14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਿਜਲੀ ਸਪਲਾਈ ਠੱਪ ਹੋਣ ਖ਼ਿਲਾਫ਼ ਕਿਸਾਨ ਆਗੂਆਂ ਐਕਸੀਐਨ ਤਰਨ ਤਾਰਨ ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਤਰਨ ਤਾਰਨ ਦੇ ਜੋਨ ਬਾਬਾ ਦੀਪ ਸਿੰਘ ਜੀ ਦੇ ਕਿਸਾਨ ਆਗੂਆਂ ਨੇ ਬਿਜਲੀ ਘਰ ਤਰਨ ਤਾਰਨ ਇਕੱਠੇ ਹੋ ਕੇ ਪਾਵਰਕਾਮ ਮੈਨੇਜਮੈਂਟ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਇਲਾਕੇ ਵਿਚ ਲੰਮੇ ਸਮੇਂ ਤੋਂ ਘਰੇਲੂ ਅਤੇ ਖੇਤੀਬਾੜੀ ਸੈਕਟਰ ਦੀ ਬਿਜਲੀ ਸਪਲਾਈ ਲਗਾਤਾਰ ਠੱਪ ਰਹਿਣ ਕਾਰਨ ਜਤਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਤਰਨ ਤਾਰਨ ਦੇ ਜੋਨ ਬਾਬਾ ਦੀਪ ਸਿੰਘ ਜੀ ਦੇ ਕਿਸਾਨ ਆਗੂਆਂ ਨੇ ਬਿਜਲੀ ਘਰ ਤਰਨ ਤਾਰਨ ਇਕੱਠੇ ਹੋ ਕੇ ਪਾਵਰਕਾਮ ਮੈਨੇਜਮੈਂਟ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਇਲਾਕੇ ਵਿਚ ਲੰਮੇ ਸਮੇਂ ਤੋਂ ਘਰੇਲੂ ਅਤੇ ਖੇਤੀਬਾੜੀ ਸੈਕਟਰ ਦੀ ਬਿਜਲੀ ਸਪਲਾਈ ਲਗਾਤਾਰ ਠੱਪ ਰਹਿਣ ਕਾਰਨ ਜਤਾਇਆ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਦੀਪ ਸਿੰਘ ਜੀ ਦੇ ਆਗੂ ਬਲਜੀਤ ਸਿੰਘ ਰਟੌਲ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿਚ ਬਿਜਲੀ ਦੀ ਭਾਰੀ ਕਿੱਲਤ ਚੱਲ ਰਹੀ ਹੈ, ਅਣ-ਐਲਾਨੇ ਲੰਮੇ ਕੱਟਾਂ ਕਾਰਨ ਜਿੱਥੇ ਆਮ ਲੋਕਾਂ ਦਾ ਘਰਾਂ ਵਿਚ ਜਿਊਣਾ ਦੁੱਭਰ ਹੋਇਆ ਪਿਆ ਹੈ ਅਤੇ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਪੈਦਾ ਹੋ ਗਈ ਹੈ, ਉੱਥੇ ਹੀ ਖੇਤੀਬਾੜੀ ਸੈਕਟਰ ਨੂੰ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਸੁੱਕਣ ਕਿਨਾਰੇ ਪਹੁੰਚ ਚੁੱਕੀਆਂ ਹਨ । ਅਖ਼ੀਰ ਵਿਚ ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਨਿਯਮਤ ਨਾ ਕੀਤੀ ਗਈ ਤਾਂ ਵੱਡੇ ਅਫਸਰਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਜਿਸ ਦੀ ਸਾਰੀ ਜ਼ਿੰਮੇਵਾਰੀ ਪਾਵਰਕਾਮ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ, ਬੇਅੰਤ ਸਿੰਘ, ਗੁਰਵੇਲ ਸਿੰਘ, ਮੁਖਤਾਰ ਸਿੰਘ, ਜਗਤਾਰ ਸਿੰਘ ਤੋ ਇਲਾਵਾ ਹੋਰ ਕਿਸਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਬੱਡੀ ਟੀਮ ਦੇ ਸਾਬਕਾ ਕਪਤਾਨ ਬਚਿੱਤਰ ਸਿੰਘ ਢਿੱਲੋਂ ਦਾ ਦਿਹਾਂਤ ਅਗਲੀ ਖ਼ਬਰ ਧੋਖਾਧੜੀ ਨਾਲ ਜਾਇਦਾਦ ਹੜੱਪਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ
Ad Position 24