18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕਿਰਚ ਨਾਲ ਹਮਲਾ ਕਰਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ

ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਕਿਰਚ ਨਾਲ ਹਮਲਾ ਕਰਕੇ ਇਕ ਨੌਜਵਾਨ ਨੂੰ ਜ਼ਖਮੀ ਕਰਨ ਦੇ ਮਾਮਲੇ ਵਿਚ 2 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਵਿਖੇ ਲਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਨੌਸ਼ਹਿਰਾ ਪੰਨੂੰਆ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਲੜਕੇ ਅਵਤਾਰ ਸਿੰਘ ਦਾ ਝਗੜਾ ਕੁਝ ਦਿਨ ਪਹਿਲਾਂ ਵਿਜੇ ਸਿੰਘ, ਕਾਲੀ ਸਿੰਘ ਪੁੱਤਰਾਨ ਸੋਖਾ ਸਿੰਘ ਵਾਸੀਆਨ ਨੌਸ਼ਹਿਰਾ ਪਨੂੰਆਂ ਨਾਲ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 18-09-2026
ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਕਿਰਚ ਨਾਲ ਹਮਲਾ ਕਰਕੇ ਇਕ ਨੌਜਵਾਨ ਨੂੰ ਜ਼ਖਮੀ ਕਰਨ ਦੇ ਮਾਮਲੇ ਵਿਚ 2 ਵਿਅਕਤੀਆਂ ਤੋਂ ਇਲਾਵਾ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਾਲੀ ਵਿਖੇ ਲਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਨੌਸ਼ਹਿਰਾ ਪੰਨੂੰਆ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਲੜਕੇ ਅਵਤਾਰ ਸਿੰਘ ਦਾ ਝਗੜਾ ਕੁਝ ਦਿਨ ਪਹਿਲਾਂ ਵਿਜੇ ਸਿੰਘ, ਕਾਲੀ ਸਿੰਘ ਪੁੱਤਰਾਨ ਸੋਖਾ ਸਿੰਘ ਵਾਸੀਆਨ ਨੌਸ਼ਹਿਰਾ ਪਨੂੰਆਂ ਨਾਲ ਹੋਇਆ ਸੀ। 13 ਸਤੰਬਰ ਨੂੰ ਉਕਤ ਵਿਅਕਤੀਆਂ ਤੋਂ ਇਲਾਵਾ 2 ਹੋਰ ਅਣਪਛਾਤੇ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਅੱਗੇ ਆਏ ਅਤੇ ਉਸਦਾ ਲੜਕਾ ਘਰ ਦੇ ਬਾਹਰ ਖੜਾ ਸੀ ਤਾਂ ਵਿਜੇ ਸਿੰਘ ਨੇ ਕਿਰਚ ਨਾਲ ਉਸ ਉਪਰ ਹਮਲਾ ਕਰ ਦਿੱਤਾ, ਜਿਸ ਕਾਰਨ ਉਸਦਾ ਲੜਕਾ ਜ਼ਖਮੀ ਹੋ ਗਿਆ ਅਤੇ ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਹਥਿਆਰਾਂ ਸਮੇਤ ਫ਼ਰਾਰ ਹੋ ਗਏ। ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਵਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਹੋਈ ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਮਾਮਲਾ ਦਰਜ
Ad Position 24