13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਥਾਣਾ ਸਿਟੀ ਪੁਲਿਸ ਵਲੋਂ ਜੂਆ ਖਿਡਾ ਰਹੇ ਤਿੰਨ ਵਿਅਕਤੀ ਕਾਬੂ

ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਜੂਆ ਖਿਡਾ ਰਹੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਸਿਟੀ ਤਰਨ ਤਾਰਨ ਦੇ ਏ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)—ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਜੂਆ ਖਿਡਾ ਰਹੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਉਰਫ ਜੱਜ ਪੁੱਤਰ ਦਲੀਪ ਸਿੰਘ ਵਾਸੀ ਗਲੀ ਬਾਜੀਗਰਾਂ ਵਾਲੀ ਮੁਹੱਲਾ ਨਾਨਕਸਰ ਤਰਨ ਤਾਰਨ, ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਅਜੀਤ ਸਿੰਘ ਫੋਰਮੈਨ ਮੁਹੱਲਾ ਨਾਨਕਸਰ ਤਰਨ ਤਾਰਨ ਅਤੇ ਵਿਜੇ ਸਿੰਘ ਉਰਫ ਵਿਜੇ ਪੁੱਤਰ ਕਾਰਜ ਸਿੰਘ ਵਾਸੀ ਗਲੀ ਕੁਲਵੰਤ ਸਿੰਘ ਵਾਸੀ ਮੁਹੱਲਾ ਮੁਰਾਦਪੁਰਾ ਤੋਂ ਇਲਾਵਾ 3 ਅਣਪਛਾਤੇ ਵਿਅਕਤੀ ਚਾਰ ਖੰਭਾ ਚੌਂਕ ਤਰਨ ਤਾਰਨ ਵਿਖੇ ਲਾਟਰੀ ਦੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਲੋਕਾਂ ਨੂੰ 10 ਰੁਪਏ ਲਗਾ ਕੇ ਲਾਟਰੀ ਦੇ 100 ਰੁਪਏ ਨਿਕਲਣ ਦੀ ਗਾਰੰਟੀ ਦੇ ਕੇ ਪਰਚੀ ’ਤੇ ਨੰਬਰ ਲਗਾ ਕੇ ਭੋਲੇ ਭਾਲੇ ਲੋਕਾਂ ਨਾਲ ਧੋਖਾਧੜੀ ਕਰ ਰਹੇ ਹਨ ਅਤੇ ਲੋਕਾਂ ਨੂੰ ਜੂਆ ਖਿਡਾ ਰਹੇ ਹਨ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਦੌਰਾਨ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਦੇ ਵਿਦਿਆਰਥੀ ਰਹੇ ਮੋਹਰੀ ਅਗਲੀ ਖ਼ਬਰ ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਵੱਖ-ਵੱਖ ਕਸਬਿਆਂ ਵਿਚ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਚੈਕਿੰਗ
Ad Position 24