ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਦੇ ਵਿਦਿਆਰਥੀਆਂ ਦਾ 70ਵੇਂ ਜ਼ੋਨਲ ਸਕੂਲ ਖੇਡ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ
ਪੱਟੀ, 15 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸਤਲੁਜ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਠੱਕਰਪੁਰਾ ਪੱਟੀ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 70 ਵੇਂ ਜੋਨਲ ਪੱਧਰ ਦੇ ਟੂਰਨਾਮੈਂਟ ਵਿਚ ਮੱਲਾਂ ਮਾਰੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਮੈਂਬਰ ਹਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਲੜਕਿਆਂ ਦੀ ਅੰਡਰ-14 ਸ਼ਾਰਟ ਪੁੱਟ ਖੇਡ ਵਿਚ ਰਾਜਬੀਰ ਸਿੰਘ ਨੇ ਪਹਿਲਾਂ ਸਥਾਨ, ਗੁਰਵਰਿਆਮ ਸਿੰਘ ਨੇ 200 ਮੀਟਰ ਰੇਸ ਵਿੱਚ ਗੋਲਡ ਮੈਡਲ ਅਤੇ 100 ਮੀਟਰ ਰੇਸ ਵਿੱਚ ਦੂਸਰਾ ਸਥਾਨ ਹਾਸਲ ਕੀਤਾ ਹੈ।
ਸ
ਸਕੂਲ ਦੇ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਕਮੇਟੀ ਮੈਂਬਰ ਪ੍ਰਿੰਸੀਪਲ ਅਤੇ ਸਟਾਫ ਮੈਂਬਰ। ਤਸਵੀਰ–ਕਾਲੇਕੇ
09-09-2026
ਪੱਟੀ, 15 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਸਤਲੁਜ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਠੱਕਰਪੁਰਾ ਪੱਟੀ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 70 ਵੇਂ ਜੋਨਲ ਪੱਧਰ ਦੇ ਟੂਰਨਾਮੈਂਟ ਵਿਚ ਮੱਲਾਂ ਮਾਰੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਮੈਂਬਰ ਹਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਲੜਕਿਆਂ ਦੀ ਅੰਡਰ-14 ਸ਼ਾਰਟ ਪੁੱਟ ਖੇਡ ਵਿਚ ਰਾਜਬੀਰ ਸਿੰਘ ਨੇ ਪਹਿਲਾਂ ਸਥਾਨ, ਗੁਰਵਰਿਆਮ ਸਿੰਘ ਨੇ 200 ਮੀਟਰ ਰੇਸ ਵਿੱਚ ਗੋਲਡ ਮੈਡਲ ਅਤੇ 100 ਮੀਟਰ ਰੇਸ ਵਿੱਚ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਜਿੱਤ ਨੂੰ ਬਰਕਰਾਰ ਰੱਖਦਿਆਂ ਹੋਇਆਂ ਲੜਕਿਆਂ ਦੀ ਅੰਡਰ-17 ਟੀਮ ਵਿਚ ਨਵਰੂਪ ਸਿੰਘ ਨੇ ਹਾਈ ਜੰਪ ਵਿਚੋਂ ਪਹਿਲਾ ਸਥਾਨ, 3000 ਮੀਟਰ ਰੇਸ ਵਿਚ ਤੀਸਰਾ ਸਥਾਨ, ਜੋਬਨਪ੍ਰੀਤ ਸਿੰਘ ਨੇ 400 ਮੀਟਰ ਰਿਲੇਅ ਵਿਚ ਗੋਲਡ ਮੈਡਲ ਅਤੇ 100 ਮੀਟਰ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਦੇ ਨਾਲ ਹੀ ਅਰਮਾਣਪ੍ਰੀਤ ਸਿੰਘ ਨੇ 200 ਮੀਟਰ ਅਤੇ 100 ਮੀਟਰ ਰੇਸ ਵਿੱਚ ਤੀਸਰਾ ਸਥਾਨ ਹਾਸਲ ਕੀਤਾ ਹੈ। ਉੱਚੀ ਛਾਲ ਖੇਡ ਮੁਕਾਬਲਿਆਂ ਵਿੱਚੋਂ ਗੁਰਲਾਲ ਸਿੰਘ ਨੇ ਪਹਿਲਾ ਸਥਾਨ ਏਕਮਪ੍ਰੀਤ ਸਿੰਘ ਨੇ 200 ਮੀਟਰ ਰੇਸ ਵਿਚ ਤੀਸਰਾ ਅਤੇ ਸਰਤਾਜ ਸਿੰਘ ਨੇ ਹੈਮਰ ਥਰੋ ਵਿਚ ਤੀਸਰਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਹਰਬੀਰ ਸਿੰਘ, ਹਰਨੂਰ ਸਿੰਘ ਗਿੱਲ, ਪਰਮਿੰਦਰ ਕੌਰ, ਪ੍ਰਿੰਸੀਪਲ ਰਾਜਬੀਰ ਕੌਰ, ਵਾਈਸ ਪ੍ਰਿੰਸੀਪਲ ਦਲਬੀਰ ਕੌਰ, ਸਕੂਲ ਦੇ ਡੀ.ਪੀ.ਏ ਬਖਸ਼ੀਸ਼ ਸਿੰਘ ਨੇ ਬੱਚਿਆਂ ਦੀ ਹੌਸਲਾ ਅਫਜਾਈ ਕਰਦਿਆਂ ਉਹਨਾਂ ਨੂੰ ਜ਼ਿੰਦਗੀ ਵਿਚ ਉੱਚੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।