ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਮਹਾਂਸੰਘ ਦੀ ਮੀਟਿੰਗ
ਤਰਨ ਤਾਰਨ, 12 ਸਤੰਬਰ (ਇਕਬਾਲ ਸਿੰਘ ਸੋਢੀ)–ਪੈਨਸ਼ਨਰ ਅਤੇ ਸੀਨੀਅਰ ਸਿਟਜ਼ਨਜ਼ ਐਸੋਸੀਏਸ਼ਨ ਮਹਾਂ ਸੰਘ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਢੋਟੀਆਂ ਦੀ ਪ੍ਰਧਾਨਗੀ ਹੇਠ ਬੱਸ ਅੱਡੇ ਤਰਨ ਤਾਰਨ ਵਿਖੇ ਹੋਈ। ਮੀਟਿੰਗ ਵਿਚ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤਿਰੇ ਦੀ ਨਿਖੇਧੀ ਕੀਤੀ ਗਈ ਅਤੇ ਅਦਾਲਤਾਂ ਵਲੋਂ ਦਿੱਤੇ ਫੈਸਲੇ ਲਾਗੂ ਨਾ ਕਰਨ ਲਈ ਸਰਕਾਰ ਭਰਪੂਰ ਨਿਖੇਧੀ ਕੀਤੀ ਗਈ।
ਤਰਨ ਤਾਰਨ, 12 ਸਤੰਬਰ (ਇਕਬਾਲ ਸਿੰਘ ਸੋਢੀ)–ਪੈਨਸ਼ਨਰ ਅਤੇ ਸੀਨੀਅਰ ਸਿਟਜ਼ਨਜ਼ ਐਸੋਸੀਏਸ਼ਨ ਮਹਾਂ ਸੰਘ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਢੋਟੀਆਂ ਦੀ ਪ੍ਰਧਾਨਗੀ ਹੇਠ ਬੱਸ ਅੱਡੇ ਤਰਨ ਤਾਰਨ ਵਿਖੇ ਹੋਈ। ਮੀਟਿੰਗ ਵਿਚ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤਿਰੇ ਦੀ ਨਿਖੇਧੀ ਕੀਤੀ ਗਈ ਅਤੇ ਅਦਾਲਤਾਂ ਵਲੋਂ ਦਿੱਤੇ ਫੈਸਲੇ ਲਾਗੂ ਨਾ ਕਰਨ ਲਈ ਸਰਕਾਰ ਭਰਪੂਰ ਨਿਖੇਧੀ ਕੀਤੀ ਗਈ। ਕੋਰਟ ਵਲੋਂ ਸਰਕਾਰ ਦੀ ਝਾੜ ਕਰਨ ਤੇ ਕੋਰਟ ਦੀ ਸ਼ਲਾਘਾ ਕੀਤੀ ਗਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਸਟੇਟ ਵਲੋ ਆਏ ਫੈਸਲੇ ’ਤੇ ਪੂਰਾ ਜੋਰ ਲਗਾ ਕੇ ਐਕਸ਼ਨ ਨੂੰ ਸਫਲ ਕੀਤਾ ਜਾਵੇਗਾ। ਸਰਕਾਰ ਨੂੰ ਪੁਲਿਸ ਸਟੇਟ ਵੱਲ ਤਬਦੀਲ ਕਰਨ ਦੀ ਨਿਖੇਧੀ ਕੀਤੀ ਗਈ। ਸਰਕਾਰ ਆਪਣੇ ਰਿਸ਼ਤੇਦਾਰਾਂ ਅਤੇ ਪਾਰਟੀ ਵਰਕਰਾਂ ਵਲੋ ਕੀਤੇ ਗਏ ਭਿ੍ਰਸ਼ਟਾਚਾਰ ਬਾਰੇ ਵੀ ਵਿਚਾਰ ਕੀਤਾ ਗਿਆ। ਮੀਟਿੰਗ ਵਿਚ ਬੀ.ਐਸ. ਸੈਣੀ ਵਲੋਂ ਅਸਤੀਫ਼ੇ ਤੋਂ ਬਾਅਦ ਕੀਤੀ ਜਾ ਰਹੀ ਗਲਤ ਬਿਆਨਬਾਜੀ ਦੀ ਵੀ ਨਿਖੇਧੀ ਕੀਤੀ ਗਈ। ਮੀਟਿੰਗ ਦੀ ਕਾਰਵਾਈ ਜੱਸਾ ਸਿੰਘ ਕਦ ਗਿੱਲ ਨੇ ਬਾਖ਼ੂਬੀ ਨਿਭਾਈ। ਮੀਟਿੰਗ ਨੂੰ ਕਾਮਰੇਡ ਜੋਗਿੰਦਰ ਸਿੰਘ, ਮਾਸਟਰ ਸਤਵਿੰਦਰ ਸਿੰਘ, ਪ੍ਰਿੰਸੀਪਲ ਦਲਬੀਰ ਸਿੰਘ ਆਦਿ ਨੇ ਸੰਬੋਧਨ ਕਰਦੇ। ਮੀਟਿੰਗ ਵਿਚ ਲੱਖਾ ਸਿੰਘ, ਮੰਗਲ ਸਿੰਘ, ਬਲਵੰਤ ਸਿੰਘ, ਅਮਰੀਕ ਸਿੰਘ ਨਿਰਮਲ ਸਿੰਘ,ਦਿਲਬਾਗ ਸਿੰਘ,ਮੋਹਿੰਦਰ ਸਿੰਘ, ਆਦਿ ਤੋਂ ਇਲਾਵਾ 100 ਸਾਥੀਆਂ ਨੇ ਭਾਗ ਲਿਆ।