13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜ਼ਮਾਨਤ ਮਿਲਣ ਤੋਂ ਬਾਅਦ ਪ੍ਰਭ ਧਾਰੀਵਾਲ ਗੁਰਦੁਆਰਾ ਬਾਬਾ ਭਜਾਣਾ ਸਾਹਿਬ ਹੋਏ ਨਤਮਸਤਕ

ਪੱਟੀ 11 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਪੱਟੀ ਇਲਾਕੇ ਦੀ ਮਾਣ ਮੱਤੀ ਸ਼ਖ਼ਸੀਅਤ ਉੱਘੇ ਖੇਡ ਪ੍ਰਮੋਟਰ, ਸਮਾਜ ਸੇਵੀ, ਕੈਰੋਂ ਗਰੁੱਪ ਦੇ ਯੂਥ ਆਗੂ ਤੇ ਧਾਲੀਵਾਲ ਸਪੋਰਟਸ ਕਲੱਬ ਦੇ ਮੁੱਖ ਸੇਵਾਦਾਰ ਪ੍ਰਭਜੋਤ ਸਿੰਘ ਪ੍ਰਭ ਧਾਰੀਵਾਲ ਨੇ ਦੱਸਿਆ ਕਿ ਉਨ੍ਹਾਂ ’ਤੇ ਪਿੰਡ ਧਾਰੀਵਾਲ ਦੀ ਗੰਦੀ ਰਾਜਨੀਤੀ ਦੇ ਚੱਲਦਿਆਂ ਝੂਠੇ ਬਿਆਨਾਂ ’ਤੇ ਦਰਜ਼ ਪਰਚੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਧਾਲੀਵਾਲ ਭਾਈਚਾਰੇ ਦੇ ਵੱਡੇ ਵਡੇਰੇ ਮਹਾਂਪੁਰਖਾਂ ਦੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਬਾਬਾ ਭਜਾਣਾ ਸਾਹਿਬ ਜੀ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਜਸਬੀਰ ਸਿੰਘ ਰੱਬ ਹੋਣਾ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਪ੍ਰਭ ਧਾਰੀਵਾਲ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਪੱਟੀ 11 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)- ਪੱਟੀ ਇਲਾਕੇ ਦੀ ਮਾਣ ਮੱਤੀ ਸ਼ਖ਼ਸੀਅਤ ਉੱਘੇ ਖੇਡ ਪ੍ਰਮੋਟਰ, ਸਮਾਜ ਸੇਵੀ, ਕੈਰੋਂ ਗਰੁੱਪ ਦੇ ਯੂਥ ਆਗੂ ਤੇ ਧਾਲੀਵਾਲ ਸਪੋਰਟਸ ਕਲੱਬ ਦੇ ਮੁੱਖ ਸੇਵਾਦਾਰ ਪ੍ਰਭਜੋਤ ਸਿੰਘ ਪ੍ਰਭ ਧਾਰੀਵਾਲ ਨੇ ਦੱਸਿਆ ਕਿ ਉਨ੍ਹਾਂ ’ਤੇ ਪਿੰਡ ਧਾਰੀਵਾਲ ਦੀ ਗੰਦੀ ਰਾਜਨੀਤੀ ਦੇ ਚੱਲਦਿਆਂ ਝੂਠੇ ਬਿਆਨਾਂ ’ਤੇ ਦਰਜ਼ ਪਰਚੇ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਧਾਲੀਵਾਲ ਭਾਈਚਾਰੇ ਦੇ ਵੱਡੇ ਵਡੇਰੇ ਮਹਾਂਪੁਰਖਾਂ ਦੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਬਾਬਾ ਭਜਾਣਾ ਸਾਹਿਬ ਜੀ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਜਸਬੀਰ ਸਿੰਘ ਰੱਬ ਹੋਣਾ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਪ੍ਰਭ ਧਾਰੀਵਾਲ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਭ ਧਾਰੀਵਾਲ ਨੇ ਗੱਲਬਾਤ ਦੌਰਾਨ ਕਿਹਾ ਕਿ ਸਾਨੂੰ ਅਦਾਲਤ ’ਤੇ ਪੂਰਨ ਵਿਸ਼ਵਾਸ ਹੈ ਕਿ ਝੂਠ ਸੱਚ ਦਾ ਨਿਤਾਰਾ ਕਰਕੇ ਸਾਡੇ ਪਰਿਵਾਰ ਨੂੰ ਉਕਤ ਝੂਠੇ ਕੇਸਾਂ ਵਿਚੋਂ ਇਨਸਾਫ਼ ਮਿਲੇਗਾ। ਜ਼ਮਾਨਤ ਮਿਲਣ ’ਤੇ ਉਨ੍ਹਾਂ ਦੇ ਪਰਿਵਾਰ ਤੇ ਸਮਰਥਕਾਂ ਸ਼ੁੱਭ ਚਿੰਤਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਸਰਪੰਚ ਦਰਸ਼ਨ ਸਿੰਘ ਸਿੰਘ ਧਾਰੀਵਾਲ, ਠੇਕੇਦਾਰ ਅਮਰੀਕ ਸਿੰਘ, ਚਾਚਾ ਮਹਿਲ ਸਿੰਘ, ਗੁਰਦੇਵ ਸਿੰਘ, ਬਲਜਿੰਦਰ ਸਿੰਘ, ਲੱਖਾ ਸਿੰਘ, ਹਰਦੇਵ ਸਿੰਘ, ਰਣਜੀਤ ਸਿੰਘ ਧਾਲੀਵਾਲ, ਅਜੈਪਾਲ ਸਿੰਘ, ਗੁਰਨਾਜ਼ ਸਿੰਘ , ਅੰਗਰੇਜ਼ ਸਿੰਘ, ਬਾਬਾ ਰਤਨ ਸਿੰਘ, ਬਲਕਾਰ ਸਿੰਘ, ਸਮਸ਼ੇਰ ਸਿੰਘ, ਸੁਖਰਾਜ ਸਿੰਘ ਸਿੱਧੂ, ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ ਆਦਿ ਹੋਰ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ ’ਚ 12701 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਭਿੱਖੀਵਿੰਡ ਵਿਖੇ ਦਿਲਚਸਪ ਮੁਕਾਬਲੇ
Ad Position 24