18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਤੇ ਪਿਸਟਲ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ. ਐੱਸ. ਪੀ. ਲਾਂਬਾ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 18-09-2026
ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ. ਐੱਸ. ਆਈ. ਮਨਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੰਦਾ ਨਾਲਾ ਪੁੱਲ ਤਰਨ ਤਾਰਨ ਨਜ਼ਦੀਕ ਗਸ਼ਤ ਦੌਰਾਨ ਵਿਜੇਪਾਲ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ. ਆਈ. ਗੁਰਮੁੱਖ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਰਾਣੀਵਲਾਹ ਤੋਂ ਅਕਾਸ਼ਦੀਪ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਰਾਣੀਵਲਾਹ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਪੁਲਿਸ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਗਸ਼ਤ ਦੌਰਾਨ ਰਣਜੋਧ ਸਿੰਘ ਪੁੱਤਰ ਦਿਲਬਾਗ ਸਿੰਘ, ਜਤਿੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀਅਨ ਸੁਰਸਿੰਘ, ਕਿਸ਼ੋਰੀ ਲਾਲ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਸਬਾਜਪੁਰ ਤਰਨ ਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 30 ਗ੍ਰਾਮ ਹੈਰੋਇਨ ਤੇ ਇਕ ਪਿਸਟਲ ਸਮੇਤ 3 ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਸਦਰ ਪੱਟੀ ਦੇ ਏ. ਐੱਸ. ਆਈ. ਕੁਲਵਿੰਦਰਪਾਲ ਸਿੰਘ ਨੇ ਗਸ਼ਤ ਦੌਰਾਨ ਦਾਣਾ ਮੰਡੀ ਘਰਿਆਲਾ ਤੋਂ ਗੁਰਵਿੰਦਰ ਸਿੰਘ ਪੁੱਤਰ ਨਿਸ਼ਆਨ ਸਿੰਘ ਵਾਸੀ ਜੋਧ ਸਿੰਘ ਵਾਲਾ, ਅਮਰਜੋਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਠੱਠਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੱਕਾ ਆੜ੍ਹਤੀ, ਕੱਚਾ ਆੜ੍ਹਤੀ ਤੇ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ 20 ਨੂੰ ਕੀਤੀ ਜਾ ਰਹੀ ਰੈਲੀ ਸੰਬੰਧੀ ਲੋਕਾਂ ਵਿਚ ਵੱਡਾ ਉਤਸ਼ਾਹ - ਰਵਿੰਦਰ ਪਾਲ ਸਿੰਘ
Ad Position 24