13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ - ਜ਼ਿਲ੍ਹਾ ਮੈਜਿਸਟਰੇਟ

ਤਰਨ ਤਾਰਨ, 12 ਸਤੰਬਰ (ਪਰਮਜੀਤ ਜੋਸ਼ੀ)–ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਉਣੀ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕਰਨ ਅਤੇ ਰਾਤ ਦੇ ਸਮੇਂ ਦੌਰਾਨ ਕੰਬਾਇਨਾਂ/ਹਾਰਵੈਸਟਰਾਂ ਦੇ ਅੱਗੇ ਥਲੋੜ ਲਗਾ ਕੇ ਨੈਸ਼ਨਲ ਹਾਈਵੇਅ/ਸਟੇਟ ਹਾਈਵੇਅ/ਲਿੰਕ ਰੋਡਾਂ ‘ਤੇ ਚੱਲਣ ‘ਤੇ ਵੀ ਮੁਕੰਮਲ ਤੌਰ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ‘ਤੇ ਵੇਖਣ ਵਿਚ ਆਇਆ ਹੈ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਦੀ ਕਟਾਈ ਲਈ ਵਰਤੀਆਂ ਜਾਂਦੀਆਂ ਕੰਬਾਇਨਾਂ ਰਾਤ ਸਮੇਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਗਿੱਲੀ ਫ਼ਸਲ ਦੀ ਕਟਾਈ ਵੀ ਹੋ ਜਾਂਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਤਰਨ ਤਾਰਨ, 12 ਸਤੰਬਰ (ਪਰਮਜੀਤ ਜੋਸ਼ੀ)–ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਉਣੀ ਸੀਜ਼ਨ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਰਾਹੀਂ ਝੋਨੇ ਦੀ ਕਟਾਈ ਕਰਨ ਅਤੇ ਰਾਤ ਦੇ ਸਮੇਂ ਦੌਰਾਨ ਕੰਬਾਇਨਾਂ/ਹਾਰਵੈਸਟਰਾਂ ਦੇ ਅੱਗੇ ਥਲੋੜ ਲਗਾ ਕੇ ਨੈਸ਼ਨਲ ਹਾਈਵੇਅ/ਸਟੇਟ ਹਾਈਵੇਅ/ਲਿੰਕ ਰੋਡਾਂ ‘ਤੇ ਚੱਲਣ ‘ਤੇ ਵੀ ਮੁਕੰਮਲ ਤੌਰ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਤੌਰ ‘ਤੇ ਵੇਖਣ ਵਿਚ ਆਇਆ ਹੈ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਦੀ ਕਟਾਈ ਲਈ ਵਰਤੀਆਂ ਜਾਂਦੀਆਂ ਕੰਬਾਇਨਾਂ ਰਾਤ ਸਮੇਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਗਿੱਲੀ ਫ਼ਸਲ ਦੀ ਕਟਾਈ ਵੀ ਹੋ ਜਾਂਦੀ ਹੈ। ਉਤਪਾਦਨ ਕਰਤਾ ਵਲੋਂ ਗਿੱਲਾ ਝੋਨਾ ਮੰਡੀ ਵਿਚ ਵਿਕਰੀ ਲਈ ਲਿਆਂਦਾ ਜਾਂਦਾ ਹੈ, ਪਰੰਤੂ ਖ਼ਰੀਦ ਏਜੰਸੀਆ ਝੋਨੇ ਵਿੱਚ ਨਮੀ ਜ਼ਿਆਦਾ ਹੋਣ ਕਰਕੇ ਖ਼ਰੀਦ ਕਰਨ ਵਿਚ ਅਸਮਰੱਥ ਰਹਿੰਦੀਆਂ ਹਨ। ਜਿਸ ਨਾਲ ਉਤਪਾਦਨ ਕਰਤਾ ਅਤੇ ਕਮਿਸ਼ਨ ਏਜੰਟਾਂ ਦੇ ਨਾਲ-ਨਾਲ ਸਰਕਾਰੀ ਏਜੰਸੀਆਂ ਦੇ ਸਟਾਫ਼ ਨੂੰ ਵੀ ਤੰਗੀ ਪੇਸ਼ ਆਉਂਦੀ ਹੈ ਅਤੇ ਕਈ ਵਾਰ ਫ਼ਸਲਾਂ ਦੇ ਢੇਰ ਮੰਡੀਆਂ ਵਿਚ ਪਏ ਰਹਿਣ ਕਾਰਨ ਆਵਾਜਾਈ ਵਿਚ ਅੜਚਣ ਪਾਉਂਦੇ ਹਨ, ਜਿਸ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੁੰਦਾ ਹੈ। ਇਸ ਲਈ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਦੁਆਰਾ ਝੋਨੇ ਦੀ ਕਟਾਈ ਕਰਨ ਅਤੇ ਰਾਤ ਦੇ ਸਮੇਂ ਦੌਰਾਨ ਕੰਬਾਇਨਾਂ/ਹਾਰਵੈਸਟਰਾਂ ਦੇ ਅੱਗੇ ਬਲੇਡ ਲਗਾ ਕੇ ਨੈਸ਼ਨਲ ਹਾਈਵੇਅ/ਸਟੇਟ ਹਾਈਵੇਅ/ਲਿੰਕ ਰੋਡਾਂ ‘ਤੇ ਚੱਲਣ ‘ਤੇ ਵੀ ਮੁਕੰਮਲ ਰੋਕ ਲਗਾਉਣੀ ਜ਼ਰੂਰੀ ਹੈ। ਇਹ ਹੁਕਮ 10 ਨਵੰਬਰ 2026 ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ 532ਵਾਂ ਜਨਮ ਦਿਹਾੜਾ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਜਗਤਪੁਰਾ ਵਿਖੇ 20 ਨੂੰ ਤਿਆਰੀਆਂ ਸੰਬੰਧੀ... ਅਗਲੀ ਖ਼ਬਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ ’ਚ 12701 ਕੇਸਾਂ ਦਾ ਮੌਕੇ ’ਤੇ ਨਿਪਟਾਰਾ
Ad Position 24