18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੰਜਾਬ ਰੋਡਵੇਜ਼ ਦੀ ਤੇਜ਼ ਬੱਸ ਸੜਕ ਕੰਢੇ ਖੜ੍ਹੇ ਟਰਾਲੇ ਵਿਚ ਵੱਜਣ ਨਾਲ ਲੜਕੀ ਦੀ ਮੌਤ, 20 ਦੇ ਕਰੀਬ ਸਵਾਰੀਆਂ ਜ਼ਖ਼ਮੀ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)-ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਸਥਿਤ ਜੀਓ ਪੈਟਰੋਲ ਪੰਪ ਦੇ ਨਜ਼ਦੀਕ ਅੰਮ੍ਰਿਤਸਰ ਤੋਂ ਆ ਰਹੀ ਇਕ ਪੰਜਾਬ ਰੋਡਵੇਜ਼ ਦੀ ਤੇਜ਼ ਬੱਸ ਸੜਕ ਕੰਢੇ ਖੜ੍ਹੇ ਇਕ ਟਰਾਲੇ ਨਾਲ ਟਕਰਾ ਗਈ। ਬੱਸ ਵਿਚ ਸਵਾਰ ਇਕ ਲੜਕੀ ਦੀ ਮੌਤ ਹੋ ਗਈ, ਜਦਕਿ 9 ਔਰਤਾਂ ਸਮੇਤ 20 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਤੁਰੰਤ ਐਂਬੂਲੈਂਸਾਂ ਰਾਹੀਂ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਤੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਕਰਵਾਇਆ।

Ad Position 21
No active advertisement
ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਭਾਜਪਾ ਵਿਚ ਸ਼ਾਮਿਲ ਹੋਏ ਪਿੰਡ ਜਸਪਾਲ ਦੇ ਮੈਂਬਰ ਪੰਚਾਇਤ ਕੁਲਵਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਨਾਲ ਚੇਅਰਮੈਨ ਰਣਜੀਤ ਸਿੰਘ, ਰਵੀ ਟਪਿਆਲਾ‌ ਆਦਿ। ਤਸਵੀਰ: ਸੰਧ 18-09-2026
ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)-ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਸਥਿਤ ਜੀਓ ਪੈਟਰੋਲ ਪੰਪ ਦੇ ਨਜ਼ਦੀਕ ਅੰਮ੍ਰਿਤਸਰ ਤੋਂ ਆ ਰਹੀ ਇਕ ਪੰਜਾਬ ਰੋਡਵੇਜ਼ ਦੀ ਤੇਜ਼ ਬੱਸ ਸੜਕ ਕੰਢੇ ਖੜ੍ਹੇ ਇਕ ਟਰਾਲੇ ਨਾਲ ਟਕਰਾ ਗਈ। ਬੱਸ ਵਿਚ ਸਵਾਰ ਇਕ ਲੜਕੀ ਦੀ ਮੌਤ ਹੋ ਗਈ, ਜਦਕਿ 9 ਔਰਤਾਂ ਸਮੇਤ 20 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਤੁਰੰਤ ਐਂਬੂਲੈਂਸਾਂ ਰਾਹੀਂ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਤੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖ਼ਲ ਕਰਵਾਇਆ। ਇਹ ਦੁਰਘਟਨਾ ਏਨੀ ਭਿਆਨਕ ਸੀ ਕਿ ਬੱਸ ਦਾ ਕੰਡਕਟਰ ਵਾਲੇ ਪਾਸੇ ਦਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ। ਇਸ ਸੰਬੰਧ ਵਿਚ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੱਸ ’ਚ ਸਵਾਰ ਮਨਜੀਤ ਕੌਰ ਨੇ ਦੱਸਿਆ ਕਿ ਇਹ ਬੱਸ ਅੰਮ੍ਰਿਤਸਰ ਤੋਂ ਚੱਲੀ ਸੀ ਅਤੇ ਬਹੁਤ ਤੇਜ਼ ਰਫ਼ਤਾਰ ਨਾਲ ਨੈਸ਼ਨਲ ਹਾਈਵੇ ਉਪਰ ਆ ਰਹੀ ਸੀ, ਜਿਥੇ ਪਿੰਡ ਸਫੀਪੁਰ ਤੋਂ ਪਹਿਲਾਂ ਹੀ ਜੀਓ ਪੈਟਰੋਲ ਪੰਪ ਦੇ ਨਜ਼ਦੀਕ ਸੜਕ ਕੰਢੇ ਖੜ੍ਹੇ ਇਕ ਟਰਾਲੇ ਨਾਲ ਟਕਰਾ ਗਈ। ਬੱਸ ਵਿਚ ਚੀਕ-ਚਿਹਾੜਾ ਮਚ ਗਿਆ ਅਤੇ ਲਗਪਗ ਸਾਰੀਆਂ ਸਵਾਰੀਆਂ ਨੂੰ ਸੱਟਾਂ ਲੱਗੀਆਂ। ਇਸ ਦੁਰਘਟਨਾ ਵਿਚ ਬੱਸ ਦਾ ਕੰਡਕਟਰ ਹਰਜਿੰਦਰ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਅਲਗੋਂ ਕੋਠੀ, ਮਾਇਆ ਪਤਨੀ ਸਵਰਨ ਲਾਲ ਵਾਸੀ ਦਿੱਲੀ, ਹਰਪ੍ਰੀਤ ਕੌਰ ਵਾਸੀ ਧਨੌਲਾ, ਵੀਰਪਾਲ ਕੌਰ ਪਤਨੀ ਪਰਮਜੀਤ ਸਿੰਘ ਵਾਸੀ ਧਨੌਲਾ, ਸੀਤਾ ਵਾਸੀ ਬਟਾਲਾ, ਸਤਨਾਮ ਕੌਰ ਪਤਨੀ ਹਰਜੀਤ ਸਿੰਘ ਵਾਸੀ ਅੰਮ੍ਰਿਤਸਰ, ਮਨਜੀਤ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਧਨੌਲਾ, ਗੁਰਮੀਤ ਸਿੰਘ, ਗੁਰਜੀਤ ਕੌਰ ਪਤਨੀ ਜਸਪਾਲ ਸਿੰਘ ਵਾਸੀ ਧਨੌਲਾ, ਮਮਤਾ ਕੌਰ ਪੁੱਤਰੀ ਗੁਰਮੀਤ ਸਿੰਘ, ਮਮਤਾ ਪੁੱਤਰੀ ਜਗਪਾਲ ਸਿੰਘ ਤੋਂ ਇਲਾਵਾ ਹੋਰ ਸਵਾਰੀਆਂ ਨੂੰ ਸੱਟਾਂ ਲੱਗੀਆਂ, ਜਦਕਿ ਬੱਸ ਵਿਚ ਸਵਾਰ ਲੜਕੀ ਰਾਜਦੀਪ ਕੌਰ ਪੁੱਤਰੀ ਗੁਰਜੀਤ ਸਿੰਘ ਵਾਸੀ ਧਨੌਲਾ ਦੀ ਮੌਤ ਹੋ ਗਈ। ਇਸ ਸੰਬੰਧ ਵਿਚ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀਆਂ ਨੂੰ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਤੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿਚ ਕਈਆਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ, ਜਦਕਿ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ-2027 ਤਹਿਤ ਫੇਜ਼-2 ਦੇ ਕੰਮ ਲਈ ਚਾਰਜ ਅਫ਼ਸਰਾਂ ਦੀ ਟ੍ਰੇਨਿੰਗ ਸ਼ੁਰੂ ਅਗਲੀ ਖ਼ਬਰ 20 ਦੀ ਰੈਲੀ ਵਿਰੋਧੀਆਂ ਨੂੰ ਸੋਚਣ ਲਈ ਮਜਬੂਰ ਕਰੇਗੀ- ਕੰਚਨਪ੍ਰੀਤ ਕੌਰ
Ad Position 24