ਸ਼੍ਰੋਮਣੀ ਅਕਾਲੀ ਦਲ ਨੇ ਪ੍ਰੋ . ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਬਿਜਲੀ ਦਫ਼ਤਰ ਭਿੱਖੀਵਿੰਡ ਵਿਖੇ ਦਿੱਤਾ ਧਰਨਾ
ਮਾਮਲਾ ਪੰਜਾਬ ਅੰਦਰ ਮਾੜੇ ਬਿਜਲੀ ਪ੍ਰਬੰਧਾਂ ਦਾ ਭਿੱਖੀਵਿੰਡ, 16 ਸਤੰਬਰ (ਬੌਬੀ)-ਬਿਜਲੀ ਸਪਲਾਈ ਦੇ ਕਥਿਤ ਮਾੜੇ ਪ੍ਰਬੰਧਾਂ ਅਤੇ ਅਣਐਲਾਨੇ ਕੱਟਾਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਬਿਜਲੀ ਘਰ ਭਿੱਖੀਵਿੰਡ ਵਿਖੇ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਆਗੂਆਂ ਨੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਅਤੇ ਬਿਜਲੀ ਨੁਕਸਾਂ ਦੀ ਤੁਰੰਤ ਮੁਰੰਮਤ ਯਕੀਨੀ ਬਣਾਉਣ ਦੀ ਮੰਗ ਕੀਤੀ।
ਅਜੀਤ ਡੈਸਕ
17-09-2026
ਭਿੱਖੀਵਿੰਡ, 16 ਸਤੰਬਰ (ਬੌਬੀ)-ਬਿਜਲੀ ਸਪਲਾਈ ਦੇ ਕਥਿਤ ਮਾੜੇ ਪ੍ਰਬੰਧਾਂ ਅਤੇ ਅਣਐਲਾਨੇ ਕੱਟਾਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖ਼ਿਲਾਫ਼ ਬਿਜਲੀ ਘਰ ਭਿੱਖੀਵਿੰਡ ਵਿਖੇ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਆਗੂਆਂ ਨੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਅਤੇ ਬਿਜਲੀ ਨੁਕਸਾਂ ਦੀ ਤੁਰੰਤ ਮੁਰੰਮਤ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਰਕਾਰ ਵਲੋਂ ਬਿਜਲੀ ਸਪਲਾਈ ਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਕਈ ਇਲਾਕਿਆਂ ਦੇ ਲੋਕ ਅਣਐਲਾਨੇ ਕੱਟਾਂ ਅਤੇ ਵਾਰ-ਵਾਰ ਪੈਦਾ ਹੋ ਰਹੇ ਨੁਕਸਾਨ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਬਿਜਲੀ ਦੀ ਮੰਗ ਵਧਣ ਦੇ ਬਾਵਜੂਦ ਉਤਪਾਦਨ ਅਤੇ ਸਪਲਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਪ੍ਰਾਜੈਕਟ ਲਿਆਂਦੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਿਜਲੀ ਪੱਖੋਂ ਆਤਮਨਿਰਭਰ ਅਤੇ ਸਰਪਲੱਸ ਸੂਬਾ ਬਣਾਉਣ ਲਈ ਕੀਤੇ ਉਪਰਾਲਿਆਂ ਦਾ ਲਾਭ ਲੋਕਾਂ ਨੂੰ ਮਿਲਿਆ ਸੀ। ਵਲਟੋਹਾ ਨੇ ਕਿਹਾ ਕਿ ਬਿਜਲੀ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ ਸਪਲਾਈ ਅਤੇ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਗਰਮੀ ਦੇ ਮੌਸਮ ਵਿਚ ਬਿਜਲੀ ਦੀ ਘਾਟ ਕਾਰਨ ਘਰਾਂ, ਵਪਾਰੀਆਂ ਅਤੇ ਖ਼ਾਸ ਕਰਕੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨੇ ਦੀ ਫ਼ਸਲ ਪੱਕਣ ਦੇ ਦੌਰ ਵਿਚ ਹੈ ਅਤੇ ਇਸ ਸਮੇਂ ਫ਼ਸਲਾਂ ਨੂੰ ਪਾਣੀ ਦੀ ਜ਼ਿਆਦਾ ਲੋੜ ਹੈੈ। ਇਸ ਮੌਕੇ ਅਮਰਜੀਤ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਪ੍ਰਧਾਨ ਨਗਰ ਪੰਚਾਇਤ ਭਿੱਖੀਵਿੰਡ, ਸੰਦੀਪ ਸਿੰਘ, ਹਰਜੀਤ ਸਿੰਘ ਸਾਬਕਾ ਸਰਪੰਚ ਬਲੇਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।