17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਫਾਸਟ ਫੂਡ ਰੇਹੜੀਆਂ ’ਤੇ ਪਰੋਸਿਆ ਜਾ ਰਿਹਾ ਜ਼ਹਿਰ, ਫਰੂਟ ਜੂਸ ਵਿਚ ਘਟੀਆ ਰੰਗਾਂ ਦੀ ਵਰਤੋਂ ਸਿਹਤ ਵਿਭਾਗ ਤੋਂ ਜਾਂਚ ਦੀ ਮੰਗ, ਲੋਕਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ

ਝਬਾਲ, 17 ਸਤੰਬਰ (ਸੁਖਦੇਵ ਸਿੰਘ)- ਝਬਾਲ ਦੇ ਵੱਖ-ਵੱਖ ਬਾਜ਼ਾਰਾਂ ਅਤੇ ਸਕੂਲਾਂ-ਕਾਲਜਾਂ ਦੇ ਬਾਹਰ ਲੱਗੀਆਂ ਫਾਸਟ ਫੂਡ ਦੀਆਂ ਰੇਹੜੀਆਂ ਵਲੋਂ ਲੋਕਾਂ ਦੀ ਸਿਹਤ ਨਾਲ ਖੁੱਲ੍ਹੇਆਮ ਖਿਲਵਾੜ ਕੀਤਾ ਜਾ ਰਿਹਾ ਹੈ। ਖਾਣ-ਪੀਣ ਵਾਲੀਆਂ ਵਸਤਾਂ ਵਿਚ ਘਟੀਆ ਕਿਸਮ ਦੇ ਕੈਮੀਕਲ ਅਤੇ ਨਕਲੀ ਰੰਗਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਜ਼ਹਿਰ ਪਰੋਸਿਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਝਬਾਲ, 17 ਸਤੰਬਰ (ਸੁਖਦੇਵ ਸਿੰਘ)- ਝਬਾਲ ਦੇ ਵੱਖ-ਵੱਖ ਬਾਜ਼ਾਰਾਂ ਅਤੇ ਸਕੂਲਾਂ-ਕਾਲਜਾਂ ਦੇ ਬਾਹਰ ਲੱਗੀਆਂ ਫਾਸਟ ਫੂਡ ਦੀਆਂ ਰੇਹੜੀਆਂ ਵਲੋਂ ਲੋਕਾਂ ਦੀ ਸਿਹਤ ਨਾਲ ਖੁੱਲ੍ਹੇਆਮ ਖਿਲਵਾੜ ਕੀਤਾ ਜਾ ਰਿਹਾ ਹੈ। ਖਾਣ-ਪੀਣ ਵਾਲੀਆਂ ਵਸਤਾਂ ਵਿਚ ਘਟੀਆ ਕਿਸਮ ਦੇ ਕੈਮੀਕਲ ਅਤੇ ਨਕਲੀ ਰੰਗਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਜ਼ਹਿਰ ਪਰੋਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਭਰ ਵਿਚ ਫਾਸਟ ਫੂਡ, ਮੋਮੋਜ਼, ਬਰਗਰ, ਚਾਉਮੀਨ ਅਤੇ ਫਰੂਟ ਜੂਸ ਦੀਆਂ ਰੇਹੜੀਆਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਇਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਵਲੋਂ ਵਰਤੇ ਜਾ ਰਹੇ ਤੇਲ, ਮਸਾਲੇ ਅਤੇ ਚੱਟਣੀਆਂ ਦੀ ਗੁਣਵੱਤਾ ਬੇਹੱਦ ਮਾੜੀ ਹੈ। ਸਭ ਤੋਂ ਵੱਧ ਖ਼ਤਰਨਾਕ ਗੱਲ ਇਹ ਹੈ ਕਿ ਫਰੂਟ ਜੂਸ ਵਿਚ ਅਸਲੀ ਫਲਾਂ ਦੀ ਥਾਂ ਘਟੀਆ ਕਿਸਮ ਦੇ ਕੈਮੀਕਲ ਵਾਲੇ ਰੰਗ ਅਤੇ ਫਲੇਵਰ ਪਾ ਕੇ ਲੋਕਾਂ ਨੂੰ ਵੇਚਿਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਪੇਟ ਦੀਆਂ ਬਿਮਾਰੀਆਂ, ਚਮੜੀ ਰੋਗ ਅਤੇ ਹੋਰ ਗੰਭੀਰ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਅਣਗਹਿਲੀ ਕਾਰਨ ਇਹ ਕਾਰੋਬਾਰ ਬਿਨਾਂ ਕਿਸੇ ਰੋਕ-ਟੋਕ ਤੋਂ ਚੱਲ ਰਿਹਾ ਹੈ। ਇਨ੍ਹਾਂ ਕੋਲ ਨਾਂ ਤਾਂ ਫੂਡ ਸੇਫਟੀ ਦਾ ਲਾਇਸੰਸ ਹੈ ਅਤੇ ਨਾ ਹੀ ਸਫ਼ਾਈ ਦਾ ਕੋਈ ਧਿਆਨ ਰੱਖਿਆ ਜਾਂਦਾ ਹੈ। ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫਾਸਟ ਫੂਡ ਰੇਹੜੀਆਂ ਅਤੇ ਜੂਸ ਦੀਆਂ ਦੁਕਾਨਾਂ ਦੀ ਤੁਰੰਤ ਜਾਂਚ ਕੀਤੀ ਜਾਵੇ। ਜਿਹੜੇ ਵਿਅਕਤੀਆਂ ਵਲੋਂ ਮਿਲਾਵਟੀ ਅਤੇ ਘਟੀਆ ਸਾਮਾਨ ਵੇਚਿਆ ਜਾ ਰਿਹਾ ਹੈ, ਉਨ੍ਹਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਦੀ ਸਿਹਤ ਨਾਲ ਹੋ ਰਹੇ ਇਸ ਖਿਲਵਾੜ ਨੂੰ ਰੋਕਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਮੀਟਿੰਗ ਅਗਲੀ ਖ਼ਬਰ ਮੀਂਹ ਤੇ ਤੇਜ਼ ਝੱਖੜ ਨੇ ਬਾਸਮਤੀ ਦੀ ਫ਼ਸਲ ਵਿਛਾਈ, ਕਿਸਾਨਾਂ ਦੇ ਚਿਹਰਿਆਂ ’ਤੇ ਛਾਈ ਉਦਾਸੀ
Ad Position 24