ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਫੁੱਟਬਾਲ ਮੈਚ ਵਿਚ ਪਹਿਲੇ ਸਥਾਨ ’ਤੇ ਰਹੇ
ਗੋਇੰਦਵਾਲ ਸਾਹਿਬ, 19 ਸਤੰਬਰ (ਸਕੱਤਰ ਸਿੰਘ ਅਟਵਾਲ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਕਰਵਾਈਆਂ ਗਈਆਂ, ਜਿਸ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਫੁੱਟਬਾਲ ਅੰਡਰ-17 ਲੜਕਿਆਂ ਦੀ ਟੀਮ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਹ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਏ.
ਜ
ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਡਾਇਰੈਕਟਰ ਡਾ ਜਤਿੰਦਰਪਾਲ ਸਿੰਘ ਰੰਧਾਵਾ, ਪਿ੍ੰਸੀਪਲ ਮਨੀਸ਼ਾ ਸੂਦ। ਤਸਵੀਰ: ਅਟਵਾਲ
20-09-2026
ਗੋਇੰਦਵਾਲ ਸਾਹਿਬ, 19 ਸਤੰਬਰ (ਸਕੱਤਰ ਸਿੰਘ ਅਟਵਾਲ)-ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਕਰਵਾਈਆਂ ਗਈਆਂ, ਜਿਸ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਫੁੱਟਬਾਲ ਅੰਡਰ-17 ਲੜਕਿਆਂ ਦੀ ਟੀਮ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਹ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਏ.ਈ.ਓ. ਮਨਿੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਜੁਗਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਕਰਵਾਏ ਗਏ। ਜਿਨ੍ਹਾਂ ਦਾ ਮਕਸਦ ਸਕੂਲ ਦੇ ਬੱਚਿਆਂ ਨੂੰ ਮਾਨਸਿਕ ਅਤੇ ਸਰੀਰਕ ਪੱਖੋਂ ਮਜ਼ਬੂਤ ਬਣਾਉਣਾ ਸੀ। ਇਨ੍ਹਾਂ ਜ਼ਿਲ੍ਹਾ-ਪੱਧਰੀ ਖੇਡ ਮੁਕਾਬਲਿਆਂ ਵਿਚ ਜ਼ੋਨ ਗੋਇੰਦਵਾਲ ਸਾਹਿਬ ਵਲੋਂ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ ਸਦਕਾ ਅਤੇ ਕੋਚ ਸੁਖਵਿੰਦਰ ਸਿੰਘ ਤੇ ਕੋਚ ਰੇਸ਼ਮ ਸਿੰਘ ਦੀ ਸਹੀ ਸੇਧ ਸਦਕਾ ਫੁੱਟਬਾਲ ਅੰਡਰ-17 (ਲੜਕਿਆਂ) ਦੀ ਟੀਮ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਆਪਣੀ ਖੁਸ਼ੀ ਜਾਹਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਗਾਂਹ ਹੋਣ ਵਾਲੀਆਂ ਖੇਡਾਂ ਵਿਚ ਉੱਚ ਕੋਟੀ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।