ਪੰਜਾਬ ਤੇ ਸਰਹੱਦੀ ਇਲਾਕੇ ਅੰਦਰ ਲੱਗਦੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ-ਕਿਸਾਨ ਆਗੂ
ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸੂਬੇ ਅੰਦਰ ਬਿਜਲੀ ਦੀ ਮੰਗ ਵਧਣ ਕਾਰਨ ਪੈਦਾ ਹੋ ਰਹੇ ਬਿਜਲੀ ਸੰਕਟ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਸਮੇਤ ਸਰਹੱਦੀ ਖੇਤਰ ਦੇ ਪਿੰਡਾਂ ਵਿਚ ਲੱਗ ਰਹੇ ਅਣਐਲਾਨੇ ਬਿਜਲੀ ਦੇ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਕੀਤਾ।
ਕ
ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ।
14-09-2026
ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸੂਬੇ ਅੰਦਰ ਬਿਜਲੀ ਦੀ ਮੰਗ ਵਧਣ ਕਾਰਨ ਪੈਦਾ ਹੋ ਰਹੇ ਬਿਜਲੀ ਸੰਕਟ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਸਮੇਤ ਸਰਹੱਦੀ ਖੇਤਰ ਦੇ ਪਿੰਡਾਂ ਵਿਚ ਲੱਗ ਰਹੇ ਅਣਐਲਾਨੇ ਬਿਜਲੀ ਦੇ ਕੱਟਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪ੍ਰਗਟਾਵਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਕੀਤਾ। ਇੰਦਰਜੀਤ ਸਿੰਘ ਕੋਟ ਬੁੱਢਾ ਨੇ ਕਿਹਾ ਕਿ ਗਰਮੀ ਦੇ ਮੌਸਮ ਅਤੇ ਵਧਦੀ ਬਿਜਲੀ ਦੀ ਮੰਗ ਨੂੰ ਦੇਖਦਿਆਂ ਲੋਕਾਂ ਨੂੰ ਉਮੀਦ ਸੀ ਕਿ ਸਰਕਾਰ ਅਤੇ ਪਾਵਰਕਾਮ ਵਲੋਂ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਢੁਕਵੇਂ ਪ੍ਰਬੰਧ ਕੀਤੇ ਹੋਣਗੇ, ਪਰ ਇਸ ਦੇ ਉਲਟ ਵਾਰ-ਵਾਰ ਲੱਗ ਰਹੇ ਬਿਜਲੀ ਦੇ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਪਹਿਲਾਂ ਹੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਹੋਰ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੱਡੇ ਥਰਮਲ ਪਲਾਂਟਾਂ ਦੇ ਯੂਨਿਟਾਂ ਦੇ ਅਚਾਨਕ ਬੰਦ ਹੋਣ ਕਾਰਨ ਪੈਦਾ ਹੋ ਰਹੀ ਬਿਜਲੀ ਦੀ ਘਾਟ ਦਾ ਸਿੱਧਾ ਅਸਰ ਸਪਲਾਈ ’ਤੇ ਪੈ ਰਿਹਾ ਹੈ। ਸਰਕਾਰ ਨੂੰ ਬਿਜਲੀ ਉਤਪਾਦਨ ਅਤੇ ਵੰਡ ਪ੍ਰਬੰਧਾਂ ਦੀ ਸਮੀਖਿਆ ਕਰਕੇ ਇਸ ਸਮੱਸਿਆ ਦਾ ਸਥਾਈ ਹੱਲ ਕੱਢਣਾ ਚਾਹੀਦਾ ਹੈ। ਕਿਸਾਨ ਆਗੂ ਨੇ ਕਿਹਾ ਕਿ ਬਿਜਲੀ ਦੇ ਕੱਟਾਂ ਦਾ ਅਸਰ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਖੇਤੀਬਾੜੀ ਸੈਕਟਰ ’ਤੇ ਵੀ ਪੈ ਰਿਹਾ ਹੈ। ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਸਰਕਾਰੀ ਦਾਅਵਿਆਂ ਦੇ ਉਲਟ ਕਈ ਥਾਵਾਂ ’ਤੇ ਕਿਸਾਨਾਂ ਨੂੰ ਸਿਰਫ਼ 4 ਤੋਂ 6 ਘੰਟੇ ਹੀ ਬਿਜਲੀ ਮਿਲਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫਸਲ ਲਈ ਨਿਰੰਤਰ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ। ਜੇਕਰ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਨਹੀਂ ਮਿਲਦੀ ਤਾਂ ਉਨ੍ਹਾਂ ਨੂੰ ਫਸਲ ਦੀ ਸਿੰਚਾਈ ਲਈ ਵਾਧੂ ਪ੍ਰਬੰਧ ਕਰਨੇ ਪੈਂਦੇ ਹਨ, ਜਿਸ ਨਾਲ ਖੇਤੀਬਾੜੀ ਦੀ ਲਾਗਤ ਵਿੱਚ ਹੋਰ ਵਾਧਾ ਹੁੰਦਾ ਹੈ। ਇੰਦਰਜੀਤ ਸਿੰਘ ਕੋਟ ਬੁੱਢਾ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਤੋਂ ਮੰਗ ਕੀਤੀ ਕਿ ਬਿਜਲੀ ਸੰਕਟ ਦਾ ਤੁਰੰਤ ਹੱਲ ਕਰਦਿਆਂ ਸਰਹੱਦੀ ਇਲਾਕਿਆਂ ਅਤੇ ਪੂਰੇ ਪੰਜਾਬ ਵਿਚ ਬਿਜਲੀ ਦੀ ਸਪਲਾਈ ਸੁਚਾਰੂ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾਵੇ।