ਹਵਾਲਾਤੀ ਪਾਸੋਂ 3 ਪੈਕੇਟ ਕੂਲਲਿੱਪ ਬਰਾਮਦ
ਗੋਇੰਦਵਾਲ ਸਾਹਿਬ, 17 ਸਤੰਬਰ (ਸਕੱਤਰ ਸਿੰਘ ਅਟਵਾਲ)-ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਇਕ ਹਵਾਲਾਤੀ ਪਾਸੋਂ 3 ਪੈਕੇਟ ਕੁਲਲਿੱਪ ਦੇ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੇਵਲ ਸਿੰਘ ਨੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਕਿ 14 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਜਗਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਖਾਲੜਾ ਦੀ ਚੈਕਿੰਗ ਕਰਨ ’ਤੇ ਉਸ ਪਾਸੋਂ 3 ਪੈਕੇਟ ਕੁਲਲਿੱਪ ਦੇ ਬਰਾਮਦ ਹੋਏ ਹਨ।
ਅਜੀਤ ਡੈਸਕ
18-09-2026