19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਾਬਕਾ ਵਿਧਾਇਕ ਗਿੱਲ ਨੇ ਪਿੰਡ ਸਭਰਾ ਤੋਂ ਨੌਜਵਾਨ ਕਾਂਗਰਸ ’ਚ ਕੀਤੇ ਸ਼ਾਮਿਲ

ਪੱਟੀ, 18 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੱਟੀ ਹਲਕੇ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਪੱਟੀ ਹਲਕੇ ਦੇ ਵੱਡੇ ਪਿੰਡ ਸਭਰਾ ਤੋ ਮਸ਼ਹੂਰ ਰੈਫਰੀ ਮਨੀ ਸਭਰਾ ਦੀ ਅਗਵਾਈ ਹੇਠ 14 ਨੌਜਵਾਨ ਕਾਂਗਰਸ ਵਿਚ ਸ਼ਾਮਿਲ ਹੋਏ। ਇਸ ਮੌਕੇ ਉਨਾਂ ਦਾ ਕਾਂਗਰਸ ਪਾਰਟੀ ’ ਚ ਸਵਾਗਤ ਕਰਦਿਆਂ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 19-09-2026
ਪੱਟੀ, 18 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੱਟੀ ਹਲਕੇ ਤੋਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਪੱਟੀ ਹਲਕੇ ਦੇ ਵੱਡੇ ਪਿੰਡ ਸਭਰਾ ਤੋ ਮਸ਼ਹੂਰ ਰੈਫਰੀ ਮਨੀ ਸਭਰਾ ਦੀ ਅਗਵਾਈ ਹੇਠ 14 ਨੌਜਵਾਨ ਕਾਂਗਰਸ ਵਿਚ ਸ਼ਾਮਿਲ ਹੋਏ। ਇਸ ਮੌਕੇ ਉਨਾਂ ਦਾ ਕਾਂਗਰਸ ਪਾਰਟੀ ’ ਚ ਸਵਾਗਤ ਕਰਦਿਆਂ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਪੰਜਾਬ ਦਾ ਸਰਬਪੱਖੀ ਵਿਕਾਸ ਕਰਵਾ ਸਕਦੀ ਹੈ। ਇਸ ਤੋਂ ਪਹਿਲਾਂ ਪਿਛਲੀ ਟਰਮ ਵਿਚ ਕਾਂਗਰਸ ਪਾਰਟੀ ਨੇ ਪੰਜਾਬ ਨੂੰ ਵਿਕਾਸ ਲੀਹਾਂ ’ਤੇ ਲੈ ਆਂਦਾ ਸੀ ਜੋ ਕਿ ਅਜੌਕੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਕਾਸ ਕਾਰਜ ਥੱਪ ਕਰਕੇ ਫਿਰ ਤੋਂ ਪੰਜਾਬ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀ ਦਲਦਲ ਵਿਚ ਧੱਕ ਦਿੱਤਾ ਹੈ। ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਮਣੀ ਸਭਰਾ, ਜੁਗਰਾਜ ਸਭਰਾ, ਜਗਜੀਤ ਸਿੰਘ, ਜਸਪਾਲ ਸਿੰਘ, ਗੁਰਲਾਲ ਸਿੰਘ, ਜੈਦੀਪ ਸਿੰਘ, ਸਤਨਾਮ ਸਿੰਘ, ਗੁਰਜਿੰਦਰ ਸਿੰਘ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਵਿੰਦਰ ਸਿੰਘ, ਗਗਨ ਡੀ ਜੇ, ਅੰਮ੍ਰਿਤਪਾਲ ਸਿੰਘ ਅਤੇ ਆਕਾਸ਼ਦੀਪ ਸਿੰਘ ਦੇ ਨਾਮ ਵਰਨਣਯੋਗ ਹਨ। ਇਸ ਮੌਕੇ ਸਾਬਕਾ ਵਿਧਾਇਕ ਗਿੱਲ ਨੇ ਕਿਹਾ ਕਿ ਨੌਜਵਾਨ ਸ਼ਕਤੀ ਸਾਡਾ ਸਰਮਾਇਆ ਹੈ, ਜੋ ਦੇਸ਼ ਦਾ ਭਵਿੱਖ ਵੀ ਹੈ। ਇਸ ਲਈ ਕਾਂਗਰਸ ਪਾਰਟੀ ਵਿਚ ਸਭ ਨੂੰ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜਸਬੀਰ ਸਿੰਘ ਜੋਤੀ ਸ਼ਾਹ, ਗੁਰਪ੍ਰੀਤ ਸਿੰਘ ਸਭਰਾ, ਸਾਬਕਾ ਸਰਪੰਚ ਨਰਿੰਦਰ ਸਿੰਘ ਜੋਤੀ ਸ਼ਾਹ, ਸਾਬਕਾ ਸਰਪੰਚ ਰਣਬੀਰ ਸਿੰਘ ਭੋਲਾ, ਦਲਬੀਰ ਸਿੰਘ ਸੇਖੋਂ, ਸੁਖਵਿੰਦਰ ਸਿੰਘ ਸਿੱਧੂ, ਸਾਬਕਾ ਸਰਪੰਚ ਸੁਰਜੀਤ ਸਿੰਘ ਬੱਬੀ, ਗੁਰਚਰਨਪ੍ਰੀਤ ਸਿੰਘ, ਸਤਨਾਮ ਸਿੰਘ, ਸਤਨਾਮ ਸਿੰਘ ਠੇਕੇਦਾਰ, ਬਲਵੀਰ ਸਿੰਘ, ਗੁਰਬਿੰਦਰ ਸਿੰਘ, ਅਮਰਜੀਤ ਸਿੰਘ, ਦਿਲਬਾਗ ਸਿੰਘ ਪ੍ਰਧਾਨ ਸੋਸ਼ਲ ਮੀਡਿਆ ਪੱਟੀ, ਮਾਸਟਰ ਜਰਨੈਲ ਸਿੰਘ, ਸੁਖਪਾਲ ਸਿੰਘ, ਗੁਰਸਾਹਿਬ ਸਿੰਘ, ਭੁਪਿੰਦਰ ਸਿੰਘ, ਅਜੀਤ ਸਿੰਘ, ਬਾਜ ਸਿੰਘ ਸਰਾਂ ਤੇ ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਪ੍ਰੀਖਿਆ-2026 ਦੇ ਨਤੀਜੇ ਐਲਾਨੇ ਅਗਲੀ ਖ਼ਬਰ ਸਾਬਕਾ ਵਿਧਾਇਕ ਭੁੱਲਰ ਨੇ ਖੇਮਕਰਨ ਸ਼ਹਿਰ ਵਾਸੀਆਂ ਨਾਲ ਕੀਤਾ ਵਿਚਾਰ ਵਟਾਂਦਰਾ
Ad Position 24