ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦਾ ਸਨਮਾਨ
ਗੋਇੰਦਵਾਲ ਸਾਹਿਬ, 18 ਸਤੰਬਰ (ਸਕੱਤਰ ਸਿੰਘ ਅਟਵਾਲ)—ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਗੋਇੰਦਵਾਲ ਸਾਹਿਬ ਵਲੋਂ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਯੋਗਦਾਨ ਪਾਉਣ ਵਾਲੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਰਨਾਮ ਸਿੰਘ ਲਾਡੀ ਅਤੇ ਪ੍ਰਧਾਨ ਗੁਰਮੀਤ ਸਿੰਘ ਨੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਗੋਇੰਦਵਾਲ ਸਾਹਿਬ, 18 ਸਤੰਬਰ (ਸਕੱਤਰ ਸਿੰਘ ਅਟਵਾਲ)—ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਗੋਇੰਦਵਾਲ ਸਾਹਿਬ ਵਲੋਂ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਯੋਗਦਾਨ ਪਾਉਣ ਵਾਲੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਰਨਾਮ ਸਿੰਘ ਲਾਡੀ ਅਤੇ ਪ੍ਰਧਾਨ ਗੁਰਮੀਤ ਸਿੰਘ ਨੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸਮਾਜ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਹੌਸਲਾ ਵਧਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਸੁਸਾਇਟੀ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕ ਭਲਾਈ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਜਾਰੀ ਰੱਖਾਗੇ ਅਤੇ ਸ੍ਰੋਮਣੀ ਅਕਾਲੀ ਦਲ ਦੇ ਹਰ ਵਰਕਰ ਦੇ ਦੁੱਖ ਸੁੱਖ ਵਿਚ ਸ਼ਾਮਲ ਹੋਵਾਗਾ। ਇਸ ਮੌਕੇ ਜਰਨਲ ਕੌਂਸਲ ਮੈਂਬਰ ਕੁਲਦੀਪ ਸਿੰਘ ਲਾਹੌਰੀਆ, ਜਨਰਲ ਕੌਂਸਲ ਮੈਂਬਰ ਤੇਜਿੰਦਰ ਸਿੰਘ ਪ੍ਰਿੰਸ ਭਰੋਵਾਲ, ਫਿਲਮ ਡਾਇਰੈਕਟਰ ਨਸੀਬ ਰੰਧਾਵਾ, ਸੁਖਬੀਰ ਸਿੰਘ ਲੋਧੀ, ਵਰਿੰਦਰ ਸਿੰਘ ਜੋਤੀ, ਅਮ੍ਰਿਤਪਾਲ ਸਿੰਘ, ਰਵਿੰਦਰ ਸਿੰਘ ਲਾਹੌਰੀਆ, ਗਾਇਕ ਜਗਜੀਤ ਸੰਧੂ, ਬਲਦੇਵ ਸਿੰਘ, ਰਾਜਾ ਰਸੂਲਪੁਰ, ਹਰਦੀਪ ਸਿੰਘ, ਗੁਰਮੀਤ ਸਿੰਘ ਤੇ ਹਰਪਾਲ ਸਿੰਘ ਆਦਿ ਹਾਜ਼ਰ ਸਨ।