19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਰੈਲੀ ਤੋਂ ਬਾਅਦ ਹਲਕੇ ’ਚ ਹੋਰ ਸਰਗਰਮ ਹੋਏ ਬਿੱਲਾ ਸ਼ੇਰੋਂ

ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਦੇ ਨਾਲ-ਨਾਲ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਮੁਹਿੰਮ ਨੂੰ ਹੋਰ ਅੱਗੇ ਵਧਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਆਪਣੇ ਨਿੱਜੀ ਦਫ਼ਤਰ ਵਿਖੇ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਰੋਜ਼ਾਨਾ ਮੁਲਾਕਾਤਾਂ ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਹੈ। ਪਿੰਡ ਪੱਧਰ ’ਤੇ ਲਗਾਤਾਰ ਲੋਕ ਮਿਲਣੀਆਂ ਕਰਨ ਤੋਂ ਬਾਅਦ ਹੁਣ ਆਪਣੇ ਦਫ਼ਤਰ ਵਿਚ ਲੋਕਾਂ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਜਨਤਕ ਮੁੱਦਿਆਂ ’ਤੇ ਕੰਮ ਕਰਨ ਦੀ ਇਹ ਪਹਿਲ ਬਿੱਲਾ ਸੇਰੋਂ ਦੀ ਹਲਕੇ ਵਿਚ ਸਰਗਰਮ ਭੂਮਿਕਾ ਨੂੰ ਦਰਸਾਉਂਦੀ ਹੈ, ਜਿਸ ਬਾਰੇ ਬਿੱਲਾ ਸੇਰੋਂ ਵਲੋਂ ਦਫ਼ਤਰ ਵਿਖੇ ਰੋਜ਼ਾਨਾ ਲੋਕ ਮਿਲਣੀਆਂ ਕਰਕੇ ਲੋਕਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-09-2026
ਤਰਨ ਤਾਰਨ, 18 ਸਤੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਦੇ ਨਾਲ-ਨਾਲ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਮੁਹਿੰਮ ਨੂੰ ਹੋਰ ਅੱਗੇ ਵਧਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਆਪਣੇ ਨਿੱਜੀ ਦਫ਼ਤਰ ਵਿਖੇ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਰੋਜ਼ਾਨਾ ਮੁਲਾਕਾਤਾਂ ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਹੈ। ਪਿੰਡ ਪੱਧਰ ’ਤੇ ਲਗਾਤਾਰ ਲੋਕ ਮਿਲਣੀਆਂ ਕਰਨ ਤੋਂ ਬਾਅਦ ਹੁਣ ਆਪਣੇ ਦਫ਼ਤਰ ਵਿਚ ਲੋਕਾਂ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਜਨਤਕ ਮੁੱਦਿਆਂ ’ਤੇ ਕੰਮ ਕਰਨ ਦੀ ਇਹ ਪਹਿਲ ਬਿੱਲਾ ਸੇਰੋਂ ਦੀ ਹਲਕੇ ਵਿਚ ਸਰਗਰਮ ਭੂਮਿਕਾ ਨੂੰ ਦਰਸਾਉਂਦੀ ਹੈ, ਜਿਸ ਬਾਰੇ ਬਿੱਲਾ ਸੇਰੋਂ ਵਲੋਂ ਦਫ਼ਤਰ ਵਿਖੇ ਰੋਜ਼ਾਨਾ ਲੋਕ ਮਿਲਣੀਆਂ ਕਰਕੇ ਲੋਕਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਵਤਾਰ ਸਿੰਘ ਬਿੱਲਾ ਸੇਰੋਂ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਹਨ। ਪਿਛਲੇ ਸਮੇਂ ਤੋਂ ਸੇਰੋਂ ਪਰਿਵਾਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਰਕਰਾਂ ਅਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਪਾਰਟੀ ਦੇ ਪ੍ਰੋਗਰਾਮਾਂ ਅਤੇ ਵਰਕਰ ਮੀਟਿੰਗਾਂ ਵਿਚ ਵੀ ਪਰਿਵਾਰ ਦੀ ਸਰਗਰਮ ਸ਼ਮੂਲੀਅਤ ਦੇਖਣ ਨੂੰ ਮਿਲ ਰਹੀ ਹੈ। ਅਵਤਾਰ ਸਿੰਘ ਬਿੱਲਾ ਸੇਰੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੇਰੋਂ ਪਰਿਵਾਰ ਲਈ ਰਾਜਨੀਤੀ ਦਾ ਮਤਲਬ ਲੋਕਾਂ ਵਿਚ ਰਹਿਣਾ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦੇ ਕੰਮਾਂ ਲਈ ਆਵਾਜ਼ ਉਠਾਉਣਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਲਈ ਪਿੰਡਾਂ ਵਿਚ ਲੋਕ ਮਿਲਣੀਆਂ ਤੋਂ ਇਲਾਵਾ ਦਫ਼ਤਰ ਵਿਖੇ ਵੀ ਹਰ ਰੋਜ਼ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ ਜਾਂਦੀਆਂ ਹਨ ਅਤੇ ਅੱਗੇ ਵੀ ਜਾਰੀ ਰਹਿਣਗੀਆਂ। ਹਾਲ ਹੀ ਵਿਚ ਗੋਇੰਦਵਾਲ ਸਾਹਿਬ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ’ ਰੈਲੀ ਵਿਚ ਹਲਕਾ ਸ੍ਰੀ ਖਡੂਰ ਸਾਹਿਬ ਦੀ ਸੰਗਤ ਅਤੇ ਵਰਕਰਾਂ ਵਲੋਂ ਕੀਤੀ ਗਈ ਵੱਡੀ ਸ਼ਮੂਲੀਅਤ ਨੇ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਨਾਲ ਬਣੇ ਸੰਪਰਕ ਨੂੰ ਸਾਹਮਣੇ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਰੈਲੀ ਤੋਂ ਬਾਅਦ ਹਲਕੇ ਵਿਚ ਵਰਕਰਾਂ ਨਾਲ ਸੰਪਰਕ ਅਤੇ ਲੋਕਾਂ ਦੇ ਮੁੱਦਿਆਂ ’ਤੇ ਕੰਮ ਕਰਨ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਬਿੱਲਾ ਸੇਰੋਂ ਨੇ ਕਿਹਾ ਕਿ ਮੈਂ ਜਿਨ੍ਹਾਂ ਲੋਕਾਂ ਵਿੱਚ ਵਿਚਰਦਾ ਹਾਂ, ਉਹ ਮੇਰੇ ਕਿਰਦਾਰ ਅਤੇ ਮੇਰੇ ਕੰਮ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਮੈਂ ਆਪਣੀ ਪਛਾਣ ਕਿਸੇ ’ਤੇ ਕੀਤੀ ਬਿਆਨਬਾਜ਼ੀ ਨਾਲ ਨਹੀਂ, ਸਗੋਂ ਆਪਣੇ ਕੰਮਾਂ ਨਾਲ ਬਣਾਉਣਾ ਚਾਹੁੰਦਾ ਹਾਂ। ਬਿੱਲਾ ਸੇਰੋਂ ਨੇ ਸਪੱਸ਼ਟ ਕੀਤਾ ਕਿ ਹਲਕੇ ਵਿਚ ਉਨ੍ਹਾਂ ਦੀ ਸਰਗਰਮੀ ਦਾ ਕੇਂਦਰ ਬਿਆਨਬਾਜ਼ੀ ਨਹੀਂ, ਸਗੋਂ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਜਨਤਕ ਮੁੱਦਿਆਂ ’ਤੇ ਕੰਮ ਕਰਨਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਲੁਟੇਰਿਆਂ ਲੁੱਟ-ਖੋਹ ਦੌਰਾਨ ਵਿਅਕਤੀ ਦੀ ਸਿਰ ’ਚ ਮਾਰੀ ਰਾਡ ਅਗਲੀ ਖ਼ਬਰ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਹਾਕੀ ਦਾ ਜ਼ੋਨਲ ਕੁੜੀਆਂ ਤੇ ਮੁੰਡਿਆਂ ਦਾ ਟੂਰਨਾਮੈਂਟ ਕਰਵਾਇਆ
Ad Position 24