ਸੀਨੀਅਰ ਸਿਆਸੀ ਆਗੂ ਜਤਿੰਦਰ ਤੇਜ ਸਿੰਘ ਧਗਾਣਾ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ
ਪੱਟੀ, 19 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਤੋਂ ਸੀਨੀਅਰ ਸਿਆਸੀ ਆਗੂ ਅਤੇ ਸਾਬਕਾ ਸਰਪੰਚ ਜਤਿੰਦਰ ਤੇਜ ਸਿੰਘ ਧਗਾਣਾ ਅਤੇ ਜੈਦੇਵ ਸਿੰਘ ਨਿਊਜ਼ੀਲੈਂਡ ਦੀ ਮਾਤਾ ਬਲਵਿੰਦਰ ਕੌਰ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੇ ਪੰਜ ਭੂਤਕ ਸਰੀਰ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਧਗਾਣਾ ਵਿਖੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਗਿਆ। ਚਿਖਾ ਨੂੰ ਉਨ੍ਹਾਂ ਦੇ ਪੁੱਤਰ ਜਤਿੰਦਰ ਤੇਜ ਸਿੰਘ ਧਗਾਣਾ ਵਲੋਂ ਅਗਨੀ ਭੇਟ ਕੀਤੀ ਗਈ।
ਪੱਟੀ, 19 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਤੋਂ ਸੀਨੀਅਰ ਸਿਆਸੀ ਆਗੂ ਅਤੇ ਸਾਬਕਾ ਸਰਪੰਚ ਜਤਿੰਦਰ ਤੇਜ ਸਿੰਘ ਧਗਾਣਾ ਅਤੇ ਜੈਦੇਵ ਸਿੰਘ ਨਿਊਜ਼ੀਲੈਂਡ ਦੀ ਮਾਤਾ ਬਲਵਿੰਦਰ ਕੌਰ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੇ ਪੰਜ ਭੂਤਕ ਸਰੀਰ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਧਗਾਣਾ ਵਿਖੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਗਿਆ। ਚਿਖਾ ਨੂੰ ਉਨ੍ਹਾਂ ਦੇ ਪੁੱਤਰ ਜਤਿੰਦਰ ਤੇਜ ਸਿੰਘ ਧਗਾਣਾ ਵਲੋਂ ਅਗਨੀ ਭੇਟ ਕੀਤੀ ਗਈ। ਇਸ ਮੌਕੇ ਧਾਰਮਿਕ, ਸਿਆਸੀ, ਸਮਾਜ ਸੇਵੀ ਅਤੇ ਸਿੱਖ ਸੰਸਥਾਵਾਂ ਦੇ ਆਗੂਆਂ ਤੋਂ ਇਲਾਵਾ ਪਿੰਡ ਦੀ ਪੰਚਾਇਤ, ਰਿਸ਼ਤੇਦਾਰਾਂ, ਸਾਕ-ਸੰਬੰਧੀਆਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਅੰਤਿਮ ਸੰਸਕਾਰ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਵੱਖ-ਵੱਖ ਆਗੂਆਂ ਅਤੇ ਸ਼ਖ਼ਸੀਅਤਾਂ ਨੇ ਜਤਿੰਦਰ ਤੇਜ ਸਿੰਘ ਧਗਾਣਾ ਅਤੇ ਜੈਦੇਵ ਸਿੰਘ ਧਗਾਣਾ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।