ਪਿੰਡ ਕੱਲ੍ਹਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕੀਤੀ ਗਈ ਭਰਵੀਂ ਮੀਟਿੰਗ ਮੌਕੇ ਜਾਣਕਾਰੀ ਦਿੰਦੇ ਹੋਏ ਭਾਈ ਕੁਲਦਮਨਰੂਪ ਸਿੰਘ ਤੇ ਹੋਰ।
ਖਡੂਰ ਸਾਹਿਬ, 13 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਖਡੂਰ ਸਾਹਿਬ ਦੇ ਪਿੰਡ ਕੱਲ੍ਹਾ ਵਿਖੇ ਹਲਕਾ ਇੰਚਾਰਜ ਭਾਈ ਕੁਲਦਮਨਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਨਾਲ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ਵਾਸੀਆਂ ਵਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਦਾ ਭਰੋਸਾ ਦਿਵਾਇਆ ਗਿਆ।
ਖਡੂਰ ਸਾਹਿਬ, 13 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਖਡੂਰ ਸਾਹਿਬ ਦੇ ਪਿੰਡ ਕੱਲ੍ਹਾ ਵਿਖੇ ਹਲਕਾ ਇੰਚਾਰਜ ਭਾਈ ਕੁਲਦਮਨਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਨਾਲ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ਵਾਸੀਆਂ ਵਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਪੰਜਾਬ ਅਤੇ ਖਾਸ ਕਰਕੇ ਹਲਕਾ ਖਡੂਰ ਸਾਹਿਬ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਲਿਜਾਣ, ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਤੇ ਸਹੀ ਢੰਗ ਨਾਲ ਕਰਵਾਉਣ ਸੰਬੰਧੀ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਕੁਲਦਮਨਰੂਪ ਸਿੰਘ ਖਾਲਸਾ ਨੇ ਪੰਜਾਬ ਵਿਚ ਵੱਧ ਰਹੀਆਂ ਗੈਂਗਵਾਰ, ਫਿਰੌਤੀਆਂ ਅਤੇ ਹੋਰ ਗੰਭੀਰ ਅਪਰਾਧਿਕ ਘਟਨਾਵਾਂ ’ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਬਣੀ ਹੋਈ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਅਸਫਲ ਸਾਬਿਤ ਹੋਈ ਹੈ। ਭਾਈ ਖਾਲਸਾ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ, ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧ ਤੋਂ ਦੂਰ ਰੱਖ ਕੇ ਸਿੱਖਿਆ, ਖੇਡਾਂ, ਰੁਜ਼ਗਾਰ ਅਤੇ ਚੰਗੀ ਸੋਚ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਪਿੰਡ ਵਾਸੀਆਂ ਵਿਚ ਬਲਜੀਤ ਸਿੰਘ, ਮਨਤੇਗ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਮੈਂਬਰ ਪੰਚ, ਕੁਲਵਿੰਦਰ ਸਿੰਘ ਨੰਬਰਦਾਰ, ਸਤਨਾਮ ਸਿੰਘ ਫੌਜੀ, ਅਜੀਤ ਸਿੰਘ, ਹਰਪ੍ਰੀਤ ਸਿੰਘ, ਖਜਾਨ ਸਿੰਘ, ਕਸ਼ਮੀਰ ਸਿੰਘ, ਨਾਨਕ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਗੁਰਵਿੰਦਰ ਸਿੰਘ, ਨੀਮਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਹੋਰ ਪਿੰਡ ਵਾਸੀ, ਪਰਿਵਾਰ, ਬੀਬੀਆਂ ਅਤੇ ਬੱਚੇ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿਚ ਪਿੰਡ ਵਾਸੀਆਂ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਹਰ ਸੰਭਵ ਸਹਿਯੋਗ ਅਤੇ ਸਾਥ ਦੇਣ ਦਾ ਭਰੋਸਾ ਦਿਵਾਇਆ ਗਿਆ।