17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਫਾਰਮ ਸਲਾਹਕਾਰ ਸੇਵਾ ਕੇਂਦਰ ਵਲੋਂ ਪੌਸ਼ਟਿਕ ਬਗੀਚੀ ਸੰਬੰਧੀ ਜਾਗਰੂਕਤਾ ਕੈਂਪ

ਪੱਟੀ, 16 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੀ. ਏ.

Ad Position 21
No active advertisement
ਅਜੀਤ ਡੈਸਕ 17-09-2026
ਪੱਟੀ, 16 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੀ.ਏ.ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਵਲੋਂ ਪਿੰਡ ਕਾਲੇਕੇ ਉਤਾੜ ਵਿਖੇ ਸਬਜ਼ੀਆਂ ਅਤੇ ਫਲਾਂ ਲਈ ਪੌਸ਼ਟਿਕ ਬਗੀਚੀ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ 50 ਤੋਂ ਵੱਧ ਕਿਸਾਨਾਂ ਨੇ ਦਿਲਚਸਪੀ ਨਾਲ ਭਾਗ ਲਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਘਰੇਲੂ ਪੱਧਰ ’ਤੇ ਪੌਸ਼ਟਿਕ ਬਗੀਚੀ ਅਪਨਾਉਣ ਲਈ ਪ੍ਰੇਰਿਤ ਕਰਨਾ ਸੀ। ਡਾ. ਪਰਵਿੰਦਰ ਸਿੰਘ ਪ੍ਰਮੁੱਖ ਪਸਾਰ ਵਿਗਿਆਨੀ (ਸਬਜ਼ੀਆਂ) ਨੇ ਕਿਸਾਨਾਂ ਨੂੰ ਸਬਜ਼ੀਆਂ ਅਤੇ ਫਲਾਂ ਦੀ ਪੌਸ਼ਟਿਕ ਬਗੀਚੀ ਘਰੇਲੂ ਪੱਧਰ ’ਤੇ ਲਗਾਉਣ ਦੀ ਮਹੱਤਤਾ ਅਤੇ ਵਿਉਂਤਬੰਦੀ ਬਾਰੇ ਦੱਸਿਆਂ ਅਤੇ ਘਰੇਲੂ ਬਗੀਚੀ ਵਿਚ ਸਰਦੀਆਂ ਦੀਆਂ ਵੱਖ-ਵੱਖ ਸਬਜ਼ੀਆਂ ਅਤੇ ਫਲਦਾਰ ਬੂਟਿਆਂ ਨੂੰ ਕਾਮਯਾਬੀ ਨਾਲ ਲਾਉਣ ਦੇ ਨੁਕਤੇ ਵੀ ਸਾਂਝੇ ਕੀਤੇ। ਡਾ. ਪਰਮਿੰਦਰ ਕੌਰ ਸਹਿਜਪਾਲ ਪ੍ਰਮੁੱਖ ਪਸਾਰ ਵਿਗਿਆਨੀ (ਪੌਦਾ ਰੋਗ) ਨੇ ਝੋਨੇ ਅਤੇ ਬਾਸਮਤੀ ਦੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਦੱਸਿਆ। ਉਨ੍ਹਾਂ ਨੇ ਮੁੱਖ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਲੱਛਣ ਅਤੇ ਰੋਕਥਾਮ ਬਾਰੇ ਸਿਫਾਰਿਸ਼ ਕੀਟਨਾਸ਼ਕਾਂ ਨੂੰ ਸਮੇਂ ਸਿਰ ਅਪਨਾਉਣ ’ਤੇ ਜ਼ੋਰ ਦਿੱਤਾ। ਡਾ. ਪਰਮਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਸਾਰ ਵਿਗਿਆਨੀ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਨਵੀਂ ਸਿਫ਼ਾਰਸ਼ ਕੀਤੀ ਕਿਸਮ ਪੀ.ਬੀ.ਡਬਲਯੂ. 887 ਅਤੇ ਰਾਇਆ, ਦਾਲ ਅਤੇ ਬਰਸੀਮ ਦੀਆਂ ਫ਼ਸਲਾਂ ਦੀਆਂ ਹੋਰ ਕਿਸਮਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਇਨ੍ਹਾਂ ਦੀਆਂ ਮਹੱਤਵਪੂਰਨ ਵਿਸ਼ੇਸ਼ਤਾਵਾਂ ਅਤੇ ਕਾਸ਼ਤਕਾਰੀ ਢੰਗਾਂ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰ ਪੱਟੀ ਅਤੇ ਉਨ੍ਹਾਂ ਦੀ ਟੀਮ ਵੀ ਇਸ ਕੈਂਪ ਵਿਚ ਹਾਜ਼ਰ ਸੀ ਅਤੇ ਉਨ੍ਹਾਂ ਨੇ ਵਿਭਾਗ ਵਲੋ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ । ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਹਿਤ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਸਰਦੀ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਦਿੱਤੀਆ ਗਈਆਂ। ਮਾਹਿਰਾਂ ਨੇ ਕਿਸਾਨਾਂ ਦੇ ਵੱਖ-ਵੱਖ ਫ਼ਸਲਾਂ ਸੰਬੰਧੀ ਸਵਾਲਾਂ ਦੇ ਜਵਾਬ ਵੀ ਦਿੱਤੇ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਲੀਲ੍ਹਾ ਕਲੱਬ ਮੁਰਾਦਪੁਰਾ ਦੀ ਮੀਟਿੰਗ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਮਾਰੀ ਬਾਜ਼ੀ
Ad Position 24