ਆਯੂਸ਼ ਵਿਭਾਗ ਨੇ ਗੁਰਦੁਆਰਾ ਲਕੀਰ ਸਾਹਿਬ ਵਿਖੇ ਲਗਾਇਆ ਮੁਫ਼ਤ ਕੈਂਪ
ਤਰਨ ਤਾਰਨ, 13 ਸਤੰਬਰ (ਪਰਮਜੀਤ ਜੋਸ਼ੀ)-ਆਯੂਰਵੈਦਿਕ ਅਤੇ ਹੋਮੀਓਪੈਥਿਕ ਇਲਾਜ ਪ੍ਰਣਾਲੀ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਮੁਫ਼ਤ ਆਯੂਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ.
ਤਰਨ ਤਾਰਨ, 13 ਸਤੰਬਰ (ਪਰਮਜੀਤ ਜੋਸ਼ੀ)-ਆਯੂਰਵੈਦਿਕ ਅਤੇ ਹੋਮੀਓਪੈਥਿਕ ਇਲਾਜ ਪ੍ਰਣਾਲੀ ਬਾਰੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਮੁਫ਼ਤ ਆਯੂਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਅਤੇ ਜ਼ਿਲ੍ਹਾ ਆਯੂਸ਼ ਕਮੇਟੀ ਤਰਨ ਤਾਰਨ ਦੇ ਚੇਅਰਪਰਸਨ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ-ਵੱਖ ਥਾਵਾਂ ’ਤੇ 10 ਆਯੂਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਵਿਚ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਤਰਨ ਤਾਰਨ ਡਾ. ਸੰਦੀਪ ਸ਼੍ਰੀਧਰ ਅਤੇ ਜ਼ਿਲ੍ਹਾ ਹੋਮੀਓਪੈਥਿਕ ਅਫ਼ਸਰ ਤਰਨ ਤਾਰਨ ਡਾ. ਰੁਪਿੰਦਰ ਕੌਰ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਫ਼ਤਿਹ ਚੱਕ ਤਰਨ ਤਾਰਨ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਡਾ. ਮਨਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਆਯੂਸ਼ ਕੈਂਪਾਂ ਦੀ ਲੜੀ ਦੇ ਇਸ ਛੇਵੇਂ ਕੈਂਪ ਨੂੰ ਆਯੂਰਵੈਦਿਕ ਅਤੇ ਹੋਮੀਓਪੈਥਿਕ ਵਿਭਾਗਾਂ ਵਲੋਂ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਦੋਵਾਂ ਵਿਭਾਗਾਂ ਤੋਂ 2-2 ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਕੁੱਲ 682 ਮਰੀਜ਼ਾਂ ਨੂੰ ਜਾਂਚ ਉਪਰੰਤ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਨ੍ਹਾਂ ਵਿਚ 379 ਮਰੀਜ਼ਾਂ ਦੀ ਆਯੂਰਵੈਦਿਕ ਅਤੇ 30 3 ਮਰੀਜ਼ਾਂ ਦੀ ਹੋਮਿਓਪੈਥਿਕ ਵਿਧੀ ਰਾਹੀਂ ਜਾਂਚ ਕੀਤੀ ਗਈ। ਇਸ ਕੈਂਪ ਵਿਚ ਆਯੁਰਵੈਦਿਕ ਵਿਭਾਗ ਵਲੋਂ ਡਾ. ਮਨਿੰਦਰ ਸਿੰਘ, ਡਾ. ਸੰਦੀਪ ਕੁਮਾਰ, ਪੰਕਜ ਸ਼ਰਮਾ, ਅਨੀਤਾ ਕੌਸ਼ਲ ਉਪਵੈਦ ਤੇ ਵਿਕਰਮਜੀਤ ਸਿੰਘ ਅਤੇ ਹੋਮੀਓਪੈਥਿਕ ਵਿਭਾਗ ਵਲੋਂ ਡਾ. ਹਰਿੰਦਰਪਾਲ ਸਿੰਘ ਵੇਗਲ, ਡਾ. ਮਾਨਵਪ੍ਰੀਤ ਕੌਰ, ਰੇਸ਼ਮ ਸਿੰਘ ਤੇ ਬਲਜੀਤ ਕੌਰ ਡਿਸਪੈਂਸਰ ਹਾਜ਼ਰ ਰਹੇ। ਇਸ ਮੌਕੇ ਨਗਰ ਫਤਹਿਚੱਕ ਤੋਂ ਡਾ. ਸਵਿੰਦਰ ਸਿੰਘ ਵੇਗਲ, ਜਗਦੀਸ਼ ਸਿੰਘ, ਰਣਧੀਰ ਸਿੰਘ, ਕੰਵਲਜੀਤ ਸਿੰਘ ਮੌਜੂਦ ਰਹੇ ਤੇ ਇਸ ਕੈਂਪ ਨੂੰ ਸਫ਼ਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ।