13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ’ਚ ਰਜਿਸਟ੍ਰੇਸ਼ਨ ਕੈਂਪ ਲਗਾਇਆ

ਪੱਟੀ, 12 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਲੋਂ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੜਾਅਵਾਰ ਵੋਟਰ ਰਜਿਸਟ੍ਰੇਸ਼ਨ ਕੈਂਪ ਸਫਲਤਾਪੂਰਵਕ ਸੰਪੂਰਨ ਕਰਵਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟਾਂ ਦੇ ਅਧਿਕਾਰ, ਵੋਟਰ ਵਜੋਂ ਰਜਿਸਟ੍ਰੇਸ਼ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਅਤੇ ਜ਼ਿੰਮੇਵਾਰ ਭਾਈਵਾਲੀ ਪ੍ਰਤੀ ਜਾਗਰੂਕ ਕਰਨਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਪੱਟੀ, 12 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਲੋਂ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੜਾਅਵਾਰ ਵੋਟਰ ਰਜਿਸਟ੍ਰੇਸ਼ਨ ਕੈਂਪ ਸਫਲਤਾਪੂਰਵਕ ਸੰਪੂਰਨ ਕਰਵਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੋਟਾਂ ਦੇ ਅਧਿਕਾਰ, ਵੋਟਰ ਵਜੋਂ ਰਜਿਸਟ੍ਰੇਸ਼ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਅਤੇ ਜ਼ਿੰਮੇਵਾਰ ਭਾਈਵਾਲੀ ਪ੍ਰਤੀ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਵਿਦਿਆਰਥੀਆਂ ਨੇ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਗਏ ਡੈਸਕ ’ਤੇ ਸਰਗਰਮੀ ਨਾਲ ਭਾਗ ਲਿਆ। ਇਸ ਮੌਕੇ ਕਾਲਜ ਇੰਚਾਰਜ ਡਾ. ਰਮਨਪ੍ਰੀਤ ਕੌਰ ਔਲਖ, ਕੋਆਰਡੀਨੇਟਰ ਡਾ. ਅਨੂ ਮਿੱਤਲ, ਡਾ. ਅਨੁਪਮ ਸੂਦ ਅਤੇ ਪ੍ਰੋ. ਹੇਮਰਾਜ ਵਲੋਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਸੰਬੰਧਿਤ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ ਗਈ, ਜਿਸ ਅਧੀਨ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਸਮਝਾਉਣ ਤੇ ਵੋਟ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੇ ਨਾਲ ਹੀ ਵੋਟਾਂ ਸੰਬੰਧੀ ਜਾਗਰੂਕਤਾ ਪੈਦਾ ਕਰਨ ਵਾਸਤੇ ਕਾਲਜ ਵਿਚ ਪੋਸਟਰ ਮੇਕਿੰਗ, ਭਾਸ਼ਣ ਮੁਕਾਬਲਾ, ਕਵਿਤਾ ਮੁਕਾਬਲੇ ਵੀ ਕਰਵਾਏ ਗਏ । ਕੈਂਪ ਦੇ ਪਹਿਲੇ ਪੜਾਅ ਵਿਚ ਸਵੀਪ ਇੰਚਾਰਜ ਓਮਕਾਰ ਸਿੰਘ ਨੇ ਵੋਟਾਂ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਵੋਟਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਸੰਬੰਧ ਵਿਚ ਇੰਚਾਰਜ ਡਾ. ਰਮਨਪ੍ਰੀਤ ਕੌਰ ਔਲਖ, ਕੋਆਰਡੀਨੇਟਰ ਡਾ. ਅਨੂ ਮਿੱਤਲ ਨੇ ਵੀ ਵੋਟਾਂ ਦੀ ਅਹਿਮੀਅਤ ਬਾਰੇ ਦੱਸਿਆ। ਕੈਂਪ ਦੌਰਾਨ ਵੋਟਰ ਜਾਗਰੂਕਤਾ ਸੰਬੰਧੀ ਕਰਵਾਏ ਗਏ ਕਵਿਤਾ, ਭਾਸ਼ਣ, ਪੋਸਟਰ ਮੇਕਿੰਗ, ਗੀਤ ਆਦਿ ਮੁਕਾਬਲੇ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਪ੍ਰੋ. ਅਵਤਾਰ ਸਿੰਘ, ਪ੍ਰੋ. ਤਨਬੀਰ ਕੌਰ, ਪ੍ਰੋ. ਕੁਲਬੀਰ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਨਿਸ਼ਾ ਸ਼ਰਮਾ, ਪ੍ਰੋ. ਮਨਜਿੰਦਰ ਕੌਰ, ਪ੍ਰੋ. ਨਿਸ਼ਾ ਦੇਵਗਨ ਤੇ ਹੋਰ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਖ਼ਮਿਆਜ਼ਾ ਆਮ ਲੋਕ ਭੁਗਤ ਰਹੇ ਹਨ-ਬੱਗੂ ਅਗਲੀ ਖ਼ਬਰ ਪਰਾਲੀ ਦੀ ਸੁਚੱਜੀ ਸੰਭਾਲ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਰਵਾਨਾ
Ad Position 24