ਬਾਬਾ ਸ੍ਰੀ ਚੰਦ ਜੀ ਦਾ 532ਵਾਂ ਜਨਮ ਦਿਹਾੜਾ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਜਗਤਪੁਰਾ ਵਿਖੇ 20 ਨੂੰ
ਤਿਆਰੀਆਂ ਸੰਬੰਧੀ ਹੋਈ ਮੀਟਿੰਗ
ਝਬਾਲ, 12 ਸਤੰਬਰ (ਸਰਬਜੀਤ ਸਿੰਘ )-ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਜਨਮ ਦਿਹਾੜਾ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਜਗਤਪੁਰਾ ਵਿਖੇ ਪ੍ਰਬੰਧਕਾਂ ਵਲੋਂ ਸਮੂਹ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ 20 ਸਤੰਬਰ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ l ਤਿਆਰੀਆਂ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਦਲਬੀਰ ਸਿੰਘ ਅਤੇ ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ ਨੇ ਦੱਸਿਆ ਕਿ 20 ਸਤੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਜੀ ਪਿੰਡ ਜਗਤਪੁਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਦਾ ਸ਼ਬਦ ਕੀਰਤਨ ਹੋਵੇਗਾ । ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ ।
ਗ
ਗੁਰਦੁਆਰਾ ਸਾਹਿਬ ਜੀ ਦੀ ਸੁੰਦਰ ਤਸਵੀਰ
13-09-2026
ਝਬਾਲ, 12 ਸਤੰਬਰ (ਸਰਬਜੀਤ ਸਿੰਘ )-ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਜਨਮ ਦਿਹਾੜਾ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਜਗਤਪੁਰਾ ਵਿਖੇ ਪ੍ਰਬੰਧਕਾਂ ਵਲੋਂ ਸਮੂਹ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ 20 ਸਤੰਬਰ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ l ਤਿਆਰੀਆਂ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਦਲਬੀਰ ਸਿੰਘ ਅਤੇ ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ ਨੇ ਦੱਸਿਆ ਕਿ 20 ਸਤੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਜੀ ਪਿੰਡ ਜਗਤਪੁਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਗੁਰਬਾਣੀ ਦਾ ਸ਼ਬਦ ਕੀਰਤਨ ਹੋਵੇਗਾ । ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ । ਜਿਸ ਵਿਚ ਪੰਥ ਦੇ ਪ੍ਰਸਿੱਧ ਵੱਖ-ਵੱਖ ਰਾਗੀ ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਵੱਖ ਵੱਖ ਮਹਾਂਪੁਰਸ਼ ਅਤੇ ਹੋਰ ਪ੍ਰਮੁੱਖ ਆਗੂ ਹਾਜ਼ਰੀਆਂ ਭਰਨਗੇ ਅਤੇ ਸੰਗਤਾਂ ਲਈ ਪ੍ਰਬੰਧਕਾਂ ਵਲੋਂ ਗੁਰੂ ਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਣਗੀਆਂ। ਉਹਨਾਂ ਦੱਸਿਆ ਕਿ ਸ਼ਾਮ ਨੂੰ ਦੀਵਾਨ ਦੀ ਸਮਾਪਤੀ ਉਪਰੰਤ ਘਰਿਆਲਾ ਸਪੋਰਟਸ ਕਲੱਬ ਅਤੇ ਮਾਝਾ ਰਾਇਲ ਕਲੱਬ ਵਿੱਚਕਾਰ ਕਬੱਡੀ ਦੇ ਮੈਚ ਕਰਵਾਏ ਜਾਣਗੇ । ਇਸ ਮੌਕੇ ਸਾਬਕਾ ਸਰਪੰਚ ਗੁਰਪਾਲ ਸਿੰਘ ਜਗਤਪੁਰਾ ਪ੍ਰਧਾਨ ਦਲਬੀਰ ਸਿੰਘ, ਤਾਰਾ ਸਿੰਘ ਸੂਬੇਦਾਰ, ਗੁਰਮੀਤ ਸਿੰਘ ਦੋਧੀ, ਸਤਨਾਮ ਸਿੰਘ, ਸਾਹਿਬ ਸਿੰਘ ,ਗੁਰਵੇਲ ਸਿੰਘ ਫੌਜੀ, ਨਿਸ਼ਾਨ ਸਿੰਘ , ਪੱਗਾ ਸਿੰਘ, ਸਤਨਾਮ ਸਿੰਘ ਪੱਪੀ, ਪਲਵਿੰਦਰ ਸਿੰਘ, ਲਾਲ ਸਿੰਘ ਨਹੀਆਂ ਵਾਲੇ, ਰਵੇਲ ਸਿੰਘ ਡੀਪੂ ਵਾਲਾ ,ਮੈਂਬਰ ਕਾਬਲ ਸਿੰਘ, ਠੇਕੇਦਾਰ ਰਵੇਲ ਸਿੰਘ, ਗੁਰਵੇਲ ਸਿੰਘ, ਗੁਲਵਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।