ਮਰੀਜ਼ਾਂ ਦੀ ਦੇਖਭਾਲ ਸੰਬੰਧੀ ਸਰਕਾਰੀ ਹਸਪਤਾਲ ਪੱਟੀ ਦੇ ਸਟਾਫ ਨੂੰ ਕੀਤਾ ਜਾਗਰੂਕ
ਪੱਟੀ, 15 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)–ਪੰਜਾਬ ਸਰਕਾਰ, ਸਿਹਤ ਵਿਭਾਗ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਹਸਪਤਾਲ ਪੱਟੀ ਵਿਖੇ ਐੱਸ. ਐੱਮ.
ਪੱਟੀ, 15 ਸਤੰਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)–ਪੰਜਾਬ ਸਰਕਾਰ, ਸਿਹਤ ਵਿਭਾਗ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਹਸਪਤਾਲ ਪੱਟੀ ਵਿਖੇ ਐੱਸ.ਐੱਮ.ਓ. ਡਾ. ਅਸੀਸ ਗੁਪਤਾ ਦੀ ਅਗਵਾਈ ਹੇਠ ਹਸਪਤਾਲ ਦੇ ਸਟਾਫ਼ ਨੂੰ ਮਰੀਜ਼ਾਂ ਦੀ ਸਹੀ ਢੰਗ ਨਾਲ ਦੇਖਭਾਲ ਅਤੇ ਸਰੀਰਕ ਜਾਂਚ-ਪੜਤਾਲ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਸ ਮੌਕੇ ਨੋਡਲ ਅਫ਼ਸਰ ਡਾ. ਪੰਕਜ ਅਰੋੜਾ ਵਲੋਂ ਹਸਪਤਾਲ ਦੇ ਸਮੂਹ ਸਟਾਫ਼ ਨੂੰ ਮਰੀਜ਼ਾਂ ਦੀ ਦੇਖਭਾਲ ਪ੍ਰਤੀ ਜਾਗਰੂਕ ਕਰਦਿਆਂ ਸੁਰੱਖਿਅਤ ਢੰਗ ਨਾਲ ਜਾਂਚ-ਪੜਤਾਲ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਹਰਸਿਮਰਨ ਪ੍ਰੀਤ ਸਿੰਘ, ਚੀਫ਼ ਫਾਰਮੇਸੀ ਅਫ਼ਸਰ ਜਸਪਾਲ ਸਿੰਘ ਅਤੇ ਸਟਾਫ਼ ਨਰਸਾਂ ਸਮੇਤ ਹਸਪਤਾਲ ਦਾ ਸਟਾਫ਼ ਹਾਜ਼ਰ ਸੀ।