ਛੇ ਮਹੀਨੇ ਤੋਂ ਲਿੰਕ ਸੜਕ ਦਾ ਨਿਰਮਾਣ ਅਧੂਰਾ, ਪੰਜਾਬ ਸਰਕਾਰ ਤੋਂ ਸੜਕ ਬਣਾਉਣ ਦੀ ਕੀਤੀ ਅਪੀਲ
ਗੋਇੰਦਵਾਲ ਸਾਹਿਬ, 15 ਸਤੰਬਰ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਤੋਂ ਥੋੜ੍ਹੀ ਦੂਰ ਪਿੰਡ ਝੰਡੇਰ ਮਹਾਂਪੁਰਖ ਦੀ ਲਿੰਕ ਸੜਕ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਨਿਰਮਾਣ ਦੀ ਉਡੀਕ ਕਰ ਰਹੀ ਹੈ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਰੋਜ਼ਾਨਾ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।
ਗੋਇੰਦਵਾਲ ਸਾਹਿਬ, 15 ਸਤੰਬਰ (ਸਕੱਤਰ ਸਿੰਘ ਅਟਵਾਲ)-ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਤੋਂ ਥੋੜ੍ਹੀ ਦੂਰ ਪਿੰਡ ਝੰਡੇਰ ਮਹਾਂਪੁਰਖ ਦੀ ਲਿੰਕ ਸੜਕ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਨਿਰਮਾਣ ਦੀ ਉਡੀਕ ਕਰ ਰਹੀ ਹੈ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਰੋਜ਼ਾਨਾ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਮੌਕੇ ਆਜ਼ਾਦ ਸੰਘਰਸ਼ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਤ, ਨੰਬਰਦਾਰ ਸੁਰਮੁੱਖ ਸਿੰਘ ਸੋਨੂੰ ਝੰਡੇਰ ਮਹਾਂਪੁਰਖ, ਪ੍ਰਭਜੀਤ ਸਿੰਘ ਉਰਫ ਜੀਤੂ , ਮੈਂਬਰ ਭੁਪਿੰਦਰ ਸਿੰਘ ਭਿੰਦਾ, ਪਲਵਿੰਦਰ ਸਿੰਘ ਪਿੰਦਾ, ਅਨੂਪ ਸਿੰਘ ਨੇ ਕਿਹਾ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਸਲਾਨਾ ਜੋੜ ਮੇਲੇ ‘ਜੱਗ’ ਨੂੰ ਮੁੱਖ ਰੱਖਦਿਆ ਸੰਗਤਾਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਣ ਲਈ ਇਸ ਸੜਕ ਤੋਂ ਲੰਘਦੀਆਂ ਨੇ ਅਸੀਂ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕਰਦੇ ਹਾਂ ਝੰਡੇਰ ਮਹਾਂਪੁਰਖ ਦੀ ਲਿੰਕ ਸੜਕ ਦੇ ਨਿਰਮਾਣ ਨੂੰ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਆਵਾਜਾਈ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ। ਪਿੰਡਾਂ ਨੂੰ ਮੁੱਖ ਸੜਕਾਂ ਨਾਲ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਹਾਲਤ ਸੁਧਾਰਨਾ ਬਹੁਤ ਜ਼ਰੂਰੀ ਹੈ। ਪ੍ਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੜਕ ਦਾ ਕੰਮ ਤੁਰੰਤ ਮੁਕੰਮਲ ਕਰਵਾਉਣ ।