ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਦੇ ਵਿਦਿਆਰਥੀ ਰਹੇ ਮੋਹਰੀ
ਖਡੂਰ ਸਾਹਿਬ, 12 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਜ਼ਿਲ੍ਹਾ ਪੱਧਰੀ ਖੇਡਾਂ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਲਗਪਗ ਵੱਖ-ਵੱਖ ਜ਼ੋਨਾਂ ਦੇ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਜ਼ਿਲ੍ਹਾ ਪੱਧਰੀ ਕਰਾਟਿਆਂ ਦੇ ਮੁਕਾਬਲਿਆਂ ਦੌਰਾਨ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਦੇ ਵਿਦਿਆਰਥੀਆਂ ਨੇ ਅੰਡਰ -17 ਵਿੱਚ 4 ਗੋਲਡ ਹਰਮਨਦੀਪ ਸਿੰਘ, ਜਗਜੀਤ ਸਿੰਘ, ਗੁਰਅਮਿਤਪਾਲ ਸਿੰਘ, ਨਵੀਨ ਸਿੰਘ, 2 ਸਿਲਵਰ ਗੁਰਲਾਲ ਸਿੰਘ, ਗੁਰਸ਼ਾਨ ਸਿੰਘ ਅਤੇ 3 ਬਰਾੳਨ ਆਲਮਦੀਪ ਸਿੰਘ, ਉਪਨੀਤ ਸਿੰਘ, ਮਨਰਾਜ ਸਿੰਘ ਅਤੇ ਅੰਡਰ -14 ਗੋਲ਼ਡ ਤ ਨਵਾਬਦੀਪ ਸਿੰਘ , ਨਵਰੂਪ ਸਿੰਘ, ਸਮਰਪੀਤ ਸਿੰਘ ਸਿਲਵਰ 3 ਸੁਖਬੀਰ ਸਿੰਘ, ਸ਼ੁਕਰਗੁਜ਼ਾਰ ਸਿੰਘ, ਜਗਦੀਪ ਸਿੰਘ ਤੇ 1 ਬਰਾਉਨ ਮਨਰਾਜ ਸਿੰਘ ਨੇ ਮੈਡਲ ਹਾਸਲ ਕੀਤੇ।
ਖਡੂਰ ਸਾਹਿਬ, 12 ਸਤੰਬਰ (ਰਸ਼ਪਾਲ ਸਿੰਘ ਕੁਲਾਰ)- ਜ਼ਿਲ੍ਹਾ ਪੱਧਰੀ ਖੇਡਾਂ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਲਗਪਗ ਵੱਖ-ਵੱਖ ਜ਼ੋਨਾਂ ਦੇ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਜ਼ਿਲ੍ਹਾ ਪੱਧਰੀ ਕਰਾਟਿਆਂ ਦੇ ਮੁਕਾਬਲਿਆਂ ਦੌਰਾਨ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਦੇ ਵਿਦਿਆਰਥੀਆਂ ਨੇ ਅੰਡਰ -17 ਵਿੱਚ 4 ਗੋਲਡ ਹਰਮਨਦੀਪ ਸਿੰਘ, ਜਗਜੀਤ ਸਿੰਘ, ਗੁਰਅਮਿਤਪਾਲ ਸਿੰਘ, ਨਵੀਨ ਸਿੰਘ, 2 ਸਿਲਵਰ ਗੁਰਲਾਲ ਸਿੰਘ, ਗੁਰਸ਼ਾਨ ਸਿੰਘ ਅਤੇ 3 ਬਰਾੳਨ ਆਲਮਦੀਪ ਸਿੰਘ, ਉਪਨੀਤ ਸਿੰਘ, ਮਨਰਾਜ ਸਿੰਘ ਅਤੇ ਅੰਡਰ -14 ਗੋਲ਼ਡ ਤ ਨਵਾਬਦੀਪ ਸਿੰਘ , ਨਵਰੂਪ ਸਿੰਘ, ਸਮਰਪੀਤ ਸਿੰਘ ਸਿਲਵਰ 3 ਸੁਖਬੀਰ ਸਿੰਘ, ਸ਼ੁਕਰਗੁਜ਼ਾਰ ਸਿੰਘ, ਜਗਦੀਪ ਸਿੰਘ ਤੇ 1 ਬਰਾਉਨ ਮਨਰਾਜ ਸਿੰਘ ਨੇ ਮੈਡਲ ਹਾਸਲ ਕੀਤੇ। ਇਸ ਮਾਣਮੱਤੀ ਪ੍ਰਾਪਤੀ ਦੇ ਮੌਕੇ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ) ਨੇ ਸਮੂਹ ਖਿਡਾਰੀਆਂ ਅਤੇ ਕੋਚ ਆਸ਼ਾ ਕੁਮਾਰੀ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਉਪਲਬਧੀ ਖਿਡਾਰੀਆਂ ਦੀ ਨਿਰੰਤਰ ਮਿਹਨਤ, ਅਭਿਆਸ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਵਿਦਿਆਰਥੀਆਂ ਨੇ ਖੇਡਾਂ ਦਾ ਹਿੱਸਾ ਬਣ ਕੇ ਆਪਣੀ ਕਾਬਲੀਅਤ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਮਿਹਨਤ, ਖੇਡ ਪ੍ਰਤੀ ਸਮਰਪਣ ਸ਼ਲਾਘਾਯੋਗ ਰਿਹਾ। ਇਸ ਮੌਕੇ ‘ਤੇ ਪ੍ਰਿੰਸੀਪਲਡੀ.ਕੇ.ਰੰਧਾਵਾ ਨੇ ਕਿਹਾ ਕਿ ਖੇਡਾਂ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ।