13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਹੈਂਡਬਾਲ ਚੈਂਪੀਅਨਸ਼ਿਪ ’ਚ ਮਿਲੇਨੀਅਮ ਵਰਲਡ ਸਕੂਲ ਕੈਰੋਂ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤਾ ਦੂਜਾ ਸਥਾਨ

ਪੱਟੀ, 12 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਅੰਡਰ-17 ਜ਼ਿਲ੍ਹਾ ਪੱਧਰੀ ਹੈਂਡਬਾਲ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਸਕੂਲ ਦੀਆਂ ਨਵਰੀਤ ਕੌਰ, ਪ੍ਰਭਕਿਰਤ ਕੌਰ, ਸੁਖਮਨਦੀਪ ਕੌਰ ਸੰਧੂ, ਮੁਸਕਾਨਪ੍ਰੀਤ ਕੌਰ, ਰਾਜਵਿੰਦਰ ਕੌਰ, ਰਮਣੀਕ ਕੌਰ, ਐਸ਼ਲੀਨ ਕੌਰ, ਰਾਜਬੀਰ ਕੌਰ ਅਤੇ ਸਿਮਰਜੋਤ ਕੌਰ ਨੇ ਭਾਗ ਲਿਆ।

Ad Position 21
repet_subhas-goyals [Copy P29]
ਮਿਲੇਨੀਅਮ ਵਰਲਡ ਸਕੂਲ ਕੈਰੋਂ ਦੀਆਂ ਅੰਡਰ-17 ਹੈਂਡਬਾਲ ਵਿਚ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਸਕੂਲ ਪ੍ਰਬੰਧਕਾਂ ਅਤੇ ਕੋਚ ਨਾਲ। ਤਸਵੀਰ–ਖਹਿਰਾ 13-09-2026
ਪੱਟੀ, 12 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਅੰਡਰ-17 ਜ਼ਿਲ੍ਹਾ ਪੱਧਰੀ ਹੈਂਡਬਾਲ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੁਕਾਬਲੇ ਵਿਚ ਸਕੂਲ ਦੀਆਂ ਨਵਰੀਤ ਕੌਰ, ਪ੍ਰਭਕਿਰਤ ਕੌਰ, ਸੁਖਮਨਦੀਪ ਕੌਰ ਸੰਧੂ, ਮੁਸਕਾਨਪ੍ਰੀਤ ਕੌਰ, ਰਾਜਵਿੰਦਰ ਕੌਰ, ਰਮਣੀਕ ਕੌਰ, ਐਸ਼ਲੀਨ ਕੌਰ, ਰਾਜਬੀਰ ਕੌਰ ਅਤੇ ਸਿਮਰਜੋਤ ਕੌਰ ਨੇ ਭਾਗ ਲਿਆ। ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਖੇਡਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗੀਰ ਸਿੰਘ, ਚੇਅਰਮੈਨ ਨਿਰਵੈਲ ਸਿੰਘ, ਡਾਇਰੈਕਟਰ ਗੁਰਜਿੰਦਰ ਸਿੰਘ ਅਤੇ ਕੁਲਬੀਰ ਕੌਰ ਨੇ ਜੇਤੂ ਵਿਦਿਆਰਥਣਾਂ ਅਤੇ ਕੋਚ ਰਾਜਵੰਤ ਕੌਰ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮੱਲਾਂ ਮਾਰਨ ਦੀ ਕਾਮਨਾ ਕੀਤੀ। ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਵਰਕ ਅਤੇ ਨੇਤ੍ਰਿਤਵ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਸਖ਼ਤ ਮਿਹਨਤ ਕਰਕੇ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਮੂਹ ਸਟਾਫ਼ ਵਲੋਂ ਵੀ ਖਿਡਾਰਨਾਂ ਅਤੇ ਕੋਚ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਮਹਾਂਸੰਘ ਦੀ ਮੀਟਿੰਗ ਅਗਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਮਾਣੋਚਾਹਲ ਵਿਖ਼ੇ ਲਗਾਇਆ ਮੁਫ਼ਤ ਆਯੂਸ਼ ਕੈਂਪ
Ad Position 24