13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪਰਾਲੀ ਦੀ ਸੁਚੱਜੀ ਸੰਭਾਲ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਰਵਾਨਾ

ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵਲੋਂ ਸਾਂਝੇ ਤੌਰ ’ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵਲੋਂ ਜਾਰੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਤੇ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ 8 ਪ੍ਰਚਾਰ ਵੈਨਾਂ ਬਲਾਕ ਤਰਨ ਤਾਰਨ, ਨੌਸ਼ਹਿਰਾ ਪਨੂੰਆਂ, ਚੋਹਲਾ ਸਾਹਿਬ, ਖਡੂਰ ਸਾਹਿਬ, ਭਿੱਖੀਵਿੰਡ, ਵਲਟੋਹਾ ਤੇ ਪੱਟੀ ਲਈ ਰਵਾਨਾ ਕੀਤੀਆਂ ਗਈਆਂ। ਇਨ੍ਹਾਂ ਵੈਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ ) ਡਾ.

Ad Position 21
repet_subhas-goyals [Copy P29]
ਪ੍ਰਚਾਰ ਵੈਨਾਂ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ। ਨਾਲ ਹਨ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਤੇ ਹੋਰ ਅਧਿਕਾਰੀ। ਤਸਵੀਰ: ਲਵਲੀ 13-09-2026
ਤਰਨ ਤਾਰਨ, 12 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵਲੋਂ ਸਾਂਝੇ ਤੌਰ ’ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵਲੋਂ ਜਾਰੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਅਤੇ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ 8 ਪ੍ਰਚਾਰ ਵੈਨਾਂ ਬਲਾਕ ਤਰਨ ਤਾਰਨ, ਨੌਸ਼ਹਿਰਾ ਪਨੂੰਆਂ, ਚੋਹਲਾ ਸਾਹਿਬ, ਖਡੂਰ ਸਾਹਿਬ, ਭਿੱਖੀਵਿੰਡ, ਵਲਟੋਹਾ ਤੇ ਪੱਟੀ ਲਈ ਰਵਾਨਾ ਕੀਤੀਆਂ ਗਈਆਂ। ਇਨ੍ਹਾਂ ਵੈਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ ) ਡਾ. ਆਦਿੱਤਿਆ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜ਼ਬੀਰ ਸਿੰਘ ਭੰਗੂ ਨੇ ਦੱਸਿਆ ਕਿ ਇਹ ਪ੍ਰਚਾਰ ਵੈਨਾਂ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨਗੀਆਂ ਅਤੇ ਇਸ ਤੋਂ ਹੋਣ ਵਾਲੇ ਨੁਕਸਾਨ ਜਿਵੇਂਕਿ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣਾ, ਸੜਕੀ ਹਾਦਸਿਆਂ ਤੋਂ ਬਚਾਅ, ਮਿੱਤਰ ਕੀੜਿਆਂ ਦੀ ਸਾਂਭ-ਸੰਭਾਲ ਅਤੇ ਧਰਤੀ ਵਿਚਲੇ ਖ਼ੁਰਾਕੀ ਤੱਤਾਂ ਦੀ ਉਪਲਬੱਧਤਾ ਬਾਰੇ ਸੁਚੱਜੀ ਜਾਣਕਾਰੀ ਦੇਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੈਨਾਂ ਦੇ ਨਾਲ ਖੇਤੀਬਾੜੀ ਵਿਭਾਗ ਤੋਂ ਕਰਮਚਾਰੀ ਵੀ ਵੈਨਾਂ ਦੇ ਨਾਲ ਭੇਜੇ ਗਏ ਹਨ, ਜੋ ਕਿ ਕਿਸਾਨਾਂ ਨੂੰ ਨਿੱਜੀ ਤੌਰ ‘ਤੇ ਮਿਲ ਕੇ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੂਕ ਕਰਨਗੇ। ਵੈਨਾਂ ਨੂੰ ਰਵਾਨਾ ਕਰਨ ਮੌਕੇ ਡਾ. ਅਮਰਦੀਪ ਸਿੰਘ ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ, ਪ੍ਰਭਸਿਮਰਨ ਸਿੰਘ, ਗੁਰਬਰਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਵਿਕਰਮ ਸੂਦ ਪ੍ਰੋਜੈਕਟ ਡਾਇਰੈਕਟਰ, ਜਗਦੀਪ ਕੌਰ ਡਿਪਟੀ ਪ੍ਰੋਜੈਕਟ ਡਾਇਰੈਕਟਰ, ਸੁਖਬੀਰ ਸਿੰਘ ਜੂਨੀਅਰ ਤਕਨੀਸ਼ੀਅਨ ਅਤੇ ਹੋਰ ਖੇਤੀ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ’ਚ ਰਜਿਸਟ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦੀਆਂ ਵਿਦਿਆਰਥਣਾਂ ਦਾ 70ਵੇਂ ਜ਼ੋਨਲ ਪੱਧਰ ਸਕੂਲ ਟੂਰਨਾਮੈਂਟ ਵਿਚ ਸ਼ਾਨ...
Ad Position 24