 15 ਤੋਂ ਸ਼ੁਰੂ ਕਰੇ - ਅੱਲੋਵਾ...
Ad Position 24